Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅਧਿਆਪਕਾਂ ਤੋਂ ਸਰਕਾਰ ਦੀ ਤਾਰੀਫ਼ ਦੀਆਂ ਵੀਡੀਓਜ਼ ਇਕੱਠੀਆਂ ਕਰਵਾਉਣ ’ਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਵਾਲ ਉਠਾਏ

ਪ੍ਰੋ. ਸਰਚਾਂਦ ਸਿੰਘ ਖਿਆਲਾ | Updated on Friday, October 09, 2026 16:30 PM IST

ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ, 9 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਮੰਦਰ ਬਣਾਈ ਰੱਖਣ ਦੀ ਥਾਂ ਆਪਣੇ ਪ੍ਰਚਾਰ ਦਾ ਮੰਚ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਦੀ ਤਰਜੀਹ ਬੱਚਿਆਂ ਦਾ ਭਵਿੱਖ ਸੰਵਾਰਨਾ ਹੈ ਜਾਂ ਆਪਣੀ ਸਿਆਸੀ ਤਸਵੀਰ ਚਮਕਾਉਣਾ—ਇਹ ਸਵਾਲ ਮੈਗਾ ਮਾਪੇ-ਅਧਿਆਪਕ ਮਿਲਣੀ ਲਈ ਜਾਰੀ ਹਦਾਇਤਾਂ ਨੇ ਖੜ੍ਹਾ ਕਰ ਦਿੱਤਾ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮਕਸਦ ਬੱਚਿਆਂ ਦੀ ਪੜ੍ਹਾਈ ਦਾ ਜਾਇਜ਼ਾ ਲੈਣਾ, ਕਮਜ਼ੋਰ ਵਿਦਿਆਰਥੀਆਂ ਲਈ ਸੁਧਾਰ ਦੀ ਯੋਜਨਾ ਬਣਾਉਣਾ ਅਤੇ ਸਕੂਲਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਲੱਭਣਾ ਹੋਣਾ ਚਾਹੀਦਾ ਹੈ। ਪਰ ਸਰਕਾਰ ਵੱਲੋਂ ਮਾਪਿਆਂ, ਖ਼ਾਸ ਕਰਕੇ ਮਾਵਾਂ, ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਪ੍ਰਸ਼ੰਸਾ-ਸੰਦੇਸ਼ਾਂ ਦੀਆਂ ਵੀਡੀਓਜ਼ ਬਣਵਾਉਣ, ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਅਤੇ ਚੁਣੀਆਂ ਹੋਈਆਂ ਦਸ ਵੀਡੀਓਜ਼ ਸਰਕਾਰੀ ਪੋਰਟਲ ’ਤੇ ਅਪਲੋਡ ਕਰਨ ਦੀ ਹਦਾਇਤ ਇਹ ਪ੍ਰਭਾਵ ਦਿੰਦੀ ਹੈ ਕਿ ਸਿੱਖਿਆ ਦੇ ਸਮਾਗਮ ਨੂੰ ਵੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਜ਼ਿੰਮੇਵਾਰੀ ਹੁਣ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਸਰਕਾਰ ਦੇ ਹੱਕ ਵਿੱਚ ਪ੍ਰਸ਼ੰਸਾ-ਪੱਤਰ ਅਤੇ ਵੀਡੀਓ ਇਕੱਠੇ ਕਰਨਾ ਵੀ ਬਣ ਗਈ ਹੈ? ਕੀ ਮਾਪੇ ਸਕੂਲ ਵਿੱਚ ਆਪਣੇ ਬੱਚੇ ਦੀ ਪੜ੍ਹਾਈ ਦੀ ਚਿੰਤਾ ਲੈ ਕੇ ਆਉਣ ਜਾਂ ਸਰਕਾਰ ਦੀਆਂ ਯੋਜਨਾਵਾਂ ਦੀ ਤਾਰੀਫ਼ ਕਰਨ ਲਈ? ਇਹ ਮਾਪੇ-ਅਧਿਆਪਕ ਮਿਲਣੀ ਹੈ ਜਾਂ ‘ਆਪ’ ਸਰਕਾਰ ਦੀ ਪਬਲੀਸਿਟੀ ਮੁਹਿੰਮ?

