ਭੁਲੱਥ ਹਲਕੇ ਦੇ ਪਿੰਡ ਰਾਮਗੜ੍ਹ ਵਿੱਚ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਰਾਮਗੜ੍ਹ ਕਾਂਗਰਸੀ ਵਿਧਾਇਕ Sukhpal Singh Khaira ਦਾ ਪਿੰਡ ਹੈ।
AAP ਵੱਲੋਂ ਗੰਭੀਰ ਇਲਜ਼ਾਮ
ਆਮ ਆਦਮੀ ਪਾਰਟੀ (AAP) ਦੇ ਹਲਕਾ ਇੰਚਾਰਜ ਵੱਲੋਂ ਸੁਖਪਾਲ ਖਹਿਰਾ ‘ਤੇ ਪੰਚਾਇਤੀ ਜ਼ਮੀਨ ਦੱਬਣ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਦਾਅਵਾ ਕੀਤਾ ਗਿਆ ਹੈ ਕਿ ਪਿੰਡ ਦੀ ਸਾਂਝੀ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ ਹੈ।
ਪ੍ਰਸ਼ਾਸਨ ਦੀ ਕਾਰਵਾਈ, ‘ਪੀਲਾ ਪੰਜਾ’ ਚਲਾਇਆ
ਇਲਜ਼ਾਮਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਖਹਿਰਾ ਦੇ ਘਰ ‘ਤੇ ਬੁਲਡੋਜ਼ਰ (ਪੀਲਾ ਪੰਜਾ) ਚਲਾਇਆ ਗਿਆ। ਕਾਰਵਾਈ ਦੌਰਾਨ ਮਾਹੌਲ ਭਖਦਾ ਦੇਖ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।
ਖਹਿਰਾ ਨੇ ਇਲਜ਼ਾਮ ਨਕਾਰਏ
ਸੁਖਪਾਲ ਖਹਿਰਾ ਨੇ ਆਪਣੇ ਉੱਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਗਲਤ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਰਾਜਨੀਤਿਕ ਰੰਜਿਸ਼ ਦੇ ਤਹਿਤ ਕੀਤੀ ਜਾ ਰਹੀ ਹੈ।
ਇਸ ਦੌਰਾਨ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਰਾਮਗੜ੍ਹ ਪਹੁੰਚਣ ਲੱਗ ਪਏ ਹਨ, ਜਿਸ ਨਾਲ ਪਿੰਡ ਵਿੱਚ ਤਣਾਅ ਹੋਰ ਵੱਧ ਗਿਆ ਹੈ। ਪ੍ਰਸ਼ਾਸਨ ਹਾਲਾਤਾਂ ‘ਤੇ ਨਜ਼ਰ ਬਣਾਈ ਹੋਈ ਹੈ।