ਨੈਣਾ ਦੇਵੀ ਰੋਡ ਸਥਿਤ ਸ਼ੇਰੇ ਪੰਜਾਬ ਹੋਟਲ ਵਿੱਚ ਚੱਲ ਰਹੇ ਕਥਿਤ ਦੇਹ ਵਪਾਰ ਦਾ ਪੁਲਿਸ ਨੇ ਪਰਦਾਫਾਸ਼ ਕਰਦਿਆਂ ਤਿੰਨ ਪੀੜਤ ਔਰਤਾਂ ਨੂੰ ਛੁਡਵਾਇਆ ਅਤੇ ਗੁਰਮੁਖ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਥਾਣਾ ਮੁਖੀ ਦਾਨਿਸ਼ਵਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਪੁਲਿਸ ਨੂੰ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕੀਤੀ ਗਈ। ਮੁਲਜ਼ਮ ਖ਼ਿਲਾਫ਼ ਇਮੋਰਲ ਟਰੈਫਿਕਿੰਗ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਮੁਖੀ ਨੇ ਕਿਹਾ ਕਿ ਪਵਿੱਤਰ ਸ਼ਹਿਰ ਵਿੱਚ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।