Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਸਨਮਾਨਿਤ

ਪ੍ਰੋ. ਨਵ ਸੰਗੀਤ ਸਿੰਘ | Updated on Tuesday, October 06, 2026 01:51 AM IST

ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਸਨਮਾਨਿਤ

ਪਟਿਆਲਾ : ਅਧਿਆਪਕ-ਜਗਤ ਵਿੱਚ ਇਹ ਖ਼ਬਰ ਬੜੀ ਖੁਸ਼ੀ ਨਾਲ ਸੁਣੀ ਜਾ ਰਹੀ ਹੈ ਕਿ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਅੱਜ (5 ਅਕਤੂਬਰ 2026) 'ਅੰਤਰਰਾਸ਼ਟਰੀ ਅਧਿਆਪਕ ਦਿਵਸ' ਤੇ ਸਨਮਾਨ ਪੱਤਰ ਦਿੱਤੇ ਗਏ ਹਨ। ਮੌਜੂਦਾ ਸਮੇਂ ਪਟਿਆਲਾ ਵਿਖੇ ਰਹਿ ਰਹੇ ਪ੍ਰੋ. ਨਵ ਸੰਗੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸੁਪਤਨੀ ਡਾ. ਕੁਲਦੀਪ ਕੌਰ ਅਤੇ ਬੇਟੀ ਪ੍ਰੋ. ਰੂਹੀ ਸਿੰਘ ਨੂੰ 'ਅਨਿਲ ਅਭਿਵਿਅਕਤੀ' ਵੱਲੋਂ "ਸ਼੍ਰੀਰਾਮ ਕ੍ਰਿਸ਼ਨ ਕਲਾ ਸ਼ਿਕਸ਼ਕ ਗੌਰਵ ਸੰਮਾਨ" ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪ੍ਰੋ. ਸਿੰਘ ਅਤੇ ਉਨ੍ਹਾਂ ਦੀ ਸੁਪਤਨੀ ਡਾ. ਕੌਰ ਨੇ ਕ੍ਰਮਵਾਰ ਪੰਜਾਬੀ ਯੂਨੀਵਰਸਿਟੀ ਕੈਂਪਸ ਦਮਦਮਾ ਸਾਹਿਬ ਅਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਦੋ ਦਹਾਕਿਆਂ ਤੋਂ ਵਧੀਕ ਸਮੇਂ ਲਈ ਐਸੋਸੀਏਟ ਪ੍ਰੋਫ਼ੈਸਰ ਵਜੋਂ ਸੇਵਾ ਨਿਭਾਈ ਹੈ ਤੇ ਉਨ੍ਹਾਂ ਦੀ ਬੇਟੀ ਪ੍ਰੋ. ਰੂਹੀ ਸਿੰਘ ਇੱਕ ਯੂਨੀਵਰਸਿਟੀ ਵਿੱਚ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਵਜੋਂ ਕਾਰਜਸ਼ੀਲ ਹੈ। ਧਾਮਪੁਰ (ਉੱਤਰਪ੍ਰਦੇਸ਼) ਵਿੱਚ ਸਥਿਤ 'ਅਨਿਲ ਅਭਿਵਿਅਕਤੀ' ਨੇ ਇਸ ਵਾਰ ਜਿਨ੍ਹਾਂ 46 ਅਧਿਆਪਕਾਂ ਨੂੰ ਸਨਮਾਨ ਪੱਤਰ ਭੇਟ ਕੀਤੇ ਹਨ, ਉਨ੍ਹਾਂ ਵਿੱਚ ਪ੍ਰੋ. ਸਿੰਘ ਦਾ ਪਰਿਵਾਰ ਵੀ ਸ਼ਾਮਲ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪ੍ਰੋ. ਸਿੰਘ ਦੇ ਪਰਿਵਾਰ ਦੀਆਂ ਵਿਦਿਅਕ ਤੇ ਸਾਹਿਤਕ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਨ।

ਜਿੱਥੇ ਪ੍ਰੋ. ਸਿੰਘ ਤੇ ਉਨ੍ਹਾਂ ਦੀ ਸੁਪਤਨੀ ਕ੍ਰਮਵਾਰ ਪੰਜਾਬੀ ਸਾਹਿਤ ਅਤੇ ਪੋਲੀਟੀਕਲ ਸਾਇੰਸ ਵਿਸ਼ਿਆਂ ਨਾਲ ਜੁੜੇ ਰਹੇ ਹਨ, ਉੱਥੇ ਪ੍ਰੋ. ਰੂਹੀ ਸਿੰਘ ਨੇ ਛੋਟੀ ਉਮਰ ਤੋਂ ਹੀ ਵਿਦਿਅਕ ਮੁਕਾਬਲਿਆਂ ਵਿੱਚ ਉਚੇਰੀਆਂ ਪੋਜ਼ੀਸ਼ਨਾਂ ਹਾਸਲ ਕੀਤੀਆ ਹਨ ਤੇ ਉਹਨੇ ਭਾਰਤ ਤੋਂ ਇਲਾਵਾ ਵਿਦੇਸ਼ੀ ਧਰਤੀ ਉੱਤੇ ਵੀ ਸ਼ਾਇਰੀ ਦੇ ਖੇਤਰ ਵਿੱਚ ਵੱਡਾ ਮਾਣ ਹਾਸਲ ਕੀਤਾ ਹੈ। ਪ੍ਰੋ. ਸਿੰਘ ਦੇ ਨਜ਼ਦੀਕੀਆਂ ਤੇ ਪਰਿਵਾਰਕ ਮਿੱਤਰਾਂ ਵੱਲੋਂ ਦੂਰੋਂ-ਨੇੜਿਓਂ ਇਸ ਪ੍ਰਾਪਤੀ ਤੇ ਵਧਾਈ ਦੇ ਸ਼ੁਭ ਸੰਦੇਸ਼ ਭੇਜੇ ਜਾ ਰਹੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X