Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ

ਮੰਗਤ ਸਿੰਘ ਸੈਦਪੁਰ | Updated on Tuesday, October 06, 2026 01:50 AM IST

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 5 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਚਮਕੌਰ ਸਿੰਘ ਜੀ ਪਟਿਆਲਾ ਵਾਲਿਆਂ ਦੇ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਸੰਨ 1539 ਈ: ਵਿੱਚ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ ।

ਭਾਈ ਪ੍ਰਿਤਪਾਲ ਸਿੰਘ ਦੇ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੁਆਰਾ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ । ਭਾਈ ਅਮਰਜੀਤ ਸਿੰਘ ਖਾਲਸਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।

ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਗੜਾਣਾ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਘਨੱਈਆ ਕੀਰਤਨੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਜੱਥਾ, ਬੀਬੀ ਪਲਵਿੰਦਰ ਕੌਰ, ਬੀਬੀ ਬਖਸ਼ਿੰਦਰ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਈਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਿਆ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X