ਜੀ.ਐਚ.ਜੀ. ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।
ਰਾਏਕੋਟ (ਗੁਰਭਿੰਦਰ ਗੁਰੀ): ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਸਥਾਨਕ ਜੀ.ਐੱਚ.ਜੀ. ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਐਲਾਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪ੍ਰਿੰਸੀਪਲ ਮੈਡਮ ਕਰਮਵੀਰ ਕੌਰ ਨੇ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਅਤੇ ਕਾਲਜ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਹਾਸਲ ਕਰਕੇ ਪਾਸ ਹੋਏ ਹਨ।
ਉਨ੍ਹਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗ੍ਰੇਸੀ ਸ਼ਰਮਾ ਨੇ 8.5 ਸੀ.ਜੀ.ਪੀ.ਏ. ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਗੁਰਮਨ ਕੌਰ, ਪਰਨੀਤ ਕੌਰ ਧਾਲੀਵਾਲ ਅਤੇ ਪ੍ਰਭਜੋਤ ਕੌਰ ਨੇ 8.0 ਸੀ.ਜੀ.ਪੀ.ਏ. ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਚਰਨਕਮਲ ਕੌਰ, ਜਸ਼ਨਦੀਪ ਕੌਰ, ਮੰਨਤ ਸ਼ਰਮਾ, ਮਨਪ੍ਰੀਤ ਕੌਰ, ਮਨਵੀਰ ਕੌਰ, ਮਹਿਕ, ਪ੍ਰਾਚੀ, ਸਿਮਰਨਜੋਤ ਕੌਰ, ਸੁਖਮਨਦੀਪ ਕੌਰ ਅਤੇ ਸੁਮਨਦੀਪ ਕੌਰ ਨੇ 7.5 ਸੀ.ਜੀ.ਪੀ.ਏ. ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਦੀ ਪ੍ਰਿੰਸੀਪਲ ਮੈਡਮ ਕਰਮਵੀਰ ਕੌਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਬੀ. ਐਲ. ਬਾਂਸਲ, ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਨੇ ਵੀ ਹੋਣਹਾਰ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।