ਪ੍ਰੋ. ਖਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਯੋਜਨਾਵਾਂ ਦੀ ਪ੍ਰਸ਼ੰਸਾ ਵਾਲੀਆਂ ਵੀਡੀਓਜ਼ ਨੂੰ ਸਰਕਾਰੀ ਸਕੂਲਾਂ ਦੇ ਪ੍ਰਬੰਧਕੀ ਢਾਂਚੇ ਰਾਹੀਂ ਇਕੱਠਾ ਕਰਵਾਉਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮਾਪਿਆਂ ਦੀ ਅਸਲ ਰਾਏ ਅਤੇ ਆਲੋਚਨਾਤਮਕ ਫੀਡਬੈਕ ਨੂੰ ਵੀ ਇਸੇ ਤਰ੍ਹਾਂ ਦਰਜ ਕਰਕੇ ਜਨਤਕ ਕੀਤਾ ਜਾਵੇਗਾ ਜਾਂ ਸਿਰਫ਼ ਸਰਕਾਰ ਦੇ ਹੱਕ ਵਿੱਚ ਬੋਲਣ ਵਾਲੀਆਂ ਚੁਣੀਆਂ ਹੋਈਆਂ ਵੀਡੀਓਜ਼ ਨੂੰ ਹੀ ਉਤਸ਼ਾਹਿਤ ਕੀਤਾ ਜਾਵੇਗਾ?

ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਅਤੇ ਸਰਕਾਰੀ ਮੁਲਾਜ਼ਮਾਂ ਦੇ ਸਮੇਂ ਦੀ ਵਰਤੋਂ ਕਿਸੇ ਸਿਆਸੀ ਧਿਰ ਦੀ ਚਮਕ-ਦਮਕ ਲਈ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਹੋਣੀ ਚਾਹੀਦੀ ਹੈ। ਅਧਿਆਪਕਾਂ ਨੂੰ ਪ੍ਰਚਾਰ ਅਤੇ ਰਿਪੋਰਟਿੰਗ ਦੀਆਂ ਵਾਧੂ ਜ਼ਿੰਮੇਵਾਰੀਆਂ ਵਿੱਚ ਉਲਝਾਉਣ ਦੀ ਬਜਾਏ ਉਨ੍ਹਾਂ ਨੂੰ ਪੜ੍ਹਾਈ, ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਪੂਰਾ ਸਮਾਂ ਦਿੱਤਾ ਜਾਵੇ।

