Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਵੱਲੋਂ ਮਿੰਨੀ ਜੰਗਲ ਦਾ ਵਿਸਥਾਰ

ਗੁਰਭਿੰਦਰ ਗੁਰੀ | Updated on Sunday, October 04, 2026 21:13 PM IST

ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਵੱਲੋਂ ਮਿੰਨੀ ਜੰਗਲ ਦਾ ਵਿਸਥਾਰ

ਰਾਏਕੋਟ, 4 ਅਕਤੂਬਰ (ਗੁਰਭਿੰਦਰ ਗੁਰੀ): ਵਾਤਾਵਰਨ ਦੀ ਸੰਭਾਲ, ਹਰਿਆਲੀ ਨੂੰ ਪ੍ਰਫੁੱਲਤ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਵੱਲੋਂ ਪਿੰਡ ਵਿੱਚ ਸਥਾਪਤ ਕੀਤੇ ਗਏ ਮਿੰਨੀ ਜੰਗਲ ਦੇ ਵਿਸਥਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਵੱਖ-ਵੱਖ ਪੜਾਵਾਂ ਵਿੱਚ ਬੂਟੇ ਲਗਾ ਕੇ ਇਸ ਹਰਿਆਲੀ ਪ੍ਰੋਜੈਕਟ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਸਕੂਲ ਮੁਖੀ ਮੈਡਮ ਰੁਪਿੰਦਰ ਕੌਰ ਨੇ ਦੱਸਿਆ ਕਿ ਸਾਲ 2024 ਵਿੱਚ ਪਿੰਡ ਜਲਾਲਦੀਵਾਲ ਵਿਖੇ ਮਿੰਨੀ ਜੰਗਲ ਸਥਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਏਕੋਟ ਇਤਬਾਰ ਸਿੰਘ ਨੱਥੋਵਾਲ, ਸਟੇਟ ਐਵਾਰਡੀ ਸੈਂਟਰ ਮੁੱਖ ਅਧਿਆਪਕ ਰਾਜਮਿੰਦਰਪਾਲ ਸਿੰਘ ਪਰਮਾਰ, ਸਾਬਕਾ ਸਰਪੰਚ ਜਗਜੀਤ ਸਿੰਘ, ਗ੍ਰਾਮ ਪੰਚਾਇਤ ਮੈਂਬਰਾਂ, ਸਕੂਲ ਦੇ ਈਕੋ ਕਲੱਬ ਦੇ ਵਿਦਿਆਰਥੀਆਂ, ਕਲੱਸਟਰ ਕੋਆਰਡੀਨੇਟਰ ਰਵਿੰਦਰਪਾਲ ਸਿੰਘ ਰੰਧਾਵਾ ਅਤੇ ਭਾਰਤੀ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਸੀ। ਇਸ ਪ੍ਰੋਜੈਕਟ ਤਹਿਤ ਘੱਟੋ-ਘੱਟ 500 ਬੂਟੇ ਲਗਾਉਣ ਦਾ ਟੀਚਾ ਸਫਲਤਾਪੂਰਵਕ ਪੂਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਸਾਲ 2025 ਵਿੱਚ ਮਿੰਨੀ ਜੰਗਲ ਵਿੱਚ ਹੋਰ 200 ਬੂਟੇ ਲਗਾਏ ਗਏ, ਜਿਸ ਨਾਲ ਇਸ ਦਾ ਦਾਇਰਾ ਹੋਰ ਵਧਿਆ। ਇਸੇ ਲੜੀ ਤਹਿਤ ਸਾਲ 2026 ਦੌਰਾਨ ਵੀ ਵਾਤਾਵਰਨ ਸੰਭਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ 100 ਹੋਰ ਬੂਟੇ ਲਗਾਏ ਗਏ ਹਨ।

ਇਸ ਮੌਕੇ ਸਰਪੰਚ ਪ੍ਰਿਤਪਾਲ ਸਿੰਘ, ਗ੍ਰਾਮ ਪੰਚਾਇਤ, ਮਨਰੇਗਾ ਮੇਟ ਮੈਡਮ ਬਬਲੀ ਕੌਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਦੇ ਸਟਾਫ ਨੇ ਸਾਂਝੇ ਤੌਰ ’ਤੇ ਬੂਟੇ ਲਗਾਉਣ ਵਿੱਚ ਯੋਗਦਾਨ ਪਾਇਆ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਦੇ ਨਾਲ-ਨਾਲ ਲਗਾਏ ਗਏ ਬੂਟਿਆਂ ਦੀ ਸੰਭਾਲ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਸਕੂਲ ਮੁਖੀ ਮੈਡਮ ਰੁਪਿੰਦਰ ਕੌਰ ਨੇ ਕਿਹਾ ਕਿ ਰੁੱਖ ਲਗਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਵਿੱਚ ਆ ਰਹੇ ਬਦਲਾਅ ਨੂੰ ਦੇਖਦਿਆਂ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ, ਸਿਹਤਮੰਦ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।

ਇਸ ਤਰ੍ਹਾਂ ਸੱਤਿਆ ਭਾਰਤੀ ਸਕੂਲ ਜਲਾਲਦੀਵਾਲ ਵੱਲੋਂ ਪਿੰਡ ਦੇ ਮਿੰਨੀ ਜੰਗਲ ਦੇ ਵਿਸਥਾਰ ਲਈ ਕੀਤੇ ਜਾ ਰਹੇ ਯਤਨ ਨਾ ਸਿਰਫ਼ ਵਾਤਾਵਰਨ ਸੰਭਾਲ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹਨ, ਸਗੋਂ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਕੁਦਰਤ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X