Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਹਾਲੀ ਵਿੱਚ 20 ਅਕਤੂਬਰ ਦੇ ਦੁਸਹਿਰਾ ਸਮਾਗਮ ਲਈ ਕਮੇਟੀਆਂ ਦਾ ਗਠਨ

ਮੰਗਤ ਸਿੰਘ ਸੈਦਪੁਰ | Updated on Tuesday, October 06, 2026 01:50 AM IST

ਮੁਹਾਲੀ ਵਿੱਚ 20 ਅਕਤੂਬਰ ਦੇ ਦੁਸਹਿਰਾ ਸਮਾਗਮ ਲਈ ਕਮੇਟੀਆਂ ਦਾ ਗਠਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ.) ਮੋਹਾਲੀ ਦੀ ਤਰਫੋਂ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਡੇ ਪੱਧਰ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਦੁਸ਼ਹਿਰਾ ਸਮਾਗਮ ਸਬੰਧੀ ਸੈਕਟਰ- 79 ਸਥਿਤ ਦਫਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ।

ਜਿਸ ਵਿੱਚ ਦੁਸ਼ਹਿਰਾ ਸਮਾਗਮ ਨੂੰ ਮਨਾਏ ਜਾਣ ਸਬੰਧੀ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਹਰੇਕ ਮੈਂਬਰ ਅਤੇ ਆਹੁਦੇਦਾਰ ਨੇ ਪੂਰੇ ਉਤਸ਼ਾਹ ਨਾਲ ਅਗਾਂਹ ਹੋ ਕੇ ਕੰਮ -ਕਾਜ ਸਬੰਧੀ ਜਿੰਮੇਵਾਰੀ ਨਿਭਾਉਣ ਦਾ ਵਾਅਦਾ ਕੀਤਾ। ਵਧੇਰੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ ਸਕੱਤਰ - ਫੂਲਰਾਜ ਸਿੰਘ ਨੇ ਦੱਸਿਆ ਕਿ ਕਲੱਬ ਦੇ ਚੀਫ ਕੁਆਰਡੀਨੇਟਰ- ਪਰਮਜੀਤ ਸਿੰਘ ਚੌਹਾਨ ਅਤੇ ਕਲੱਬ ਦੇ ਪ੍ਰਧਾਨ- ਕੁਲਦੀਪ ਸਿੰਘ ਸਮਾਣਾ ਦੀ ਅਗਵਾਈ ਹੇਠ 20 ਅਕਤੂਬਰ 2026 ਨੂੰ ਐਮਨੀਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਸੈਕਟਰ -79 ਮੁਹਾਲੀ ਵਿਖੇ ਸ਼ਾਮ 4 ਵਜੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮਨਮੋਹਕ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਮੌਕੇ ਤੇ ਰਾਵਣ ਦਾ 100 ਫੁੱਟ ਦਾ ਪੁਤਲਾ ਜਦਕਿ ਮੇਗਨਾਥ ਅਤੇ ਕੁੰਭਕਰਨ ਦੇ 75-75 ਫੁੱਟ ਦੇ ਪੁਤਲੇ ਬਣਾਏ ਜਾਣਗੇ।

ਕਲੱਬ ਦੇ ਜਰਨਲ ਸਕੱਤਰ ਫੂਲਰਾਜ ਸਿੰਘ ਹੋਰਾਂ ਨੇ ਜਾਣਕਾਰੀ ਦੇ ਦੱਸਿਆ ਕਿ ਇਸ ਮੌਕੇ 'ਤੇ ਭਗਵਾਨ ਰਾਮ ਅਤੇ ਰਾਵਣ ਦੇ ਵਿਚਕਾਰ ਹੋਏ ਯੁੱਧ ਦੀ ਅਦਭੁਤ ਝਾਕੀ ਵੀ ਵਿਸ਼ੇਸ਼ ਤੌਰ 'ਤੇ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੇ ਦੌਰਾਨ 'ਆਪ' ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਮੇਅਰ ਸਰਬਜੀਤ ਸਿੰਘ ਸਮਾਣਾ, ਪਰਮਜੀਤ ਸਿੰਘ, ਸਟੇਟ ਐਵਾਰਡੀ ਫੂਲਰਾਜ ਸਿੰਘ, ਮਨਪ੍ਰੀਤ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਦਮਨਦੀਪ ਸਿੰਘ ਔਜਲਾ, ਜਗਵਿੰਦਰ ਸਿੰਘ ਜੁੰਮਾ, ਜਗਦੇਵ ਸ਼ਰਮਾ, ਯਾਦਵਿੰਦਰ ਸਿੰਘ ਯਾਦੀ, ਦਲਵੀਰ ਸਿੰਘ, ਵਿਸ਼ਵਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ, ਗਗਨ ਢਿਲੋਂ, ਸ਼ਰਨਜੀਤ ਸਿੰਘ ਢਿਲੋਂ, ਮੋਹਿਤਪ੍ਰੀਤ ਸਿੰਘ ਢਿਲੋਂ, ਜਗਦੀਪ ਸਿੰਘ ਭੰਗੂ, ਮਨਦੀਪ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X