Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬੀ ਭਾਸ਼ਾ ਅਤੇ ਸਿੱਖਿਆ ਦੇ ਖੇਤਰ ਵਿੱਚ ਡਾ. ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ

ਗੁਰਭਿੰਦਰ ਗੁਰੀ | Updated on Friday, October 09, 2026 16:33 PM IST

ਪੰਜਾਬੀ ਭਾਸ਼ਾ ਅਤੇ ਸਿੱਖਿਆ ਦੇ ਖੇਤਰ ਵਿੱਚ ਡਾ. ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 8 ਅਕਤੂਬਰ (ਗੁਰਭਿੰਦਰ ਗੁਰੀ) ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੀ ਅਧਿਆਪਿਕਾ ਡਾ. ਰਾਜਬੀਰ ਕੌਰ ਗਰੇਵਾਲ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ‘ਟੀਚਰ ਆਫ਼ ਦਾ ਯੀਅਰ ਪੰਜਾਬ ਐਵਾਰਡ–2025’ ਸਮਾਗਮ ਦੌਰਾਨ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਮਿਹਨਤ ਅਤੇ ਸਾਹਿਤਕ ਪ੍ਰਤਿਭਾ ਦੀ ਪਛਾਣ ਹੈ, ਸਗੋਂ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਿਲੀ ਮਾਨਤਾ ਵੀ ਹੈ। ਖਾਲਸਾ ਯੂਨੀਵਰਸਿਟੀ ਵੱਲੋਂ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਇੰਕ., ਅਮਰੀਕਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਗਈ।

ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਉਸਾਰੀ ਕਰਨ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਮਹੱਤਤਾ ਉਜਾਗਰ ਕੀਤੀ। ਇਸ ਮੌਕੇ ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਕੋਆਰਡੀਨੇਟਰ ਸ. ਸਰਬਜੀਤ ਸਿੰਘ ਹੋਸ਼ਿਆਰ ਨਗਰ ਨੇ ਵੀ ਅਧਿਆਪਕਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ‘ਪੰਜਾਬੀ ਭਾਸ਼ਾ ਰਤਨ ਪੁਰਸਕਾਰ–2025’ ਦੇ ਸਕੂਲ ਅਧਿਆਪਕ ਵਰਗ ਦੇ ਨਤੀਜਿਆਂ ਦਾ ਐਲਾਨ ਵੀ ਕੀਤਾ ਗਿਆ। ਇਸ ਸ਼੍ਰੇਣੀ ਵਿੱਚ ਡਾ. ਰਾਜਬੀਰ ਕੌਰ ਗਰੇਵਾਲ ਨੇ ਐਪਰੀਸੀਏਸ਼ਨ ਐਵਾਰਡ ਹਾਸਲ ਕਰਕੇ ਆਪਣੇ ਸਕੂਲ ਅਤੇ ਖਾਲਸਾ ਸਿੱਖਿਆ ਪਰਿਵਾਰ ਦਾ ਮਾਣ ਵਧਾਇਆ। ਪੰਜਾਬੀ ਭਾਸ਼ਾ ਦੇ ਖੇਤਰ ਵਿੱਚ ਸ਼ਾਰਟਲਿਸਟ ਹੋਣ ਅਤੇ ਵਿਸ਼ੇਸ਼ ਸਨਮਾਨ ਪ੍ਰਾਪਤ ਕਰਨ ਨੂੰ ਉਨ੍ਹਾਂ ਦੀ ਅਧਿਆਪਨ-ਕਲਾ, ਸਾਹਿਤਕ ਸੋਚ ਅਤੇ ਮਾਂ-ਬੋਲੀ ਪ੍ਰਤੀ ਸਮਰਪਣ ਦੀ ਅਹਿਮ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।

ਡਾ. ਰਾਜਬੀਰ ਕੌਰ ਗਰੇਵਾਲ ਪਿਛਲੇ ਕਰੀਬ 18 ਸਾਲਾਂ ਤੋਂ ਅਧਿਆਪਨ ਦੇ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਅਧਿਆਪਨ ਦੇ ਨਾਲ-ਨਾਲ ਉਹ ਕਵਿਤਰੀ, ਲੇਖਿਕਾ, ਐਂਕਰ, ਸਮਾਜ ਸੇਵਿਕਾ ਅਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਵੀ ਸਰਗਰਮ ਹਨ। ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਤੇ ਵਿਰਸੇ ਨਾਲ ਜੋੜਨ ਲਈ ਉਨ੍ਹਾਂ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੀਆਂ ਕਾਵਿ-ਪੁਸਤਕਾਂ ‘ਲਿਖ ਨੀ ਕਲਮੇ ਮੇਰੀਏ’ ਅਤੇ ‘ਅਲਫ਼ਾਜ਼-ਏ-ਰੂਹ’ ਉਨ੍ਹਾਂ ਦੀ ਸਾਹਿਤਕ ਸਿਰਜਣਾ ਦੀਆਂ ਮਹੱਤਵਪੂਰਨ ਉਦਾਹਰਨਾਂ ਹਨ। ਇਸ ਤੋਂ ਇਲਾਵਾ, ਉਹ 12 ਸਾਂਝੇ ਕਾਵਿ-ਸੰਗ੍ਰਹਿਆਂ ਵਿੱਚ ਵੀ ਆਪਣੀ ਰਚਨਾਤਮਕ ਭੂਮਿਕਾ ਨਿਭਾ ਚੁੱਕੇ ਹਨ ਅਤੇ ਹੁਣ ਤੱਕ 120 ਤੋਂ ਵੱਧ ਰਾਸ਼ਟਰੀ ਤੇ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਦੀਆਂ ਸਾਹਿਤਕ ਅਤੇ ਵਿੱਦਿਅਕ ਗਤੀਵਿਧੀਆਂ ਪੰਜਾਬੀ ਭਾਸ਼ਾ ਪ੍ਰਤੀ ਲਗਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਨੂੰ ਦਰਸਾਉਂਦੀਆਂ ਹਨ।

ਇਸ ਮਾਣਮੱਤੀ ਪ੍ਰਾਪਤੀ ’ਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੈਡਮ ਨਿਰਮਲਜੀਤ ਕੌਰ ਗਿੱਲ ਅਤੇ ਸਮੂਹ ਸਟਾਫ ਵੱਲੋਂ ਡਾ. ਰਾਜਬੀਰ ਕੌਰ ਗਰੇਵਾਲ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਇਸ ਸਨਮਾਨ ਨੂੰ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਦੱਸਦਿਆਂ ਆਸ ਪ੍ਰਗਟਾਈ ਕਿ ਅਜਿਹੀਆਂ ਉਪਲਬਧੀਆਂ ਹੋਰਨਾਂ ਅਧਿਆਪਕਾਂ ਨੂੰ ਵੀ ਹੋਰ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨਗੀਆਂ। ਡਾ. ਰਾਜਬੀਰ ਕੌਰ ਗਰੇਵਾਲ ਨੂੰ ਮਿਲਿਆ ਇਹ ਸਨਮਾਨ ਪੰਜਾਬੀ ਭਾਸ਼ਾ, ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਮਾਂ-ਬੋਲੀ ਦੀ ਸੰਭਾਲ, ਸਾਹਿਤਕ ਸਿਰਜਣਾ ਅਤੇ ਸਿੱਖਿਆ ਰਾਹੀਂ ਸਮਾਜ ਨੂੰ ਸੇਧ ਦੇਣ ਵਾਲੇ ਯਤਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X