Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ 16ਵਾਂ ਮਹਾਨ ਨਗਰ ਕੀਰਤਨ ਦੇ ਇੱਕ ਮਾਰਚ ਨੂੰ ਫਰੀਦਕੋਟ ਪਹੁੰਚਣ ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ

Updated on Thursday, February 26, 2026 23:46 PM IST

-
-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ 16ਵਾਂ ਮਹਾਨ ਨਗਰ ਕੀਰਤਨ ਦੇ ਇੱਕ ਮਾਰਚ ਨੂੰ ਫਰੀਦਕੋਟ ਪਹੁੰਚਣ ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ 
 
-ਸੰਗਤਾਂ ਨੂੰ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਵੱਡ ਅਕਾਰੀ ਮਾਡਲਾਂ ਦੇ ਦਰਸ਼ਨ ਕਰਵਾਏ ਜਾਣਗੇ । 
 
ਫਰੀਦਕੋਟ :25, ਫਰਵਰੀ (ਕੰਵਲ ਸਰਾਂ)- ਨਿਰੋਲ ਸੇਵਾ ਆਰਗੇਨਾਈਜੇਸ਼ਨ ਦੇ ਉੱਦਮ ਸਕਦਾ 16ਵਾਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਹਿਬ ਦੀ ਹਜੂਰੀ ਅੰਦਰ ਪੰਜ ਪਿਆਰਿਆ ਦੀ ਅਗਵਾਈ ’ਚ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ ਫਰੀਦਕੋਟ ਸ਼ਹਿਰ ਅੰਦਰ ਮਿਤੀ 01 ਮਾਰਚ  ਨੂੰ ਸ਼ਹਿਰ ਚ ਪ੍ਰਵੇਸ਼ ਕਰੇਗਾ। ਇਸ ਸਬੰਧੀ ਫਰੀਦਕੋਟ ਦੀਆ ਸੰਗਤਾ ਵੱਲੋ ਬੀਤੇ ਦਿਨ ਇੱਕ ਮੀਟਿੰਗ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਹੋਈ ਜਿੱਥੇ ਸੰਗਤਾਂ ਵਿੱਚ ਇਸ ਮਹਾਨ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।  ਫਰੀਦਕੋਟ ਵਾਸੀਆ ਵੱਲੋਂ ਕੀਤੀ ਗਈ ਮੀਟਿੰਗ ਚ ਨਗਰ ਕੀਰਤਨ ਦਾ ਰੂਟ ਪਲਾਨ ਤਹਿ ਕੀਤਾ ਗਿਆ ਜੋ ਇਸ ਤਰਾਂ ਹੈ ਸਵੇਰੇ 10 ਵਜੇ ਗੁਰਦੁਆਰਾ ਹਰਗੋਬਿੰਦ ਨਗਰ, 10:15 ਵਜੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ, 10:30 ਵਜੇ ਪੁਰਾਣਾ ਬੱਸ ਸਟੈਂਡ ਤਲਵੰਡੀ ਚੌਂਕ, 11:00 ਵਜੇ ਗੁਰਦੁਆਰਾ ਖਾਲਸਾ ਦੀਵਾਨ, ਇੱਥੇ 1 ਘੰਟਾ ਵਿਸ਼ਰਾਮ ਉਪਰੰਤ ਦੁਪਹਿਰ 12:10 ਤੇ ਸੇਠੀ ਡੇਅਰੀ, 12:30 ਵਜੇ ਅਕਾਲੀ ਫ਼ੂਲਾ ਸਿੰਘ ਚੌਂਕ, 12:30 ਵਜੇ ਫ਼ਰੀਦ ਮਾਰਬਲ ਹਾਊਸ, 12:40 ਤੇ ਗੁਰਦੁਆਰਾ ਵਿਸ਼ਵਕਰਮਾ ਭਵਨ, 12:50 ਤੇ ਡੋਲਫ਼ਿਨ ਚੌਂਕ, 1:00 ਵਜੇ ਗੁਰਦੁਅਰਾ ਦਸਮੇਸ਼ ਪਿਤਾ ਮਹੁੱਲਾ ਖੋਖਰਾਂ, 1:15 ਤੇ ਮਹਾਤਮਾ ਗਾਂਧੀ ਮੈਮੋਰੀਅਲ ਸੀਨਂੀਅਰ ਸੈਕੰਡਰੀ ਸਕੂਲ ਫ਼ਰੀਦਕੋਟ, 1:30 ਵਜੇ ਭਾਈ ਘਨੱਈਆ ਚੌਂਕ, 1:40 ਤੇ ਗੁਰਦੁਆਰਾ ਬਲਵੀਰ ਐਵੀਨਿਊ ਮੇਨ ਰੋਡ ਫ਼ਰੀਦਕੋਟ, 1:50 ਤੇ ਝੰਡਾ ਚੌਂਕ ਚੌਂਕ ਫ਼ਰੀਦਕੋਟ ਅਤੇ 2:00 ਵਜੇ ਗੁਰਦੁਆਰਾ ਗਰੀਨ ਐਵੀਨਿਊ ਮੇਨ ਰੋਡ ਨਹਿਰਾਂ ਕੋਲ ਪਹੁੰਚੇਗਾ ਇਸ ਦੱਸੇ ਗਏ ਰੂਟ ਤੇ ਨਗਰ ਕੀਰਤਨ ਦਾ ਸੰਗਤਾਂ ਸਵਾਗਤ ਕਰਨਗੀਆਂ । ਮੀਟਿੰਗ ਵਿੱਚ ਨਗਰ ਕੀਰਤਨ ਦੇ ਸਵਾਗਤ ਲਈ ਵੱਖ ਵੱਖ ਕੰਮਾਂ ਦੀਆ ਡਿਊਟੀਆਂ ਲਗਾਈਆਂ ਗਈਆਂ । ਇਸ ਨਗਰ ਕੀਰਤਨ ਦੀ ਵਿਲੱਖਣਤਾ ਇਹ ਹੈ ਜੋ ਗੁਰਘਰ ਸਾਡੇ ਤੋਂ ਵਿਛੜ ਗਏ ਉਹਨਾਂ ਦੇ ਦਰਸ਼ਨ ਦੀਦਾਰ ਕਰਨ ’ਚ ਮੁਸ਼ਕਿਲ ਆਉਂਦੀ ਹੈ ਉਹਨਾਂ ਗੁਰਦੁਵਾਰਾ ਸਾਹਿਬ ਦੇ ਵੱਡੇ ਵੱਡੇ ਮਾਡਲ ਟਰੱਕਾਂ ਉਪਰ ਸਜਾ ਕੇ ਨਗਰ ਕੀਰਤਨ ਚ ਸ਼ਾਮਲ ਕੀਤੇ ਗਏ ਹਨ ।  ਇਹਨਾਂ ਚ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਸ਼ਾਮਲ ਹਨ ਅਤੇ ਇਹਨਾਂ ਗੁਰਦੁਆਰਾ ਸਾਹਿਬ ਦਾ ਇਤਿਹਾਸ ਲਿਖਿਆ ਹੋਵੇਗਾ। ਇਸ ਨਗਰ ਕੀਰਤਨ ਵਿੱਚ ਹਾਥੀ,ਘੋੜੇ,ਗਤਕਾ,ਬੈਂਡ ਅਤੇ ਗੁਰੂ ਕੀ ਲਾਡਲੀਆਂ ਫੌਜਾਂ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਉਣਗੀਆਂ। ਇਸ ਸਬੰਧੀ ਕੀਤੀ ਮੀਟਿੰਗ ਵਿੱਚ ਦਵਿੰਦਰ ਸਿੰਘ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ ਫਰੀਦਕੋਟ, ਮੱਘਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ, ਸਰਬਜੋਤ ਸਿੰਘ ਸਾਹਨੀ (ਸਰਪ੍ਰਸਤ) ਰਿਸੀਵਰ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ, ਡਾ.ਗੁਰਸੇਵਕ ਸਿੰਘ ਡਾਇਰੈਕਟਰ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ, ਅਮਰੀਕ ਸਿੰਘ ਸੰਧੂ, ਦਵਿੰਦਰ ਸਿੰਘ ਸੰਧੂ, ਯਾਦਵਿੰਦਰ ਸਿੰਘ ਸ਼ੰਟੀ, ਬਲਜਿੰਦਰ ਸਿੰਘ ਏ.ਐੱਸ.ਆਈ, ਪਰਮਵੀਰ ਸਿੰਘ, ਗੁਰਚਰਨ ਸਿੰਘ, ਹਰਭਜਨ ਸਿੰਘ ਖਾਲਸਾ ਅਤੇ ਸ਼ਾਮ ਸਿੰਘ ਸੇਵਾਦਾਰ ਹਾਜ਼ਰ ਸਨ। ਇਸ ਨਗਰ ਕੀਰਤਨ ਸਬੰਧੀ ਡਾ.ਜਗਦੀਪ ਸਿੰਘ ਸੋਢੀ ਜੋ ਨਿਰੋਲ ਸੇਵਾ ਆਰਗੇਨਾਈਜੇਸ਼ਨ (ਪਿੰਡ ਧੂਲਕੋਟ ਜਿਲਾ ਸ੍ਰੀ ਮੁਕਤਸਰ ਸਾਹਿਬ) ਦੇ ਮੁੱਖ ਸੇਵਾਦਾਰ ਹਨ ਨੇ ਬੇਨਤੀ ਕੀਤੀ ਕਿ ਸੰਗਤਾਂ ਵੱਧ ਤੋ ਵੱਧ ਇਸ ਅਲੋਕਿਕ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਗੇ ਤੋਂ ਅੱਗੇ ਸੁਨੇਹੇ ਲਗਾਉਣ। ਇਹ ਨਗਰ ਕੀਰਤਨ 28 ਫਰਵਰੀ ਦਿਨ ਸਨਿਚਰਵਾਰ ਨੂੰ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਸ਼ੁਰੂ ਹੋਵੇਗਾ ਤੇ ਮਿਤੀ 6 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਾਰਡਰ ਤੱਕ ਜਾਵੇਗਾ। ਇਸ ਵਾਰ ਲਾਂਘਾ ਬੰਦ ਹੋਣ ਕਾਰਨ ਇਸ ਨਗਰ ਕੀਰਤਨ ਦੀ ਸਮਾਪਤੀ ਬਾਰਡਰ ਤੇ ਹੋਵੇਗੀ।
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X