ਚੰਡੀਗੜ੍ਹ ਦੇ ਬੁੜੈਲ ਇਲਾਕੇ ਵਿੱਚ ਸੋਨੂੰ ਸ਼ਾਹ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਅੱਜ ਤਿੰਨ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਪੰਜ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਉਮਰਕੈਦ ਦੀ ਸਜ਼ਾ ਕਿਸਨੂੰ?
ਅਦਾਲਤ ਵੱਲੋਂ ਤਿੰਨ ਸ਼ੂਟਰਾਂ — ਸ਼ੁਭਮ, ਮਨਜੀਤ ਅਤੇ ਰਾਜਨ ਉਰਫ਼ ਜਾਟ — ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਦੀ ਸਜ਼ਾ ਸੁਣਾਈ ਗਈ।
ਕੌਣ ਬਰੀ ਹੋਏ?
ਇਸ ਮਾਮਲੇ ਵਿੱਚ ਗੈਂਗਸਟਰ Lawrence Bishnoi ਸਮੇਤ ਦੀਪਕ ਰੰਗਾ, ਅਭਿਸ਼ੇਕ ਉਰਫ਼ ਬੰਟੀ, ਰਾਜੂ ਬਸੋਦੀ ਅਤੇ ਧਰਮਿੰਦਰ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
ਮਾਮਲੇ ਦੀ ਪਿਛੋਕੜ
28 ਸਤੰਬਰ 2019 ਨੂੰ ਸ਼ੂਟਰ ਬੁੜੈਲ ਵਿੱਚ ਸੋਨੂੰ ਸ਼ਾਹ ਦੇ ਦਫਤਰ ਵਿੱਚ ਦਾਖਲ ਹੋਏ ਅਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਕੁਝ ਦਿਨਾਂ ਬਾਅਦ ਸਾਰੇ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ।
ਪੁਲਿਸ ਦਾ ਦਾਅਵਾ ਸੀ ਕਿ ਹਮਲਾ ਲਾਰੈਂਸ ਦੇ ਨਿਰਦੇਸ਼ਾਂ ’ਤੇ ਕੀਤਾ ਗਿਆ। ਹਾਲਾਂਕਿ, ਸੁਣਵਾਈ ਦੌਰਾਨ ਠੋਸ ਸਬੂਤ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਉਸਨੂੰ ਬਰੀ ਕਰ ਦਿੱਤਾ।
ਅਦਾਲਤ ਵਿੱਚ ਸਫਾਈ
ਸੁਣਵਾਈ ਦੌਰਾਨ ਲਾਰੈਂਸ ਬਿਸ਼ਨੋਈ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਗਵਾਹੀ ਦਿੱਤੀ। ਉਸਨੇ ਅਦਾਲਤ ਨੂੰ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਇਸ ਮਾਮਲੇ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ।
ਇਸ ਫੈਸਲੇ ਨਾਲ ਮਾਮਲੇ ਵਿੱਚ ਕਾਨੂੰਨੀ ਪ੍ਰਕਿਰਿਆ ਦਾ ਇੱਕ ਅਹਿਮ ਪੜਾਅ ਪੂਰਾ ਹੋ ਗਿਆ ਹੈ।