Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਨਜੀਤ ਸਿੰਘ ਭੱਲਾ ਵੱਲੋਂ ਪਤਨੀ ਅਵਤਾਰ ਕੌਰ ਦੀ ਯਾਦ ਵਿੱਚ ਏਕੇ ਫਾਊਂਡੇਸ਼ਨ ਦੀ ਸਥਾਪਨਾ

ਮੰਗਤ ਸਿੰਘ ਸੈਦਪੁਰ | Updated on Wednesday, October 07, 2026 23:45 PM IST

ਮਨਜੀਤ ਸਿੰਘ ਭੱਲਾ ਵੱਲੋਂ ਪਤਨੀ ਅਵਤਾਰ ਕੌਰ ਦੀ ਯਾਦ ਵਿੱਚ ਏਕੇ ਫਾਊਂਡੇਸ਼ਨ ਦੀ ਸਥਾਪਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਦੇ ਫੇਜ਼-6 ਦੇ ਵਸਨੀਕ ਅਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਸੀਨੀਅਰ ਮੈਨੇਜਰ ਵਜੋਂ ਸੇਵਾਮੁਕਤ ਹੋਏ ਪ੍ਰਸਿੱਧ ਸਮਾਜ ਸੇਵੀ ਮਨਜੀਤ ਸਿੰਘ ਭੱਲਾ ਵੱਲੋਂ ਆਪਣੀ ਸਵਰਗਵਾਸੀ ਪਤਨੀ ਅਵਤਾਰ ਕੌਰ ਦੀ ਯਾਦ ਵਿੱਚ ਏਕੇ ਫਾਊਂਡੇਸ਼ਨ ਦੀ ਸ਼ੁਰੂਆਤ ਕੀਤੀ। ਫਾਊਂਡੇਸ਼ਨ ਦੀ ਸ਼ੁਰੂਆਤ ਮੌਕੇ ਮੋਹਾਲੀ ਦੇ ਫੇਜ਼-6 ਵਿਖੇ ਲੋੜਵੰਦ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਵੰਡੀਆਂ ਗਈਆਂ। ਫਾਊਂਡੇਸ਼ਨ ਦੀ ਸ਼ੁਰੂਆਤ ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ ਵੱਲੋਂ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਮਨਜੀਤ ਸਿੰਘ ਭੱਲਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨਜੀਤ ਸਿੰਘ ਭੱਲਾ ਅਤੇ ਉਨ੍ਹਾਂ ਦੀ ਸਵਰਗਵਾਸੀ ਪਤਨੀ ਅਵਤਾਰ ਕੌਰ ਵੱਲੋਂ ਪਹਿਲਾਂ ਵੀ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਲਗਾਉਣ ਦੇ ਨਾਲ-ਨਾਲ ਐਨਕਾਂ ਦੇ ਲੰਗਰ ਵੀ ਲਗਾਏ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਵਤਾਰ ਕੌਰ ਦੇ ਸਵਰਗਵਾਸ ਤੋਂ ਬਾਅਦ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਏਕੇ ਫਾਊਂਡੇਸ਼ਨ ਦੀ ਸ਼ੁਰੂਆਤ ਕਰਨਾ ਇੱਕ ਸਮਾਜ ਸੇਵੀ ਉਪਰਾਲਾ ਹੈ। ਜਿਸ ਰਾਹੀਂ ਭਵਿੱਖ ਵਿੱਚ ਵੀ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇਗੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਏਕੇ ਫਾਊਂਡੇਸ਼ਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਖੂਨਦਾਨ ਕੈਂਪ, ਅੱਖਾਂ ਦੇ ਜਾਂਚ ਕੈਂਪ, ਮੈਡੀਕਲ ਕੈਂਪ ਅਤੇ ਹੋਰ ਲੋਕ ਭਲਾਈ ਦੇ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਸਾਲ ਦੇ 365 ਦਿਨ ਕਿਸੇ ਵੀ ਦਿਨ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰਕੇ ਐਨਕਾਂ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਆਰ.ਪੀ. ਸ਼ਰਮਾ, ਬਲਵਿੰਦਰ ਸਿੰਘ ਜੰਮੂ, ਐਡਵੋਕੇਟ ਹਰਮਨ ਹੁੰਦਲ, ਪਰਮਬੀਰ ਸਿੰਘ ਭੱਲਾ (ਸਪੁੱਤਰ) ਸਮੇਤ ਹੋਰ ਪਤਵੰਤੇ ਅਤੇ ਸਮਾਜ ਸੇਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X