Amritsar ਦੇ ਰਈਆ ਇਲਾਕੇ ਵਿੱਚ ਸਥਿਤ ਪੁਲਿਸ ਚੌਕੀ ਨੂੰ ਸ਼ੁੱਕਰਵਾਰ ਦੇਰ ਰਾਤ IED (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਨਾਲ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਪੁਲਿਸ ਨੇ ਸਮਾਂ ਰਹਿੰਦਿਆਂ ਵਿਸਫੋਟਕ ਸਮੱਗਰੀ ਦਾ ਪਤਾ ਲਗਾ ਲਿਆ ਅਤੇ ਇਸ ਨੂੰ ਬਰਾਮਦ ਕਰ ਲਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।
IED ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਬੁਲਾਇਆ ਗਿਆ। ਦਸਤੇ ਨੇ ਸੁਰੱਖਿਅਤ ਢੰਗ ਨਾਲ ਵਿਸਫੋਟਕ ਨੂੰ ਨਿਸ਼ਕ੍ਰਿਆ ਕਰ ਦਿੱਤਾ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਜ਼ਿਸ਼ ਵਿੱਚ ਸ਼ਾਮਲ ਅਣਪਛਾਤੇ ਵਿਅਕਤੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਦੀ CCTV ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਵਿਸਫੋਟਕ ਸਮੱਗਰੀ ਕਦੋਂ ਅਤੇ ਕਿਸ ਵੱਲੋਂ ਰੱਖੀ ਗਈ।
ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਤੇ ਖੁਫੀਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।