Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਦਲੀਆਂ ਤੇ ਟੈਂਡਰਾਂ ਨਾਲ ਸਬੰਧਤ ਕਥਿਤ ਗੜਬੜੀਆਂ ਦੀ ਜਾਂਚ ਸੀਬੀਆਈ ਹਵਾਲੇ

ਮੰਗਤ ਸਿੰਘ ਸੈਦਪੁਰ | Updated on Tuesday, October 06, 2026 01:53 AM IST

ਮੇਲ ਵਿੱਚ ਭੇਜੀ ਤਸਵੀਰ: ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ।

ਚੰਡੀਗੜ੍ਹ 5 ਅਕਤੂਬਰ (ਮੰਗਤ ਸਿੰਘ ਸੈਦਪੁਰ) :ਪੰਜਾਬ 'ਚ ਪੈਸੇ ਲੈ ਕੇ ਬਦਲੀਆਂ ਕਰਨ, ਸਰਕਾਰੀ ਟੈਂਡਰਾਂ ਵਿੱਚ ਗੜਬੜੀਆਂ ਅਤੇ ਮਨਪਸੰਦ ਨੀਤੀਆਂ ਬਣਾਉਣ ਬਦਲੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਤੇ ਕਥਿਤ ਤੌਰ 'ਤੇ ਪੈਸੈ ਲੈਣ ਵਰਗੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਕਰੇਗੀ।..ਪੰਜਾਬ ਪੁਲਿਸ ਨੇ ਇਸ ਸਬੰਧ ਵਿੱਚ ਈਡੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਇੱਕ ਸਤੰਬਰ ਨੂੰ ਈਡੀ ਦੇ ਇੱਕ ਅਧਿਕਾਰੀ ਨੂੰ ਉਪਰੋਕਤ ਰਿਕਾਰਡ ਲੈਕੇ ਚੰਡੀਗੜ੍ਹ ਸਥਿਤ ਸੈਕਟਰ 9 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿੱਚ ਹਾਜ਼ਰ ਹੋਣ ਲਈ ਆਖਿਆ ਸੀ। ਪਰ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਨਿਰਧਾਰਿਤ ਤਾਰੀਖ ਨੂੰ ਈਡੀ ਦਾ ਕੋਈ ਵੀ ਅਧਿਕਾਰੀ ਹੈੱਡਕੁਆਟਰ ਨਹੀਂ ਪਹੁੰਚਿਆ ਸੀ।

ਪੰਜਾਬ ਪੁਲਿਸ ਮੁਤਾਬਕ, ਈਡੀ ਜੋ ਵੀ ਜਾਣਕਾਰੀ ਦੇ ਰਿਹਾ ਸੀ ਉਹ ਅਧੂਰੀ ਸੀ, ਜਿਸ ਕਰਕੇ ਅੱਗੇ ਕਾਰਵਾਈ ਨਹੀਂ ਕੀਤੀ ਜਾ ਸਕਦੀ ਸੀ। ਪੰਜਾਬ ਪੁਲਿਸ ਨੇ ਈਡੀ ਨੂੰ ਇੱਕ ਸਤੰਬਰ ਨੂੰ ਸਵੇਰੇ 11 ਵਜੇ ਪੁਲਿਸ ਹੈੱਡਕੁਆਟਰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਆਖਿਆ ਸੀ, ਪਰ 11:12 ਵਜੇ ਸਬੰਧਿਤ ਈਡੀ ਕਰਮਚਾਰੀ ਨੇ ਫ਼ੋਨ ਕਰ ਕੇ ਆਖਿਆ ਸੀ ਕਿ ਉਹ ਮੁਹਾਲੀ ਕੋਰਟ ਵਿੱਚ ਰੁੱਝਿਆ ਹੋਇਆ ਹੈ ਅਤੇ ਦੋ ਘੰਟੇ ਵਿੱਚ ਆਵੇਗਾ। ਇਸ ਤੋਂ ਬਾਅਦ 12:48 ਉੱਤੇ ਇੱਕ ਕਾਂਸਟੇਬਲ ਆਇਆ, ਪਰ ਉਸ ਨੂੰ ਕੇਸ ਦੀ ਜਾਣਕਾਰੀ ਨਹੀਂ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇੱਕ ਨਵੀਂ ਚਿੱਠੀ ਈਡੀ ਨੂੰ ਲਿਖੀ, ਜਿਸ ਵਿੱਚ ਕੇਸ ਦੇ ਜਾਣਕਾਰ ਅਧਿਕਾਰੀ ਨੂੰ ਤਿੰਨ ਸਤੰਬਰ ਨੂੰ ਸ਼ਾਮੀ ਤਿੰਨ ਵਜੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਬੁਲਾਇਆ ਸੀ।

