Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੁਖਨਾ ਲੇਕ ’ਤੇ ਬੁਲੰਦਪੁਰੀ ਸਾਹਿਬ ਦੀਆਂ ਸੰਗਤਾਂ ਵੱਲੋਂ ਨਿਮਰਤਾ, ਹਮਦਰਦੀ ਤੇ ਮੁਹੱਬਤ ਦਾ ਪੈਦਲ ਮਾਰਚ

ਪ੍ਰੈੱਸ ਬਿਆਨ | Updated on Wednesday, October 07, 2026 13:50 PM IST

ਚੰਡੀਗੜ੍ਹ: ਹਲੇਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦਾ ਸੁਨੇਹਾ ਦੇਣ ਲਈ ਬੁਲੰਦਪੁਰੀ ਸਾਹਿਬ ਦੀਆਂ ਸੰਗਤਾਂ ਵੱਲੋਂ ਸੁਖਨਾ ਲੇਕ ਵਿਖੇ ਪੈਦਲ ਮਾਰਚ ਕੱਢਿਆ ਗਿਆ। ਬੁਲੰਦਪੁਰੀ ਸਾਹਿਬ ਦੇ ਨੁਮਾਇੰਦਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ 2024 ਵਿੱਚ ਬੁਲੰਦਪੁਰੀ ਸਾਹਿਬ ਤੋਂ ਸ਼ੁਰੂ ਹੋਈ “ਹਲੇਮੀਆਂ, ਹਮਦਰਦੀਆਂ ਤੇ ਮੁਹੱਬਤਾਂ ਦੀ ਲਹਿਰ” ਅੱਜ ਇੱਕ ਵਿਸ਼ਾਲ ਵਿਸ਼ਵਵਿਆਪੀ ਮੁਹਿੰਮ ਦਾ ਰੂਪ ਧਾਰ ਚੁੱਕੀ ਹੈ। ਮਨੁੱਖਤਾ ਨੂੰ ਪ੍ਰੇਮ, ਨਿਮਰਤਾ, ਹਮਦਰਦੀ, ਸ਼ਾਂਤੀ ਅਤੇ ਆਪਸੀ ਸਾਂਝ ਦਾ ਸੁਨੇਹਾ ਦੇਣ ਵਾਲੀ ਇਸ ਮੁਹਿੰਮ ਨਾਲ ਲੱਖਾਂ ਲੋਕ ਜੁੜ ਚੁੱਕੇ ਹਨ ਅਤੇ ਇਹ ਲਹਿਰ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਤੱਕ ਆਪਣੀ ਪਹੁੰਚ ਬਣਾ ਚੁੱਕੀ ਹੈ।

ਇਸ ਮੁਹਿੰਮ ਤਹਿਤ ਕੈਨੇਡਾ, ਇੰਗਲੈਂਡ, ਆਸਟ੍ਰੇਲੀਆ, ਇਟਲੀ, ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਹੁਣ ਤੱਕ 7 ਵਿਸ਼ਵ ਕਾਨਫਰੰਸਾਂ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਹਰ ਮਹੀਨੇ ਦੁਨੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ “ਹਲੇਮੀਆਂ, ਹਮਦਰਦੀਆਂ ਤੇ ਮੁਹੱਬਤਾਂ” ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪੈਦਲ ਮਾਰਚ ਕੱਢੇ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਹਫ਼ਤੇ ਦੁਨੀਆ ਦੇ ਲਗਭਗ 70 ਵੱਡੇ ਸ਼ਹਿਰਾਂ ਵਿੱਚ ਪੈਦਲ ਮਾਰਚ ਕੱਢੇ ਗਏ। ਚੰਡੀਗੜ੍ਹ ਵਿੱਚ ਵੀ ਸੁਖਨਾ ਲੇਕ ਤੇ ਪੈਦਲ ਮਾਰਚ ਕੱਢਿਆ ਗਿਆ, ਜਿਸ ਵਿੱਚ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਦੁਨੀਆ ਨੂੰ ਪ੍ਰੇਮ, ਭਾਈਚਾਰੇ ਅਤੇ ਸੁੱਖ-ਸ਼ਾਂਤੀ ਦਾ ਸੁਨੇਹਾ ਦਿੱਤਾ। ਇਸ ਮੌਕੇ ਸੰਗਤਾਂ ਨੇ ਹੱਥਾਂ ਵਿੱਚ ਗੁਲਾਬ ਦੇ ਫੁੱਲ, ਬੈਨਰ ਅਤੇ ਸੁਨੇਹੇ ਲੈ ਕੇ ਪੈਦਲ ਚੱਲਦਿਆਂ ਲੋਕਾਂ ਨੂੰ ਹਮਦਰਦੀ, ਨਿਮਰਤਾ ਅਤੇ ਪਿਆਰ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ।

