Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਹਿਲ ਕਲਾਂ ਵਿੱਚ ਅਵਤਾਰ ਸਿੰਘ ਰਾਏਸਰ ਦੀ ਜਨਸੰਪਰਕ ਮੁਹਿੰਮ; 74 ਪਿੰਡਾਂ ਦਾ ਪਹਿਲਾ ਦੌਰਾ ਪੂਰਾ

ਗੁਰਭਿੰਦਰ ਗੁਰੀ | Updated on Wednesday, October 07, 2026 23:44 PM IST

ਮਹਿਲ ਕਲਾਂ ਵਿੱਚ ਅਵਤਾਰ ਸਿੰਘ ਰਾਏਸਰ ਦੀ ਜਨਸੰਪਰਕ ਮੁਹਿੰਮ; 74 ਪਿੰਡਾਂ ਦਾ ਪਹਿਲਾ ਦੌਰਾ ਪੂਰਾ

ਚੰਡੀਗੜ੍ਹ, (ਗੁਰਭਿੰਦਰ ਗੁਰੀ) — ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਿਜ਼ਰਵ) ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਸਰਗਰਮੀਆਂ ਤੇਜ਼ ਹੋਣ ਦੇ ਨਾਲ ਭਾਈ ਅਵਤਾਰ ਸਿੰਘ ਰਾਏਸਰ ਦਾ ਨਾਮ ਵੀ ਸਿਆਸੀ ਚਰਚਾ ਦਾ ਕੇਂਦਰ ਬਣਦਾ ਜਾ ਰਿਹਾ ਹੈ। ਪਾਰਟੀ ਦੀ ਵਿਚਾਰਧਾਰਾ ਅਤੇ ਪ੍ਰੋਗਰਾਮਾਂ ਨੂੰ ਪਿੰਡ-ਪਿੰਡ ਲੋਕਾਂ ਤੱਕ ਪਹੁੰਚਾਉਣ ਲਈ ਭਾਈ ਰਾਏਸਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਮਿਹਨਤ ਨੇ ਹਲਕੇ ਵਿੱਚ ਉਨ੍ਹਾਂ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕੀਤਾ ਹੈ। ਭਾਈ ਅਵਤਾਰ ਸਿੰਘ ਰਾਏਸਰ ਪਿਛਲੇ ਸਮੇਂ ਤੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਦੌਰੇ ਕਰਦੇ ਹੋਏ ਨੁੱਕੜ ਮੀਟਿੰਗਾਂ, ਛੋਟੀਆਂ ਜਨਸਭਾਵਾਂ ਅਤੇ ਲੋਕ ਮਿਲਣੀਆਂ ਕਰ ਰਹੇ ਹਨ।

ਉਨ੍ਹਾਂ ਵੱਲੋਂ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਨੌਜਵਾਨਾਂ ਦੇ ਭਵਿੱਖ, ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। 74 ਪਿੰਡਾਂ ਦਾ ਪਹਿਲਾ ਦੌਰਾ ਪੂਰਾ ਭਾਈ ਰਾਏਸਰ ਦੀ ਮੈਦਾਨੀ ਸਰਗਰਮੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਵੱਲੋਂ ਮਹਿਲ ਕਲਾਂ ਹਲਕੇ ਦੇ 74 ਪਿੰਡਾਂ ਦਾ ਪਹਿਲਾ ਦੌਰਾ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਦੂਜੇ ਰਾਊਂਡ ਵਿੱਚ ਪਹੁੰਚ ਗਏ ਹਨ। ਦੂਜੇ ਦੌਰੇ ਦੌਰਾਨ ਵੀ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਦੌਰਿਆਂ ਦੌਰਾਨ ਪਿੰਡਾਂ ਦੇ ਮੋਹਤਬਰਾਂ, ਸਰਪੰਚਾਂ, ਨੌਜਵਾਨਾਂ, ਵੱਖ-ਵੱਖ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ।

