ਮਾਣਯੋਗ ਹਾਈ ਕੋਰਟ ਵੱਲੋਂ ਅਕਾਲੀ ਆਗੂ ਕੰਚਨਪ੍ਰੀਤ ਕੌਰ ਨੂੰ ਐਫਆਈਆਰ ਨੰਬਰ 261 ਅਤੇ 240 ਵਿੱਚ ਅਗਾਊਂ ਜ਼ਮਾਨਤ ਮਿਲ ਗਈ ਹੈ। ਇਹ ਐਫਆਈਆਰਜ਼ ਚੋਣਾਂ ਦੌਰਾਨ ਰਾਜਨੀਤਿਕ ਰੰਜਿਸ਼ ਤਹਿਤ ਦਰਜ ਹੋਣ ਦਾ ਦਾਅਵਾ ਕੀਤਾ ਗਿਆ ਸੀ।
ਸਰਕਾਰ ਨੇ ਅਦਾਲਤ ਵਿੱਚ ਸਪਸ਼ਟ ਕੀਤਾ ਕਿ ਉਹ ਕੰਚਨਪ੍ਰੀਤ ਕੌਰ ਦੀ ਗ੍ਰਿਫ਼ਤਾਰੀ ਨਹੀਂ ਕਰਨਾ ਚਾਹੁੰਦੀ। ਇਸ ਨਾਲ ਇਹ ਵੀ ਸਾਫ਼ ਹੋ ਗਿਆ ਕਿ ਚੋਣਾਂ ਦੌਰਾਨ ਦਰਜ ਸਾਰੀਆਂ ਐਫਆਈਆਰਜ਼ ਵਿੱਚ ਉਹ ਜ਼ਮਾਨਤ ’ਤੇ ਹੈ।
ਗੌਰਤਲਬ ਹੈ ਕਿ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਰੰਧਾਵਾ ਤਰਨਤਾਰਨ ਬਾਈ-ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਸੀ।
ਪੇਸ਼ੀ ਦੌਰਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਅਦਾਲਤ ਵਿੱਚ ਮੌਜੂਦ ਸਨ।