Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

“ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ -ਕੈਬਨਿਟ ਮੰਤਰੀ ਡਾ. ਬਲਜੀਤ ਕੌਰ , ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ

Updated on Thursday, February 26, 2026 23:42 PM IST

“ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
 
-ਕੈਬਨਿਟ ਮੰਤਰੀ ਡਾ. ਬਲਜੀਤ ਕੌਰ , ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤੀ ਸ਼ਿਰਕਤ
 
-ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ-ਡਾ. ਬਲਜੀਤ ਕੌਰ
 
ਫਰੀਦਕੋਟ:26 ,ਫਰਵਰੀ( ਕੰਵਲ ਸਰਾਂ) ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ “ਸਾਡੇ ਬਜ਼ੁਰਗ, ਸਾਡਾ ਮਾਣ” ਮੁਹਿੰਮ ਤਹਿਤ ਅੱਜ ਤਾਜ ਪੈਲੇਸ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦਾ ਸਫ਼ਲ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ  ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਪੰਜਾਬ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸੇਖੋਂ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜੁਰਗਾਂ ਲਈ ਸ਼ੁਰੂ ਕੀਤੀ ਸਾਡਾ ਬਜ਼ੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ ਜਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨੋਜਵਾਨਾਂ ਅਤੇ ਬਜੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਰ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਬਜੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਾਡਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਅੱਜ ਬਜੁਰਗਾਂ ਦੀ ਕੈਂਪ ਲਗਾ ਕੇ ਸਿਹਤ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੱਜ ਸਾਡਾ ਬਜੁਰਗ ਸਾਡਾ ਮਾਣ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਬਜੁਰਗਾਂ ਦਾ ਮੁਫਤ ਸਿਹਤ ਚੈਕਅੱਪ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦਫਤਰ ਅਤੇ ਡੀ.ਸੀ. ਦਫਤਰਾਂ ਵਿੱਚ ਕਾਊਂਟਰ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਵਿੱਚ ਬਣਾਏ ਜਾ ਰਹੇ ਹਨ ਅਤੇ ਜੇਕਰ ਕੋਈ ਕਾਰਡ ਬਣਾਉਣ ਲਈ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕੀਤੀ ਜਾਵੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡਾ ਬਜੁਰਗ ਸਾਡਾ ਮਾਨ ਮੁਹਿੰਮ ਤਹਿਤ ਅੱਜ 1300 ਦੇ ਕਰੀਬ ਬਜੁਰਗਾਂ ਦੀ ਰਜਿਸਟੇਰਸ਼ਨ ਕਰਕੇ ਉਨ੍ਹਾਂ ਦਾ ਚੈੱਕਅੱਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁਫਤ ਵਿੱਚ ਦਵਾਈਆਂ ਦਿੱਤੀਆਂ ਗਈਆਂ ਹਨ।  ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਉਨ੍ਹਾਂ ਨੂੰ ਮੁਫਤ ਵਿੱਚ ਤੀਰਥ ਅਸਥਾਨਾਂ ਦੇ ਦਰਸ਼ਨਾ ਤੋਂ ਇਲਾਵਾ ਰਹਿਣ ਸਹਿਣ ਸਭ ਮੁਫਤ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜੁਰਗਾਂ ਦੇ ਮਾਣ ਸਤਿਕਾਰ ਲਈ ਸਾਰੇ ਇੱਕ ਟੀਮ ਵਜੋਂ ਕੰਮ ਕਰ ਰਹੇ ਹਨ। ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਅੱਜ ਸਾਡਾ ਬਜੁਰਗ ਸਾਡਾ ਮਾਨ ਮੁਹਿੰਮ ਤਹਿਤ ਕੈਂਪ ਲਗਾ ਕੇ  ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ’ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ ਅਤੇ ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਗਏ। ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ 53 ਮੁਫ਼ਤ ਵੀਹਲ ਚੇਅਰਾਂ ਅਤੇ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸ. ਜਗਦੀਪ ਕੰਬੋਜ ਗੋਲਡੀ ਹਲਕਾ ਵਿਧਾਇਕ ਜਲਾਲਾਬਾਦ, ਡੀ.ਪੀ.ਓ ਮੈਡਮ ਰਤਨਦੀਪ ਕੌਰ, ਜਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ, ਜਿਲ੍ਹਾ ਭਾਸ਼ਾ ਅਫਸਰ  ਮਨਜੀਤ ਪੁਰੀ, ਪ੍ਰੋਫੈਸਰ ਸਾਧੂ ਸਿੰਘ, ਰਵੀ ਬੁਗਰਾ, ਜਗਮੋਹਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X