Srinagar ਦੇ ਬਾਹਰਵਾਰ ਸ਼ਨੀਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ Central Reserve Police Force (CRPF) ਦਾ ਬੁਲੇਟਪਰੂਫ ਬੰਕਰ ਵਾਹਨ ਨਹਿਰ ਵਿੱਚ ਡਿੱਗ ਗਿਆ। ਇਸ ਹਾਦਸੇ ’ਚ 7 ਜਵਾਨ ਜ਼ਖਮੀ ਹੋ ਗਏ। ਸ਼ੁਰੂਆਤੀ ਜਾਂਚ ਅਨੁਸਾਰ ਵਾਹਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਸੀ।
ਅਧਿਕਾਰੀਆਂ ਦੇ ਮੁਤਾਬਿਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ CRPF ਦਾ ਵਾਹਨ ਡਗਪੋਰਾ ਰੋਡ ਤੋਂ ਲੰਘ ਰਿਹਾ ਸੀ। ਅਚਾਨਕ ਵਾਹਨ ਬੇਕਾਬੂ ਹੋ ਗਿਆ ਅਤੇ ਸੜਕ ਤੋਂ ਫਿਸਲ ਕੇ ਨੇੜਲੀ ਨਹਿਰ ਵਿੱਚ ਪਲਟ ਗਿਆ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਜ਼ਖਮੀ ਜਵਾਨਾਂ ਨੂੰ ਇਲਾਜ ਲਈ Sher-i-Kashmir Institute of Medical Sciences (SKIMS) ਸੌਰਾ ਲਿਜਾਇਆ ਗਿਆ। ਮੈਡੀਕਲ ਅਧਿਕਾਰੀਆਂ ਅਨੁਸਾਰ ਸਾਰੇ ਜਵਾਨਾਂ ਦੀ ਹਾਲਤ ਇਸ ਵੇਲੇ ਸਥਿਰ ਦੱਸੀ ਜਾ ਰਹੀ ਹੈ।
ਪ੍ਰਸ਼ਾਸਨ ਵੱਲੋਂ ਹਾਦਸੇ ਦੇ ਸਟੀਕ ਕਾਰਣਾਂ ਦੀ ਜਾਂਚ ਜਾਰੀ ਹੈ।