Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਲੋੜਵੰਦ ਪਰਿਵਾਰ ਨੂੰ 30 ਥੈਲੇ ਸੀਮੈਂਟ ਅਤੇ ਆਰਥਿਕ ਸਹਾਇਤਾ

ਮੰਗਤ ਸਿੰਘ ਸੈਦਪੁਰ | Updated on Thursday, October 08, 2026 22:35 PM IST

ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਲੋੜਵੰਦ ਪਰਿਵਾਰ ਨੂੰ 30 ਥੈਲੇ ਸੀਮੈਂਟ ਅਤੇ ਆਰਥਿਕ ਸਹਾਇਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਅਤਿ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ ਮਾਇਕ ਸਹਾਇਤਾ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਆਗੂ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਦੈੜੀ ਦਾ ਵਸਨੀਕ ਹਰਬੰਸ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਕਿ ਮਿਹਨਤ ਮਜਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ।

ਉਹਨਾਂ ਦੱਸਿਆ ਕਿ ਹਰਬੰਸ ਸਿੰਘ ਦਾ ਕੱਚਾ ਮਕਾਨ ਸੀ ਜੋ ਕਿ ਬਰਸਾਤ ਦੇ ਦਿਨਾਂ ਵਿੱਚ ਖਰਾਬ ਹੋ ਗਿਆ ਸੀ। ਜਿਸ ਲਈ ਹਰਬੰਸ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ ਦੇਣ ਲਈ ਗੁਹਾਰ ਲਗਾਈ। ਲੋੜਵੰਦ ਪਰਿਵਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਾਉਣ ਲਈ ਸਿਰਫ ਡੇਢ ਲੱਖ ਰੁਪਏ ਦੀ ਰਾਸ਼ੀ ਮਿਲਦੀ ਹੈ ਅਤੇ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ ਜੋ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਨਾ ਕਾਫੀ ਹੈ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਉਹ ਮੌਕੇ ਤੇ ਪਹੁੰਚ ਕੇ ਲੋੜਵੰਦ ਪਰਿਵਾਰ ਨੂੰ ਮਕਾਨ ਬਣਾਉਣ ਲਈ 30 ਥੈਲੇ ਸੀਮੈਂਟ ਮੋਕੇ ਤੇ ਦੇਕੇ ਆਏ ਅਤੇ ਹੋਰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ।

ਉਹਨਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਲੋੜਵੰਦ ਪਰਿਵਾਰਾਂ ਦੇ ਮਕਾਨ ਬਣਾਉਣ ਲਈ ਕੋਈ ਨਵੀਂ ਨੀਤੀ ਬਣਾਈ ਜਾਵੇ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮਕਾਨ ਬਣਾਉਣ ਲਈ ਮਾਈਕ ਸਹਾਇਤਾ ਮਿਲ ਸਕੇ ਕਿਉਂਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਲਾਭਪਾਤਰੀ ਨੂੰ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ ਅਤੇ ਉਸਨੂੰ ਨਾਲ ਮਿਲਦੀ ਰਾਸ਼ੀ ਵੀ ਅੱਜ ਮਹਿੰਗਾਈ ਦੇ ਦੌਰ ਵਿੱਚ ਬਹੁਤ ਘੱਟ ਹੈ। ਲੋੜਵੰਦ ਪਰਿਵਾਰ ਨੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਦਾ ਆਰਥਿਕ ਸਹਾਇਤਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜਸਵੰਤ ਸਿੰਘ ਦੈੜੀ, ਰਘਵੀਰ ਸਿੰਘ ਦੈੜੀ, ਜਸਪਾਲ ਸਿੰਘ ਕੁਰੜੀ, ਸੰਜੇ ਠਾਕੁਰ, ਹਰਸ਼ਪ੍ਰੀਤ ਗਿੱਲ ਲਖਨੌਰ, ਦੀਪਕ ਲਖਨੌਰ ਤੋਂ ਇਲਾਵਾ ਹੋਰ ਬਹੁਤ ਪਿੰਡ ਵਾਸੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X