ਤਰਣ ਤਾਰਣ ਵਿੱਚ ਬੁੱਧਵਾਰ ਨੂੰ ਦਿਨਦਿਹਾੜੇ ਇਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਬਠਿੰਡਾ–ਤਰਣ ਤਾਰਣ ਨੈਸ਼ਨਲ ਹਾਈਵੇ ਸਥਿਤ ਸਿੱਧੂ ਫਾਰਮ ਹਾਊਸ ਵਿੱਚ ਚੱਲ ਰਹੇ ਵਿਆਹ ਸਮਾਰੋਹ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ (AAP) ਦੇ ਮੌਜੂਦਾ ਸਰਪੰਚ ਹਰਪਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਪਿੰਡ ਠਠੀਆਂ ਮਹੰਤਾ ਦੇ ਸਰਪੰਚ ਹਰਪਿੰਦਰ ਸਿੰਘ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸਿੱਧੂ ਫਾਰਮ ਹਾਊਸ ਪਹੁੰਚੇ ਸਨ। ਇਸ ਦੌਰਾਨ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅਚਾਨਕ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਮਲੇ ਵਿੱਚ ਉਨ੍ਹਾਂ ਦੇ ਨਾਲ ਬੈਠੇ ਉਨ੍ਹਾਂ ਦੇ ਚਾਚੇ ਦੇ ਪੁੱਤਰ ਜਰਮਨਜੀਤ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਹਿਚਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਵਿਆਹ ਸਮਾਰੋਹ ਦੌਰਾਨ AAP ਨਾਲ ਜੁੜੇ ਸਰਪੰਚ ਦੀ ਹੱਤਿਆ ਦੀ ਇਹ ਦੂਜੀ ਵੱਡੀ ਵਾਰਦਾਤ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਵੀ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆ ਚੁੱਕੀ ਹੈ।