ਉਨ੍ਹਾਂ ਮਾਨ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਪ੍ਰਚਾਰ ਦੀ ਚਮਕ ਤੋਂ ਬਾਹਰ ਆ ਕੇ ਦੱਸੇ ਕਿ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ, ਬੁਨਿਆਦੀ ਸਹੂਲਤਾਂ, ਵਿਗਿਆਨ ਲੈਬਾਂ, ਲਾਇਬ੍ਰੇਰੀਆਂ ਅਤੇ ਵਿਦਿਆਰਥੀਆਂ ਦੇ ਅਸਲ ਸਿੱਖਣ ਦੇ ਪੱਧਰ ਬਾਰੇ ਕੀ ਪ੍ਰਮਾਣਿਕ ਨਤੀਜੇ ਹਨ। ਸਰਕਾਰ ਨੂੰ ਸਿਰਫ਼ ਸਮਾਗਮਾਂ ਦੀ ਗਿਣਤੀ, ਹਾਜ਼ਰੀ ਦੇ ਅੰਕੜਿਆਂ ਅਤੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਵੀਡੀਓਜ਼ ਨਾਲ ਆਪਣੀ ਸਫ਼ਲਤਾ ਸਾਬਤ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੂੰ ਆਪਣੀ ਸਿੱਖਿਆ ਨੀਤੀ ’ਤੇ ਸੱਚਮੁੱਚ ਮਾਣ ਹੈ ਤਾਂ ਉਹ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਸੁਤੰਤਰ ਮੁਲਾਂਕਣ ਕਰਵਾ ਕੇ ਰਿਪੋਰਟ ਜਨਤਕ ਕਰੇ। ਸਰਕਾਰ ਦੀ ਕਾਰਗੁਜ਼ਾਰੀ ਦਾ ਫ਼ੈਸਲਾ ਮਾਵਾਂ ਤੋਂ ਰਿਕਾਰਡ ਕਰਵਾਏ ਪ੍ਰਸ਼ੰਸਾ-ਸੰਦੇਸ਼ਾਂ ਨਾਲ ਨਹੀਂ, ਸਗੋਂ ਬੱਚਿਆਂ ਦੀ ਪੜ੍ਹਾਈ, ਅਧਿਆਪਕਾਂ ਦੀ ਉਪਲਬਧਤਾ ਅਤੇ ਸਕੂਲਾਂ ਵਿੱਚ ਹੋਏ ਅਸਲ ਸੁਧਾਰਾਂ ਨਾਲ ਹੋਣਾ ਚਾਹੀਦਾ ਹੈ।

ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਸਿੱਖਿਆ ਪ੍ਰਣਾਲੀ ਸੁਧਾਰਨ ਦਾ ਫ਼ਤਵਾ ਦਿੱਤਾ ਹੈ, ਸਰਕਾਰੀ ਸਕੂਲਾਂ ਨੂੰ ਸਿਆਸੀ ਪ੍ਰਚਾਰ ਦੇ ਕੇਂਦਰ ਬਣਾਉਣ ਦਾ ਨਹੀਂ। ਉਨ੍ਹਾਂ ਮੰਗ ਕੀਤੀ ਕਿ ਮਾਪੇ-ਅਧਿਆਪਕ ਮਿਲਣੀਆਂ ਨੂੰ ਸਿਆਸੀ ਪ੍ਰਚਾਰ ਤੋਂ ਮੁਕਤ ਰੱਖਿਆ ਜਾਵੇ, ਮਾਪਿਆਂ ਦੀ ਸੁਤੰਤਰ ਰਾਏ ਦਾ ਸਤਿਕਾਰ ਕੀਤਾ ਜਾਵੇ ਅਤੇ ਸਿੱਖਿਆ ਦੇ ਅਸਲ ਮੁੱਦਿਆਂ ’ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਬੱਚਿਆਂ ਦਾ ਭਵਿੱਖ ਕਿਸੇ ਪਾਰਟੀ ਦੀ ਇਸ਼ਤਿਹਾਰਬਾਜ਼ੀ ਤੋਂ ਵੱਡਾ ਹੈ। ਸਕੂਲਾਂ ਵਿੱਚ ਬੱਚਿਆਂ ਦੀ ਕਾਬਲੀਅਤ ਨਿਖਾਰਨ ਦੀ ਥਾਂ ਸਰਕਾਰ ਦੀ ਤਾਰੀਫ਼ ਦੇ ਵੀਡੀਓ ਬਣਵਾਉਣਾ ਸਿੱਖਿਆ ਸੁਧਾਰ ਨਹੀਂ, ਸਗੋਂ ਸਿੱਖਿਆ ਦੇ ਮੰਚ ਨੂੰ ਸਿਆਸੀ ਪ੍ਰਚਾਰ ਲਈ ਵਰਤਣ ਦਾ ਗੰਭੀਰ ਮਾਮਲਾ ਹੈ। ਮਾਨ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਦੀ ਸਿੱਖਿਆ ਸੁਧਾਰ ਰਹੀ ਹੈ ਜਾਂ ਆਪਣੀ ਸਿਆਸੀ ਬ੍ਰਾਂਡਿੰਗ ਕਰ ਰਹੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X