ਪੰਜਾਬ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਵੱਲੋਂ ‘ਮੇਰੀ ਰਸੋਈ’ ਸਕੀਮ ਲਾਂਚ ਕਰਨ ਦਾ ਐਲਾਨ ਵੀ ਕੀਤਾ ਗਿਆ। ਸਰਕਾਰ ਦਾ ਦਾਅਵਾ ਹੈ ਕਿ ਇਸ ਯੋਜਨਾ ਨਾਲ ਲਗਭਗ 40 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਲਾਭਪਾਤਰੀਆਂ ਨੂੰ ਕੀ ਮਿਲੇਗਾ?
‘ਮੇਰੀ ਰਸੋਈ’ ਯੋਜਨਾ ਤਹਿਤ ਹਰ ਲੋੜਵੰਦ ਪਰਿਵਾਰ ਨੂੰ ਇੱਕ ਵਿਸ਼ੇਸ਼ ਭੋਜਨ ਕਿੱਟ ਦਿੱਤੀ ਜਾਵੇਗੀ। ਇਸ ਕਿੱਟ ਵਿੱਚ ਸ਼ਾਮਲ ਹੋਵੇਗਾ:
ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਸਿਰਫ਼ ਪੇਟ ਭਰਨ ਲਈ ਨਹੀਂ, ਸਗੋਂ ਲੋਕਾਂ ਦੇ ਪੋਸ਼ਣ ਪੱਧਰ ਨੂੰ ਸੁਧਾਰਨ ਲਈ ਸ਼ੁਰੂ ਕੀਤੀ ਗਈ ਹੈ।
ਕਿਨ੍ਹਾਂ ਨੂੰ ਮਿਲੇਗੀ ਕਿੱਟ ਅਤੇ ਕਿੰਨੇ ਸਮੇਂ ਬਾਅਦ?
ਜਾਣਕਾਰੀ ਅਨੁਸਾਰ ਇਹ ਕਿੱਟਾਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀਆਂ ਜਾਣਗੀਆਂ। ਜਨਤਕ ਵੰਡ ਪ੍ਰਣਾਲੀ ਰਾਹੀਂ ਕਣਕ ਪਹਿਲਾਂ ਵਾਂਗ ਮਿਲਦੀ ਰਹੇਗੀ, ਜਦਕਿ ਇਹ ਵਾਧੂ ਭੋਜਨ ਕਿੱਟ ਹਰ ਤਿੰਨ ਮਹੀਨੇ ਬਾਅਦ ਵੰਡੀਆਂ ਜਾਣਗੀਆਂ।
ਸਕੀਮ ਤਹਿਤ ਪਹਿਲੀ ਕਿੱਟ ਅਪ੍ਰੈਲ, ਮਈ ਅਤੇ ਜੂਨ ਮਹੀਨਿਆਂ ਲਈ ਵੰਡੀਆਂ ਜਾਣਗੀਆਂ।
ਕਿਹੜੀ ਏਜੰਸੀ ਕਰੇਗੀ ਵੰਡ?
ਇਹ ਯੋਜਨਾ Markfed Punjab ਰਾਹੀਂ ਚਲਾਈ ਜਾਵੇਗੀ, ਜਦਕਿ ਰਾਸ਼ਨ ਦੀ ਵੰਡ ਫੂਡ ਐਂਡ ਸਪਲਾਈ ਵਿਭਾਗ ਦੁਆਰਾ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਇਸ ਸਕੀਮ ਨਾਲ ਪਰਿਵਾਰਾਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮਿਲੇਗਾ ਅਤੇ ਕੁਪੋਸ਼ਣ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਮਿਲੇਗੀ।