Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

ਗੁਰਮੀਤ ਸਿੰਘ ਪਲਾਹੀ | Updated on Friday, October 02, 2026 19:41 PM IST

ਜਤਿੰਦਰ ਪੰਨੂੰ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਪਤਵੰਤੇ। ਫੋਟੋ: ਗੁਰਮੀਤ ਸਿੰਘ ਪਲਾਹੀ ਵੱਲੋਂ ਭੇਜੀ।

ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

ਲੁਧਿਆਣਾ, 2 ਅਕਤੂਬਰ  ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵੱਲੋਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਸ੍ਰੀ ਜਤਿੰਦਰ ਪੰਨੂੰ ਦੀ ਵੱਡ ਆਕਾਰੀ ਖੋਜ ਪੁਸਤਕ ਕਿਤਾਬ ‘ਪੰਜਾਬ ਦੇ ਲੋਕਤੰਤਰੀ ਇਤਿਹਾਸ ਦਾ ਸੰਖੇਪ ਸਾਰ’ ਡਾ. ਸ ਸ ਜੌਹਲ ਤੇ ਹੋਰ  ਸਿਰਕੱਢ ਹਸਤੀਆਂ ਵੱਲੋਂ ਵੱਲੋਂ ਲੋਕ ਅਰਪਣ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਰਥ ਸ਼ਾਸਤਰੀ ਪਦਮ ਭੂਸ਼ਨ ਡਾ. ਸ.ਸ. ਜੌਹਲ ਨੇ ਕੀਤੀ। ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਦੇ ਪ੍ਰਧਾਨ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਭ ਨੂੰ ਜੀ ਆਇਆਂ ਨੂੰ ਕਹਿੰਦਿਆਂ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿਤਾਬ ਲੋਕ ਅਰਪਣ ਕਰਨ ਤੋਂ ਪਹਿਲਾਂ ਕਿਤਾਬ ਪੜ੍ਹੀ ਹੋਈ ਜਾਂ ਲੇਖਕ ਪੜ੍ਹਿਆ ਹੋਇਆ ਹੋਣਾ ਚਾਹੀਦਾ ਹੈ। ਅਸੀਂ ਲੇਖਕ ਨੂੰ ਚੰਗੀ ਤਰ੍ਹਾਂ ਜਾਣਦੇ ਵੀ ਹਾਂ ਤੇ ਪੜ੍ਹਿਆ ਹੋਇਆ ਵੀ ਹੈ। ਸੰਘ ਦੇ ਜਨਰਲ ਸਕੱਤਰ ਜਸਵੀਰ ਝੱਜ ਨੇ ਕਿਹਾ ਜਤਿੰਦਰ ਪੰਨੂੰ ਉੱਘੇ ਪੱਤਰਕਾਰ ਹੀ ਨਹੀਂ ਖੋਜੀ ਲੇਖਕ ਵੀ ਹਨ।

ਕਿਤਾਬ ਦੀ ਜਾਣ ਪਛਾਣ ਕਰਵਾਉਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਜਤਿੰਦਰ ਪੰਨੂੰ ਅਤੇ ਕਿਤਾਬ ਬਾਰੇ ਕਿਹਾ ਇਹ ਵੱਡ ਆਕਾਰੀ ਕਿਤਾਬ ਹੀ ਨਹੀਂ ਸਗੋਂ ਇਕ ਵਡਮੁੱਲਾ ਹਵਾਲਾ-ਦਸਤਾਵੇਜ਼ ਹੈ ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਜਾਂ ਆਪਣਾ ਯੋਗਦਾਨ ਪਾਉਣ ਵਾਲੀਆਂ ਲੋਕਤੰਤਰੀ ਨਿਜ਼ਾਮ ਦੀਆਂ ਉੱਚ ਸ਼ਖ਼ਸੀਅਤਾਂ ਦਾ ਇਤਿਹਾਸ ਦਰਜ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਆਧਾਰ ਭੂਮੀ ਹੈ। ਇਸ ਤੋਂ ਅੱਗੇ ਤੁਰਨਾ ਯੂਨੀਵਰਸਿਟੀਆਂ ਦੇ ਸਮਾਜ ਸ਼ਾਸਤਰੀਆਂ, ਯੋਜਨਾਕਾਰਾਂ ਤੇ ਰਾਜਨੀਤੀ ਸ਼ਾਸਤਰੀਆਂ ਕੰਮ ਹੈ। ਪ੍ਰਧਾਨਗੀ ਭਾਸ਼ਨ ਦਿੰਦਿਆਂ ਡਾ. ਸ. ਸ. ਜੌਹਲ ਹੋਰਾਂ ਨੇ ਕਿਹਾ ਕਿ ਜਤਿੰਦਰ ਪੰਨੂੰ ਨੇ ਅਜੇ ਤਾਂ ਇਸ ਕਿਤਾਬ ਵਿਚ ਸੰਖੇਪ ਸਾਰ ਹੀ ਲਿਖਿਆ ਹੈ। ਜੇ ਘਟਨਾਵਾਂ ਤੇ ਵਿਅਕਤੀਆਂ ਨੂੰ ਵਿਸਥਾਰ ਦਿੱਤਾ ਹੁੰਦਾ ਤਾਂ ਇਸ ਕਿਤਾਬ ਦਾ ਆਕਾਰ ਬਹੁਤ ਵੱਡਾ ਹੋਣਾ ਸੀ।

ਇਸ ਕਿਤਾਬ ਵਿਚੋਂ ਆਮ ਲੋਕਾਂ ਅਤੇ ਸਰਕਾਰੀ ਅਫ਼ਸਰਾਂ ਨੂੰ ਭਰਪੂਰ ਜਾਣਕਾਰੀ ਮਿਲੇਗੀ। ਕਿਤਾਬ ਦੇ ਲੇਖਕ ਜਤਿੰਦਰ ਪੰਨੂੰ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਪੱਤਰਕਾਰ ਬਣਾਂਗਾ। ਇਸ ਕਿਤਾਬ ਨੂੰ ਲਿਖਣ ਦਾ ਕਾਰਨ ਵੀ ਇਹ ਹੈ ਕਿ ਅਸੀਂ ਪੰਜਾਬੀ ਆਪਣਾ ਲੋਕਤੰਤਰੀ ਪਿਛੋਕੜ ਭੁੱਲਦੇ ਜਾਂਦੇ ਹਾਂ। ਪਹਿਲਾਂ ਐਮ.ਐਲ.ਏ., ਐਮ.ਪੀ. ਕੌਣ ਸੀ। ਅਗਲਾ ਆਉਣ ਤੋਂ ਪਹਿਲਾ ਕੌਣ ਸੀ ਪਿਛਲਾ ਭੁੱਲ ਜਾਂਦੇ ਹਾਂ। ਇਥੋਂ ਤੱਕ ਕਿ ਸਰਕਾਰੀ ਰਿਕਾਰਡਾਂ ਵਿਚ ਵੀ ਬੇਅੰਤ ਊਣਤਾਈਆਂ ਤੇ ਗਲਤ ਇੰਦਰਾਜ ਮਿਲਦੇ ਹਨ। ਪਹਿਲੀ ਕੀਤੀ ਇੰਦਰਾਜ ਗਲਤੀ ਨੂੰ ਲਗਾਤਾਰ ਮੁੜ ਮੁੜ ਦੁਹਰਾਇਆ ਜਾ ਰਿਹਾ ਹੈ। ਹੋਰ ਤਾਂ ਹੋਰ ਇਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਤਾਪ ਸਿੰਘ ਕੈਰੋਂ ਦੀ ਮੌਤ ਤੋਂ ਬਾਅਦ ਜਿਮਨੀ ਚੋਣ ਜਿੱਤੀ ਉਸ ਦੀ ਪਤਨੀ ਸਰਦਾਰਨੀ ਰਾਮ ਕੌਰ ਦਾ ਨਾਮ ਕਿਤੇ ਵੀ ਦਰਜ ਨਹੀਂ। ਅੰਤ ਵਿਚ ਪ੍ਰਗਤੀਸ਼ੀਲ ਲੇਖਕ ਸੰਘ ਦੀ ਸੀਨੀਅਰ ਮੀਤ ਪ੍ਰਧਾਨ ਸਰਦਾਰਨੀ ਇੰਦਰਜੀਤ ਪਾਲ ਕੌਰ ਭਿੰਡਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਜਨਾਬ  ਪਰਾਇਮ ਏਸ਼ੀਆ ਟੀ ਵੀ ਚੈਨਲ ਕੈਨੇਡਾ ਦੇ ਸੀ ਈ ਓ ਅਮਨ ਖਟਕੜ, ਖ਼ਾਲਿਦ ਹੁਸੈਨ, ਨਾਵਲਕਾਰ ਬਲਬੀਰ ਪਰਵਾਨਾ, ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ.ਨਿਰਮਲ ਜੌੜਾ, ਡਾ. ਜਗਵਿੰਦਰ  ਜੋਧਾ, ਗੁਰਪ੍ਰੀਤ ਸਿੰਘ ਤੂਰ, ਕੇ. ਸਾਧੂ ਸਿੰਘ, ਪ੍ਰਿੰਸੀਪਲ  ਕ੍ਰਿਸ਼ਨ  ਸਿੰਘ, ਡਾ. ਗੁਰਇਕਬਾਲ ਸਿੰਘ, ਤੇਜ ਪ੍ਰਤਾਪ ਸਿੰਘ ਸੰਧੂ, ਬ੍ਰਿਜ ਭੂਸ਼ਨ ਗੋਇਲ,ਰਾਜਦੀਪ ਸਿੰਘ ਤੂਰ, ਬਰਜਿੰਦਰ ਕੌਰ ਬਿਸਰਾਓ, ਸੁਰਿੰਦਰ ਦੀਪ, ਹਰਵਿੰਦਰ ਥਰੀਕੇ, ਮਲਕੀਅਤ ਸਿੰਘ ਔਲਖ,ਤਰਲੋਚਨ ਝਾਂਡੇ, ਭਗਵਾਨ ਢਿੱਲੋਂ, ਦਲਵੀਰ ਲੁਧਿਆਣਵੀ, ਹਰੀਸ਼ ਮੋਦਗਿੱਲ, ਵਿਜੇ, ਅਸ਼ਵਨੀ ਜੇਤਲੀ ਪ੍ਰੇਮ,ਡਾ. ਤਰਲੋਚਨ ਸਿੰਘ, ਜਨਮੇਜਾ ਸਿੰਘ ਜੌਹਲ, ਡਾ. ਦੁਲਚਾ ਸਿੰਘ ਬਰਾੜ ਸਮੇਤ ਕਾਫ਼ੀ ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X