Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਨਮਦੀਪ ਸਿੰਘ ਦੀ ਮੌਤ ਅਤੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਸਕਾਰ ਦੀ ਜਾਂਚ ਮੰਗੀ: ਪੀਐਚਆਰਓ

ਮੰਗਤ ਸਿੰਘ ਸੈਦਪੁਰ | Updated on Wednesday, October 07, 2026 23:45 PM IST

ਸਨਮਦੀਪ ਸਿੰਘ ਦੀ ਮੌਤ ਅਤੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਸਕਾਰ ਦੀ ਜਾਂਚ ਮੰਗੀ: ਪੀਐਚਆਰਓ

ਚੰਡੀਗੜ੍ਹ, 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਅਤੇ ਉਸ ਦੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਕੀਤੇ ਗਏ ਅੰਤਿਮ ਸਸਕਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੇ ਹਾਲਾਤਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਜਾਤੀ ਆਧਾਰਿਤ ਧੱਕੇਸ਼ਾਹੀ, ਧਮਕੀਆਂ ਅਤੇ ਦਬਾਅ ਦੇ ਦੋਸ਼ਾਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਜਾਂਚ ਵਿੱਚ ਜਾਤੀ ਆਧਾਰਿਤ ਅੱਤਿਆਚਾਰ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਐਸਸੀਐਸਟੀ ਐਕਟ ਦੀਆਂ ਲਾਗੂ ਧਾਰਾਵਾਂ ਤੁਰੰਤ ਲਗਾਈਆਂ ਜਾਣ।

ਸੰਗਠਨ ਨੇ ਕਿਹਾ ਕਿ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰਨਾ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸ ਦੀ ਵੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ। ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਉੱਤੇ ਦਰਜ ਕੀਤੇ ਗਏ ਪਰਚੇ ਵਾਪਸ ਲਏ ਜਾਣ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਬਦਲੇ ਦੀ ਕਾਰਵਾਈ ਤੋਂ ਸੁਰੱਖਿਆ ਦਿੱਤੀ ਜਾਵੇ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਪਣੀਆਂ ਮੰਗਾਂ ਵਿੱਚ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ। ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਲਾਗੂ ਹੋਣ ਦੀ ਸੂਰਤ ਵਿੱਚ ਐਸਸੀ/ਐਸਟੀਐਕਟ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਜਾਣ। ਪਰਿਵਾਰ ਵਿਰੁੱਧ ਦਰਜ ਪਰਚੇ ਵਾਪਸ ਲਏ ਜਾਣ। ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਸੁਰੱਖਿਆ ਦਿੱਤੀ ਜਾਵੇ।

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰਵਾਉਣ ਦੀ ਕਾਰਵਾਈ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਕੀ ਇਸ ਤਰ੍ਹਾਂ ਦੀ ਕਾਰਵਾਈ ਸਰਕਾਰ ਦੀ ਪਾਲਸੀ ਦਾ ਹਿੱਸਾ ਹੈ.? ਪੰਜਾਬ ਮਨੁੱਖੀ ਅਧਿਕਾਰ ਸੰਗਠਨ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪਰਿਵਾਰ ਨੂੰ ਪੂਰਾ ਵਿਸ਼ਵਾਸ ਦਿਵਾਉਂਦੀ ਹੈ ਅਤੇ ਹਰ ਪੱਧਰ ਤੇ ਕਾਰਵਾਈ ਕਰਵਾਉਣ ਲਈ ਅੱਗੇ ਆਵੇਗਾ। ਉਨ੍ਹਾਂ ਕਿਹਾ ਕਿ ਕੇਵਲ ਐਫਆਈਆਰ ਦਰਜ ਕਰਨਾ ਕਾਫ਼ੀ ਨਹੀਂ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੀੜਤ ਪਰਿਵਾਰ ਨੂੰ ਨਿਆਂ, ਸਨਮਾਨ, ਸੁਰੱਖਿਆ ਅਤੇ ਮੁਆਵਜ਼ਾ ਮਿਲੇ। ਪ੍ਰੈੱਸ ਕਾਨਫਰੰਸ ਵਿੱਚ ਜਸਟਿਸ ਰਣਜੀਤ ਸਿੰਘ, ਹਮੀਰ ਸਿੰਘ ਪੱਤਰਕਾਰ, ਡਾ. ਪਿਆਰਾ ਲਾਲ ਗਰਗ, ਸਰਬਜੀਤ ਸਿੰਘ ਵੇਰਕਾ ਐਡਵਕੋਟੇ, ਡਾ. ਖੁਸ਼ਹਾਲ ਸਿੰਘ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਸੰਗਰੂਰ ਵੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X