ਭਾਈ ਰਾਏਸਰ ਦੇ ਸਮਰਥਕਾਂ ਅਨੁਸਾਰ ਪਿੰਡ ਪੱਧਰ ’ਤੇ ਉਨ੍ਹਾਂ ਨੂੰ ਮਿਲ ਰਹੇ ਹੁੰਗਾਰੇ ਨੇ ਪਾਰਟੀ ਵਰਕਰਾਂ ਵਿੱਚ ਵੀ ਉਤਸ਼ਾਹ ਪੈਦਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਲਾਮਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣਾਉਣ ਦੇ ਟੀਚੇ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਭਾਈ ਅਵਤਾਰ ਸਿੰਘ ਰਾਏਸਰ ਵੀ ਇਸ ਮੁਹਿੰਮ ਤਹਿਤ ਹਲਕੇ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਵੱਡੀਆਂ ਰੈਲੀਆਂ ਦੀ ਬਜਾਏ ਪਿੰਡ-ਪਿੰਡ ਛੋਟੀਆਂ ਮੀਟਿੰਗਾਂ ਅਤੇ ਸਿੱਧੇ ਲੋਕ ਸੰਪਰਕ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸਿਆਸੀ ਜਾਣਕਾਰਾਂ ਦੀ ਨਜ਼ਰ ਵਿੱਚ ਇਸ ਤਰ੍ਹਾਂ ਦੀ ਮੈਦਾਨੀ ਸਰਗਰਮੀ ਕਿਸੇ ਵੀ ਨਵੇਂ ਸਿਆਸੀ ਧੜੇ ਲਈ ਆਪਣਾ ਆਧਾਰ ਮਜ਼ਬੂਤ ਕਰਨ ਦਾ ਮਹੱਤਵਪੂਰਨ ਸਾਧਨ ਬਣ ਸਕਦੀ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਪ੍ਰਿੰਟ ਮੀਡੀਆ ਤੱਕ ਚਰਚਾ ਭਾਈ ਰਾਏਸਰ ਦੀਆਂ ਲਗਾਤਾਰ ਪਿੰਡ ਪੱਧਰੀ ਗਤੀਵਿਧੀਆਂ ਅਤੇ ਜਨਸੰਪਰਕ ਮੁਹਿੰਮ ਕਾਰਨ ਸੋਸ਼ਲ ਮੀਡੀਆ ਦੇ ਨਾਲ-ਨਾਲ ਪ੍ਰਿੰਟ ਮੀਡੀਆ ਵਿੱਚ ਵੀ ਉਨ੍ਹਾਂ ਦੀਆਂ ਸਰਗਰਮੀਆਂ ਨੂੰ ਥਾਂ ਮਿਲ ਰਹੀ ਹੈ। ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਹੋ ਰਹੀਆਂ ਮੀਟਿੰਗਾਂ ਅਤੇ ਲੋਕਾਂ ਨਾਲ ਸੰਪਰਕ ਦੀਆਂ ਤਸਵੀਰਾਂ ਅਤੇ ਜਾਣਕਾਰੀਆਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਭਾਈ ਅਵਤਾਰ ਸਿੰਘ ਰਾਏਸਰ ਦੇ ਸਮਰਥਕ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਲੋਕਾਂ ਨਾਲ ਸਾਂਝ, ਸਮਾਜਿਕ ਸਰਗਰਮੀਆਂ ਅਤੇ ਹਲਕੇ ਵਿੱਚ ਕੀਤੇ ਜਾ ਰਹੇ ਨਿਰੰਤਰ ਦੌਰਿਆਂ ਨੂੰ ਉਨ੍ਹਾਂ ਦੀ ਤਾਕਤ ਦੱਸ ਰਹੇ ਹਨ।

ਦੂਜੇ ਪਾਸੇ, ਮਹਿਲ ਕਲਾਂ ਰਿਜ਼ਰਵ ਹਲਕੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵੀ ਤੇਜ਼ ਹੋ ਰਹੀਆਂ ਹਨ। ਅਜਿਹੇ ਸਿਆਸੀ ਮਾਹੌਲ ਵਿੱਚ ਭਾਈ ਅਵਤਾਰ ਸਿੰਘ ਰਾਏਸਰ ਦਾ 74 ਪਿੰਡਾਂ ਦਾ ਪਹਿਲਾ ਦੌਰਾ ਪੂਰਾ ਕਰਕੇ ਦੂਜੇ ਰਾਊਂਡ ਵਿੱਚ ਦਾਖਲ ਹੋਣਾ ਉਨ੍ਹਾਂ ਦੀ ਮੈਦਾਨੀ ਸਰਗਰਮੀ ਨੂੰ ਦਰਸਾਉਂਦਾ ਹੈ। ਹੁਣ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਰਣਨੀਤੀ ਅਤੇ ਉਮੀਦਵਾਰੀ ਸਬੰਧੀ ਫੈਸਲੇ ਤੋਂ ਬਾਅਦ ਮਹਿਲ ਕਲਾਂ ਦੀ ਸਿਆਸੀ ਤਸਵੀਰ ਹੋਰ ਸਪਸ਼ਟ ਹੋਣ ਦੀ ਉਮੀਦ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X