Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ

ਮੰਗਤ ਸਿੰਘ ਸੈਦਪੁਰ | Updated on Sunday, October 04, 2026 21:15 PM IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੋਹਾਲੀ ਦੇ ਫੇਜ-7, ਫੇਜ਼-9 ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਨਾਲ ਭਰੀਆ ਇਹ ਬੱਸਾਂ ਵਿੱਚ ਮੌਜੂਦ ਸ਼ਰਧਾਲੂਆਂ ਦੇ ਚਿਹਰੇ 'ਤੇ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਸੰਗਤ ਦੇ ਰੂਪ ਵਿੱਚ ਨਹੀਂ ਕਰ ਪਾਉਂਦੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਯੋਜਨਾ ਅਜਿਹੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਦੇਣ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਆਮ ਨਾਗਰਿਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।

ਰਵਾਨਾ ਕੀਤੀਆਂ ਗਈਆਂ 3 ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਸੁਖਦ ਯਾਤਰਾ ਦਾ ਆਨੰਦ ਮਾਣਨ।

ਫੂਲਰਾਜ ਸਿੰਘ, ਸੀਨੀਅਰ 'ਆਪ' ਆਗੂ ਕੁਲਦੀਪ ਸਿੰਘ ਸਮਾਣਾ, ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਚੇਅਰਮੈਨ ਅਕਵਿੰਦਰ ਸਿੰਘ ਗੁਸਲ ਵਾਈਸ ਚੇਅਰਮੈਨ ਜ਼ਿਲ੍ਹਾ ਟਰੇਡ ਵਿੰਗ ਤਰਲੋਚਨ ਸਿੰਘ ਮਟੌਰ, ਹਰਵਿੰਦਰ ਕੌਰ ਪਤਨੀ ਮਨਮੋਹਨ ਸਿੰਘ ਲੰਗ ਐਮਸੀ, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਪਤਨੀ ਹਰਮੇਸ਼ ਸਿੰਘ, ,ਦਰਸ਼ਨ ਸਿੰਘ ਮਟੋਰ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ, ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ,।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X