ਮਾਰਚ ਵਿੱਚ ਬੁਲੰਦਪੁਰੀ ਸਾਹਿਬ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਬੁਲੰਦਪੁਰੀ ਸਾਹਿਬ ਨਾਲ ਜੁੜੇ ਨੁਮਾਇੰਦਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ “ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥” ਕਿਸੇ ਇੱਕ ਵਰਗ ਜਾਂ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ। ਇਸੇ ਸੰਦੇਸ਼ ਨੂੰ ਅੱਜ ਦੇ ਸਮੇਂ ਵਿੱਚ ਅਮਲੀ ਰੂਪ ਦੇਣ ਲਈ “ਹਲੇਮੀਆਂ, ਹਮਦਰਦੀਆਂ ਤੇ ਮੁਹੱਬਤਾਂ” ਦੀ ਇਹ ਲਹਿਰ ਅੱਗੇ ਵਧ ਰਹੀ ਹੈ। ਇਸ ਮੁਹਿੰਮ ਦਾ ਇੱਕ ਵਿਸ਼ੇਸ਼ ਪੱਖ ਇਹ ਹਰ ਹਫ਼ਤੇ ਕਰਵਾਇਆ ਜਾਣ ਵਾਲਾ ਅੰਦਰੂਨੀ ਮੇਡੀਟੇਸ਼ਨ ਅਭਿਆਸ ਵੀ ਹੈ।

ਇਸ ਰਾਹੀਂ ਲੋਕਾਂ ਨੂੰ ਆਪਣੇ ਅੰਦਰ ਨਾਲ ਜੁੜਨ, ਆਪਣੇ ਮਨ ਨੂੰ ਸ਼ਾਂਤ ਕਰਨ ਅਤੇ ਆਪਣੇ ਜੀਵਨ ਵਿੱਚ ਪਿਆਰ ਤੇ ਨਿਮਰਤਾ ਤੇ ਹਮਦਰਦੀ ਨੂੰ ਵਿਵਹਾਰ ਦਾ ਹਿੱਸਾ ਬਣਾਉਣ ਲਈ ਅਭਿਆਸ ਦਿੱਤਾ ਜਾਂਦਾ ਹੈ। ਇਸ ਸੋਚ ਦਾ ਮਕਸਦ ਇਹ ਹੈ ਕਿ ਵਿਅਕਤੀ ਪਹਿਲਾਂ ਆਪਣੇ ਅੰਦਰ ਖੁਸ਼ੀ ਅਤੇ ਸ਼ਾਂਤੀ ਤੇ ਸੁੱਖ ਪੈਦਾ ਕਰੇ ਅਤੇ ਫਿਰ ਉਸ ਦਾ ਪ੍ਰਭਾਵ ਆਪਣੇ ਪਰਿਵਾਰ, ਕੰਮਕਾਜ, ਸਮਾਜ ਅਤੇ ਆਲੇ-ਦੁਆਲੇ ਦੇ ਲੋਕਾਂ ਤੱਕ ਪਹੁੰਚਾਏ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X