Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਠਿਆਲਾ ਪਰਿਵਾਰ ਨੂੰ ਗਹਿਰਾ ਸਦਮਾ, ਬੀਬੀ ਕੁਲਵੰਤ ਕੌਰ ਸਠਿਆਲਾ ਦਾ ਅਮਰੀਕਾ ਵਿਖੇ ਅਕਾਲ ਚਲਾਣਾ।

ਪ੍ਰੋ. ਸਰਚਾਂਦ ਸਿੰਘ ਖਿਆਲਾ | Updated on Friday, October 02, 2026 19:40 PM IST

ਬੀਬੀ ਕੁਲਵੰਤ ਕੌਰ ਸਠਿਆਲਾ ਦੀ ਭੇਜੀ ਤਸਵੀਰ। ਸਰੋਤ: ਪ੍ਰੋ. ਸਰਚਾਂਦ ਸਿੰਘ ਖਿਆਲਾ।

ਸਠਿਆਲਾ ਪਰਿਵਾਰ ਨੂੰ ਗਹਿਰਾ ਸਦਮਾ, ਬੀਬੀ ਕੁਲਵੰਤ ਕੌਰ ਸਠਿਆਲਾ ਦਾ ਅਮਰੀਕਾ ਵਿਖੇ ਅਕਾਲ ਚਲਾਣਾ।

35 ਸਾਲ ਅਧਿਆਪਨ, ਸਮਾਜ ਸੇਵਾ ਅਤੇ ਪਰਿਵਾਰਕ ਜੀਵਨ ਵਿੱਚ ਅਹਿਮ ਯੋਗਦਾਨ—ਸਾਦਗੀ ਅਤੇ ਸੇਵਾ ਦੀ ਮੂਰਤ ਸਨ ਬੀਬੀ ਜੀ।

ਅੰਮ੍ਰਿਤਸਰ/ਸਠਿਆਲਾ, 2 ਅਕਤੂਬਰ: ਬੀਬੀ ਕੁਲਵੰਤ ਕੌਰ ਸਠਿਆਲਾ, ਧਰਮਪਤਨੀ ਸ. ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ, ਸਾਬਕਾ ਚੇਅਰਮੈਨ ਪੀਆਰਟੀਸੀ ਅਤੇ ਸੀਨੀਅਰ ਭਾਜਪਾ ਆਗੂ, ਅਤੇ ਪ੍ਰੋ. ਡਾ. ਸਰਬਜੀਤ ਸਿੰਘ ਸਠਿਆਲਾ ਦੀ ਸਤਿਕਾਰਯੋਗ ਮਾਤਾ ਜੀ, ਦਾ 30 ਸਤੰਬਰ 2026 ਨੂੰ 76 ਸਾਲ ਦੀ ਉਮਰ ਵਿੱਚ ਕੈਲੀਫੋਰਨੀਆ, ਅਮਰੀਕਾ ਦੇ ਇੱਕ ਹਸਪਤਾਲ ਵਿਖੇ ਇਲਾਜ ਦੌਰਾਨ ਅਕਾਲ ਚਲਾਣਾ ਹੋ ਗਿਆ। ਉਨ੍ਹਾਂ ਦੇ ਵਿਛੋੜੇ ਨਾਲ ਸਠਿਆਲਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਉਨ੍ਹਾਂ ਨਾਲ ਜੁੜੇ ਸਮਾਜਿਕ ਵਰਗਾਂ ਵਿੱਚ ਡੂੰਘਾ ਸੋਗ ਪਾਇਆ ਜਾ ਰਿਹਾ ਹੈ।

ਪਰਿਵਾਰਕ ਸੂਤਰ ਪ੍ਰੋ. ਸਰਚਾਂਦ ਸਿੰਘ ਖਿਆਲਾ ਅਨੁਸਾਰ, ਬੀਬੀ ਜੀ ਦੀ ਅੰਤਿਮ ਵਿਦਾਇਗੀ (ਸਸਕਾਰ) 7 ਅਕਤੂਬਰ 2026, ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ Shant Bhawan, 4800 E Clayton Ave, Fowler, California ਵਿਖੇ ਹੋਵੇਗੀ। ਉਪਰੰਤ ਅੰਤਿਮ ਅਰਦਾਸ ਦੁਪਹਿਰ 2 ਵਜੇ ਤੋਂ 3:30 ਵਜੇ ਤੱਕ Sikh Center of Pacific Coast, 2211 S Highland Ave, Selma, California ਵਿਖੇ ਹੋਵੇਗੀ।

ਪਰਿਵਾਰ ਵੱਲੋਂ ਸਾਕ-ਸੰਬੰਧੀਆਂ, ਮਿੱਤਰਾਂ ਅਤੇ ਸਨੇਹੀਆਂ ਨੂੰ ਅੰਤਿਮ ਵਿਦਾਇਗੀ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਬੀਬੀ ਕੁਲਵੰਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਬੇਨਤੀ ਕੀਤੀ ਗਈ ਹੈ।

ਬੀਬੀ ਕੁਲਵੰਤ ਕੌਰ ਸਠਿਆਲਾ ਦੇ ਅਕਾਲ ਚਲਾਣੇ ’ਤੇ ਸਠਿਆਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਸ. ਇਕਬਾਲ ਸਿੰਘ ਲਾਲਪੁਰਾ, ਤਰੁਣ ਚੁੱਘ ਐਮ ਪੀ, ਪ੍ਰਿੰਸੀਪਲ ਜਸਵਿੰਦਰ ਸਿੰਘ ਢਿੱਲੋਂ, ਸੁੱਚਾ ਸਿੰਘ ਛੋਟੇਪੁਰ, ਹਰਭਜਨ ਸਿੰਘ ਤੁੜ, ਦਲਜੀਤ ਸਿੰਘ ਕੋਹਲੀ ਅਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਸ਼ਾਮਲ ਹਨ।

ਉਨ੍ਹਾਂ ਨੇ ਬੀਬੀ ਕੁਲਵੰਤ ਕੌਰ ਦੇ ਵਿਛੋੜੇ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਦਿਆਂ ਸ. ਮਨਮੋਹਨ ਸਿੰਘ ਸਠਿਆਲਾ ਅਤੇ ਸਮੂਹ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਬੀਬੀ ਕੁਲਵੰਤ ਕੌਰ ਨੇ ਆਪਣਾ ਲੰਮਾ ਜੀਵਨ ਸਿੱਖਿਆ, ਪਰਿਵਾਰਕ ਸੰਸਕਾਰਾਂ, ਸਮਾਜ ਸੇਵਾ ਅਤੇ ਲੋਕ-ਸੇਵਾ ਦੀ ਭਾਵਨਾ ਨੂੰ ਸਮਰਪਿਤ ਕੀਤਾ। ਉਨ੍ਹਾਂ ਦੀ ਸ਼ਖ਼ਸੀਅਤ ਵਿੱਚ ਮਮਤਾ, ਸਾਦਗੀ, ਸਹਿਣਸ਼ੀਲਤਾ ਅਤੇ ਸੇਵਾ-ਭਾਵਨਾ ਦਾ ਵਿਲੱਖਣ ਸੁਮੇਲ ਸੀ।

15 ਦਸੰਬਰ 1949 ਨੂੰ ਲਖਨਊ ਕੈਂਟੋਨਮੈਂਟ ਵਿਖੇ ਫੌਜੀ ਅਫ਼ਸਰ ਮੇਜਰ ਅਜੈਬ ਸਿੰਘ ਅਤੇ ਮਾਤਾ ਬੀਬੀ ਰਣਜੀਤ ਕੌਰ ਦੇ ਘਰ ਜਨਮੀ ਬੀਬੀ ਕੁਲਵੰਤ ਕੌਰ ਦਾ ਬਚਪਨ ਪਿੰਡ ਖਜ਼ਾਨੇ ਕੋਟ, ਤਹਿਸੀਲ ਬਟਾਲਾ ਵਿਖੇ ਬੀਤਿਆ। ਉਨ੍ਹਾਂ ਨੇ ਅੰਮ੍ਰਿਤਸਰ ਦੇ ਕੈਂਬ੍ਰਿਜ ਹਾਈ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਨ ਉਪਰੰਤ ਜੇ.ਬੀ.ਟੀ., ਬੀ.ਏ., ਐੱਮ.ਏ. ਅਤੇ ਬੀ.ਐੱਡ. ਦੀਆਂ ਡਿਗਰੀਆਂ ਹਾਸਲ ਕੀਤੀਆਂ।

ਸਾਲ 1970 ਵਿੱਚ ਉਨ੍ਹਾਂ ਦਾ ਵਿਆਹ ਸਠਿਆਲਾ ਨਿਵਾਸੀ ਸ. ਮਨਮੋਹਨ ਸਿੰਘ ਸਠਿਆਲਾ ਨਾਲ ਹੋਇਆ।

ਵਿਆਹ ਤੋਂ ਬਾਅਦ ਉਨ੍ਹਾਂ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ ਆਪਣੇ ਅਧਿਆਪਨ ਦੇ ਕਿੱਤੇ ਨੂੰ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ। ਮਾਲ ਰੋਡ ਸਰਕਾਰੀ ਸਕੂਲ, ਅੰਮ੍ਰਿਤਸਰ ਵਿਖੇ ਕਰੀਬ 35 ਸਾਲ ਅਧਿਆਪਕ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਨੇ ਅਨੇਕਾਂ ਵਿਦਿਆਰਥੀਆਂ ਦੇ ਜੀਵਨ ਨੂੰ ਸਿੱਖਿਆ ਅਤੇ ਸੰਸਕਾਰਾਂ ਨਾਲ ਰੌਸ਼ਨ ਕਰਨ ਵਿੱਚ ਯੋਗਦਾਨ ਪਾਇਆ।

ਉਨ੍ਹਾਂ ਨੇ ਆਪਣੇ ਪਤੀ ਸ. ਮਨਮੋਹਨ ਸਿੰਘ ਸਠਿਆਲਾ ਦੇ ਰਾਜਨੀਤਿਕ ਅਤੇ ਜਨਤਕ ਜੀਵਨ ਵਿੱਚ ਵੀ ਮਜ਼ਬੂਤ ਸਾਥੀ ਦੀ ਭੂਮਿਕਾ ਨਿਭਾਈ। ਸ. ਸਠਿਆਲਾ ਦੇ ਬਿਆਸ ਹਲਕੇ ਤੋਂ ਵਿਧਾਇਕ ਰਹਿਣ ਅਤੇ ਲੋਕ-ਜੀਵਨ ਵਿੱਚ ਸਰਗਰਮ ਰਹਿਣ ਦੌਰਾਨ ਬੀਬੀ ਜੀ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ ਸਮਾਜਿਕ ਸਰੋਕਾਰਾਂ ਨੂੰ ਵੀ ਪੂਰੀ ਤਰ੍ਹਾਂ ਨਿਭਾਇਆ।

ਉਨ੍ਹਾਂ ਦਾ ਜੀਵਨ ਇਸ ਗੱਲ ਦੀ ਪ੍ਰੇਰਕ ਮਿਸਾਲ ਰਿਹਾ ਕਿ ਸਿੱਖਿਆ ਸਿਰਫ਼ ਗਿਆਨ ਦੇਣ ਦਾ ਸਾਧਨ ਨਹੀਂ, ਸਗੋਂ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੜ੍ਹਨ ਦਾ ਮਾਧਿਅਮ ਵੀ ਹੈ। ਉਨ੍ਹਾਂ ਦੀ ਨਿਮਰਤਾ, ਮਿਲਾਪੜੇ ਸੁਭਾਅ ਅਤੇ ਸੇਵਾ-ਭਾਵਨਾ ਕਾਰਨ ਉਨ੍ਹਾਂ ਨੂੰ ਜਾਣਨ ਵਾਲਿਆਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਵਿਸ਼ੇਸ਼ ਸਤਿਕਾਰ ਸੀ।

ਬੀਬੀ ਕੁਲਵੰਤ ਕੌਰ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ, ਦੋ ਪੋਤਰੇ, ਤਿੰਨ ਦੋਹਤੇ ਅਤੇ ਦੋ ਦੋਹਤੀਆਂ ਛੱਡ ਗਏ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X