Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਹਾਲੀ ਦੇ ਫੇਜ਼-3ਬੀ1 ਵਿੱਚ 34.98 ਲੱਖ ਰੁਪਏ ਨਾਲ ਸੀਵਰੇਜ ਲਾਈਨ ਬਦਲਣ ਦਾ ਕੰਮ ਸ਼ੁਰੂ

ਮੰਗਤ ਸਿੰਘ ਸੈਦਪੁਰ | Updated on Thursday, October 08, 2026 22:36 PM IST

ਮੋਹਾਲੀ ਦੇ ਫੇਜ਼-3ਬੀ1 ਵਿੱਚ 34.98 ਲੱਖ ਰੁਪਏ ਨਾਲ ਸੀਵਰੇਜ ਲਾਈਨ ਬਦਲਣ ਦਾ ਕੰਮ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਦੇ ਫੇਜ਼-3ਬੀ1 'ਚ ਖ਼ਰਾਬ ਹੋ ਚੁੱਕੀ ਪੁਰਾਣੀ ਸੀਵਰੇਜ ਲਾਈਨ ਨੂੰ ਬਦਲਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਗਰ ਨਿਗਮ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਹੀ ਦਾ ਟੱਕ ਲਗਾ ਕੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਪ੍ਰੋਜੈਕਟ ਤਹਿਤ ਫੇਜ਼-3ਬੀ1 ਵਿੱਚ ਹਾਊਸ ਨੰਬਰ 855 ਤੋਂ 840 ਦੇ ਸਾਹਮਣੇ ਮੌਜੂਦਾ ਖ਼ਰਾਬ ਸੀਵਰੇਜ ਲਾਈਨ ਨੂੰ ਬਦਲਿਆ ਜਾਵੇਗਾ। ਇਸ ਦੌਰਾਨ 315 ਮਿਲੀਮੀਟਰ (12 ਇੰਚ) ਓ/ਡੀ ਯੂਪੀਵੀਸੀ ਐਸਐਨ-8 ਪਾਈਪਾਂ ਵਿਛਾਈਆਂ ਜਾਣਗੀਆਂ ਅਤੇ ਲੋੜ ਅਨੁਸਾਰ ਨਵੇਂ ਮੈਨਹੋਲ ਵੀ ਬਣਾਏ ਜਾਣਗੇ।

ਕੁੱਲ 275 ਮੀਟਰ ਸੀਵਰੇਜ ਲਾਈਨ ਬਦਲਣ ਵਾਲੇ ਇਸ ਕੰਮ ਲਈ ₹34.98 ਲੱਖ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਨਗਰ ਨਿਗਮ ਵੱਲੋਂ ਇਹ ਕੰਮ ਦੋ ਮਹੀਨਿਆਂ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੁਰਾਣੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨਾ ਨਗਰ ਨਿਗਮ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਮੇਅਰ ਨੇ ਉਦਯੋਗਿਕ ਖੇਤਰ ਫੇਜ਼-3 ਵਿੱਚ ਕਕਰੀਟ ਨਾਲ ਬਣੀ ਸੜਕ ਦੇ ਟੁੱਟਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਜਾਂਚ ਦੀ ਗੱਲ ਆਖੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਿਪੋਰਟ ਮੰਗਵਾਈ ਗਈ ਹੈ ਅਤੇ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਵਿੱਚ ਪ੍ਰੋਜੈਕਟ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਸੀਨੀ. ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਚੰਨਾ, ਅਕਵਿੰਦਰ ਸਿੰਘ ਗੋਸਲ ਚੇਅਰਮੈਨ ਟਰੇਡ ਕਮਿਸ਼ਨ ਹਲਕਾ ਮੋਹਾਲੀ, ਜਤਿੰਦਰ ਪਾਲ ਸਿੰਘ ਢਿੰਗਰਾ ਪ੍ਰਧਾਨ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਹਰਿੰਦਰ ਸਿੰਘ, ਬਲਾਕ ਇੰਚਾਰਜ, ਕੁਲਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X