ਪੰਜਾਬ ਪੁਲਿਸ ਦਾ ਦਾਅਵਾ ਸੀ ਕਿ ਜੋ ਵੀ ਦਸਤਾਵੇਜ਼ ਈਡੀ ਨੇ ਪੰਜਾਬ ਨੂੰ ਭੇਜੇ ਸਨ, ਉਹ ਸਕਰੀਨ ਸ਼ਾਟਸ ਦੇ ਰੂਪ ਵਿੱਚ ਸਨ, ਜੋ ਨਾ-ਪੜਨਯੋਗ ਹੋਣ ਕਾਰਨ ਅਸਪਸ਼ਟ ਅਤੇ ਅਧੂਰੇ ਸੀ। ਪੰਜਾਬ ਪੁਲਿਸ ਦਾ ਕਹਿਣਾ ਸੀ ਕਿ ਠੋਸ ਅਤੇ ਪੜ੍ਹਨ ਯੋਗ ਸਬੂਤ ਮਿਲਣ 'ਤੇ ਹੀ ਐਫਆਈਆਰ ਦਰਜ ਕੀਤੀ ਜਾ ਸਕਦੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਐਡਵੋਕੇਟ ਨਿਖਿਲ ਸਰਾਫ ਵੱਲੋਂ ਦਾਇਰ ਕੀਤੀ ਗਈ ਪੀਆਈਐੱਲ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਸੁਣਾਇਆ ਹੈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਸੀਬੀਆਈ ਨੂੰ ਤੁਰੰਤ ਐੱਫਆਈਆਰ ਦਰਜ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੂੰ ਜਾਂਚ ਦੌਰਾਨ ਸੀਬੀਆਈ ਦੀ ਪੂਰੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਐਡਵੋਕੇਟ ਨਿਖਿਲ ਸਰਾਫ਼ ਨੇ ਆਪਣੀ ਪਟੀਸ਼ਨ 'ਚ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ 'ਤੇ 'ਕੈਸ਼ ਫ਼ਾਰ ਟਰਾਂਸਫਰ', ਮਨਪਸੰਦ ਨੀਤੀਆਂ ਬਣਾਉਣ ਬਦਲੇ ਰਿਸ਼ਵਤਖੋਰੀ ਅਤੇ ਸਰਕਾਰੀ ਟੈਂਡਰਾਂ ਵਿੱਚ ਗੜਬੜੀ ਦੇ ਇਲਜ਼ਾਮ ਲਾਏ ਸਨ। ਹਾਈ ਕੋਰਟ ਨੇ ਇਲਜ਼ਾਮਾਂ ਨੂੰ 'ਬੇਹੱਦ ਗੰਭੀਰ' ਮੰਨਦਿਆਂ ਸੀਬੀਆਈ ਜਾਂਚ ਦੇ ਹੁਕਮ ਸੁਣਾਏ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ 'ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਸੋਮਵਾਰ ਨੂੰ ਬੈਂਚ ਨੇ ਇਸ ਪਟੀਸ਼ਨ 'ਤੇ ਫ਼ੈਸਲਾ ਸੁਣਾਇਆ ਹੈ।

ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ ਸੰਤੁਸ਼ਟੀਜਨਕ ਨਹੀਂ ਹੈ। ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੇ ਕਿਹਾ, "ਕੋਰਟ ਨੇ ਜੋ ਫ਼ੈਸਲਾ ਸੁਣਾਇਆ ਹੈ ਸਾਨੂੰ ਸਿਰ ਮੱਥੇ ਪਰਵਾਣ ਹੈ। ਪਰ ਸੀਬੀਆਈ ਅਤੇ ਈਡੀ ਕੋਲੋਂ ਕਿਸੇ ਵੀ ਤਰ੍ਹਾਂ ਦੇ ਇਨਸਾਫ਼ ਦੀ ਉਮੀਦ ਨੂੰ ਲੈ ਕੇ ਤਾਂ ਪੂਰੇ ਦੇਸ਼ ਦਾ ਭਰੋਸਾ ਖ਼ਤਮ ਹੋ ਗਿਆ ਹੈ।" ਉਧਰ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਕਿਹਾ, "ਮਾਨ ਸਾਬ੍ਹ ਨੂੰ ਰੋਕਣ ਲਈ ਉਹ ਉਨ੍ਹਾਂ ਨਾਲ ਕੰਮ ਕਰ ਰਹੀ ਟੀਮ ਉੱਤੇ ਕੇਸ ਦਰਜ ਕਰਨਾ ਚਾਹੁੰਦੇ ਹਨ ਅਤੇ ਇਹ ਅਜਿਹਾ ਕੋਈ ਪਹਿਲਾਂ ਸੂਬਾ ਨਹੀਂ ਜਿਸ ਵਿੱਚ ਇਹ ਕੀਤਾ ਜਾ ਰਿਹਾ ਹੈ।

ਜਿੱਥੇ-ਜਿੱਥੇ ਚੋਣਾਂ ਹੁੰਦੀਆਂ ਹਨ ਉੱਥੇ-ਉੱਥੇ ਕੇਂਦਰ ਦੀ ਸਰਕਾਰ ਇਹੀ ਹੱਥਕੰਡੇ ਅਪਣਾਉਂਦੀ ਹੈ। ਜਾਂਚ ਏਜੰਸੀ ਈਡੀ ਨੇ ਆਪਣੇ ਪੱਤਰ (ਜੁਲਾਈ ਮਹੀਨੇ ) ਵਿੱਚ ਕਿਹਾ ਸੀ ਕਿ ਮਨੀ ਲਾਂਡਰਿੰਗ ਸਬੰਧੀ ਪਹਿਲਾਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਏਜੰਸੀ ਨੇ ਚਿਤਾਵਨੀ ਦਿੱਤੀ ਸੀ ਕਿ ਪਹਿਲਾ ਪੱਤਰ ਲਿਖੇ ਨੂੰ 30 ਦਿਨ ਹੋ ਗਏ ਸੀ ਜਿਸ ਕਰਕੇ ਦੇਰੀ ਕਾਰਨ ਸਬੂਤਾਂ ਨਾਲ ਛੇੜਛਾੜ ਜਾਂ ਉਨ੍ਹਾਂ ਨੂੰ ਨਸ਼ਟ ਵੀ ਕੀਤਾ ਜਾ ਸਕਦਾ ਸੀ। ਕੇਂਦਰੀ ਏਜੰਸੀ ਨੇ ਕਿਹਾ ਸੀ ਕਿ ਵਾਰ-ਵਾਰ ਲਿਖਤੀ ਸੁਨੇਹੇ ਭੇਜਣ ਦੇ ਬਾਵਜੂਦ ਪੰਜਾਬ ਪੁਲੀਸ ਵੱਲੋਂ ਮਾਮਲਾ ਦਰਜ ਨਾਂ ਕਰਨਾ ਇੱਕ ਜ਼ਰੂਰੀ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ।

ਈਡੀ ਨੇ ਇਹ ਗੰਭੀਰ ਇਲਜ਼ਾਮ ਲਾਇਆ ਸੀ ਕਿ 1 ਸਤੰਬਰ ਨੂੰ ਜਦੋਂ ਏਜੰਸੀ ਦਾ ਨੁਮਾਇੰਦਾ ਜਾਂਚ ਰਿਪੋਰਟਾਂ ਹੱਥੀਂ ਸੌਂਪਣ ਗਿਆ ਤਾਂ ਪੁਲੀਸ ਅਧਿਕਾਰੀਆਂ ਨੇ ਉਸ ਦੀ ਰਸੀਦ ਤੱਕ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਈਡੀ ਨੂੰ ਇਹ ਸਾਰੇ ਦਸਤਾਵੇਜ਼ ਈਮੇਲ ਰਾਹੀਂ ਅਧਿਕਾਰਿਤ ਤੌਰ 'ਤੇ ਭੇਜਣੇ ਪਏ

ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਹੋਣੀ ਹੈ; ਜਾਂਚ ਦੇ ਹੁਕਮ ਕਿਸੇ ਵਿਅਕਤੀ ਦੇ ਦੋਸ਼ੀ ਸਾਬਤ ਹੋਣ ਦਾ ਫ਼ੈਸਲਾ ਨਹੀਂ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X