Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤਲਵੰਡੀ ਰਾਏ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਗੁਰਭਿੰਦਰ ਗੁਰੀ | Updated on Friday, October 09, 2026 23:08 PM IST

ਤਲਵੰਡੀ ਰਾਏ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਓਵਰਆਲ ਟਰਾਫ਼ੀ ’ਤੇ ਸੈਂਟਰ ਬੱਸੀਆਂ ਦਾ ਕਬਜ਼ਾ; ਵੱਖ-ਵੱਖ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਈ ਸ਼ਾਨਦਾਰ ਖੇਡ ਪ੍ਰਤਿਭਾ

ਰਾਏਕੋਟ, 9 ਅਕਤੂਬਰ (ਗੁਰਭਿੰਦਰ ਗੁਰੀ)

ਪਿੰਡ ਤਲਵੰਡੀ ਰਾਏ ਦੇ ਖੇਡ ਮੈਦਾਨ ਵਿੱਚ ਸੀਐੱਚਟੀ ਪ੍ਰਭਜੋਤ ਸਿੰਘ ਤਲਵੰਡੀ ਅਤੇ ਖੇਡ ਬਲਾਕ ਕੋਆਰਡੀਨੇਟਰ ਸੀਐੱਚਟੀ ਜੰਗਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਪ੍ਰਾਇਮਰੀ ਵਿੰਗ ਦੀਆਂ ਦੋ ਰੋਜ਼ਾ ਬਲਾਕ ਪੱਧਰੀ ਖੇਡਾਂ ਉਤਸ਼ਾਹ, ਖੇਡ ਭਾਵਨਾ ਅਤੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ। ਇਨ੍ਹਾਂ ਖੇਡਾਂ ਵਿੱਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸੈਂਟਰ ਬੱਸੀਆਂ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਆਪਣੇ ਨਾਮ ਕੀਤੀ।

ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਐੱਸਡੀਐੱਮ ਖੁਸ਼ਪ੍ਰੀਤ ਸਿੰਘ, ਬੀਪੀਈਓ ਇਤਬਾਰ ਸਿੰਘ ਨੱਥੋਵਾਲ, ਥਾਣਾ ਸਦਰ ਦੇ ਮੁਖੀ ਹੀਰਾ ਸਿੰਘ ਸੰਧੂ, ਮੈਕ ਲਾਇਫ ਕੰਪਨੀ ਦੇ ਸੀਈਓ ਸੁਖਮੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਇੰਦਰਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਦਿਖਾਇਆ ਦਮ

ਕਬੱਡੀ ਸਰਕਲ ਵਿੱਚ ਸੈਂਟਰ ਦੱਧਾਹੂਰ ਨੇ ਪਹਿਲਾ, ਮਾਣੂੰਕੇ ਨੇ ਦੂਜਾ ਅਤੇ ਬੱਸੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਨੈਸ਼ਨਲ ਮੁੰਡਿਆਂ ਦੇ ਮੁਕਾਬਲੇ ਵਿੱਚ ਮਾਣੂੰਕੇ ਪਹਿਲੇ, ਦੱਧਾਹੂਰ ਦੂਜੇ ਅਤੇ ਬੱਸੀਆਂ ਤੀਜੇ ਸਥਾਨ ’ਤੇ ਰਹੇ। ਕੁੜੀਆਂ ਦੇ ਕਬੱਡੀ ਨੈਸ਼ਨਲ ਮੁਕਾਬਲੇ ਵਿੱਚ ਬੱਸੀਆਂ ਨੇ ਪਹਿਲਾ, ਸਹਿਬਾਜਪੁਰਾ ਨੇ ਦੂਜਾ ਅਤੇ ਲੋਹਟਬੱਦੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਖੋ-ਖੋ ਮੁੰਡਿਆਂ ਦੇ ਮੁਕਾਬਲੇ ਵਿੱਚ ਮਾਣੂੰਕੇ ਨੇ ਪਹਿਲਾ, ਬੱਸੀਆਂ ਨੇ ਦੂਜਾ ਅਤੇ ਸਹਿਬਾਜਪੁਰਾ ਨੇ ਤੀਜਾ ਸਥਾਨ ਹਾਸਲ ਕੀਤਾ। ਕੁੜੀਆਂ ਦੇ ਮੁਕਾਬਲੇ ਵਿੱਚ ਬੱਸੀਆਂ ਪਹਿਲੇ, ਮਾਣੂੰਕੇ ਦੂਜੇ ਅਤੇ ਸਹਿਬਾਜਪੁਰਾ ਤੀਜੇ ਸਥਾਨ ’ਤੇ ਰਿਹਾ। ਫੁੱਟਬਾਲ ਮੁੰਡਿਆਂ ਵਿੱਚ ਮਾਣੂੰਕੇ ਨੇ ਪਹਿਲਾ, ਸਹਿਬਾਜਪੁਰਾ ਨੇ ਦੂਜਾ ਅਤੇ ਤਲਵੰਡੀ ਰਾਏ ਨੇ ਤੀਜਾ ਸਥਾਨ ਹਾਸਲ ਕੀਤਾ। ਕੁੜੀਆਂ ਦੇ ਫੁੱਟਬਾਲ ਮੁਕਾਬਲੇ ਵਿੱਚ ਬੱਸੀਆਂ ਪਹਿਲੇ ਅਤੇ ਲੋਹਟਬੱਦੀ ਦੂਜੇ ਸਥਾਨ ’ਤੇ ਰਹੀ।

ਰੱਸਾਕਸ਼ੀ ਵਿੱਚ ਬੱਸੀਆਂ ਨੇ ਪਹਿਲਾ, ਮਾਣੂੰਕੇ ਨੇ ਦੂਜਾ ਅਤੇ ਰਾਏਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਦੌੜ ਮੁੰਡਿਆਂ ਵਿੱਚ ਬੱਸੀਆਂ ਪਹਿਲੇ ਸਥਾਨ ’ਤੇ ਰਿਹਾ, ਜਦਕਿ ਰਾਏਕੋਟ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕੁੜੀਆਂ ਦੀ 100 ਮੀਟਰ ਦੌੜ ਵਿੱਚ ਬੱਸੀਆਂ ਨੇ ਪਹਿਲੇ ਦੋ ਅਤੇ ਲੋਹਟਬੱਦੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

200 ਮੀਟਰ ਦੌੜ ਦੇ ਮੁੰਡਿਆਂ ਦੇ ਮੁਕਾਬਲੇ ਵਿੱਚ ਬੱਸੀਆਂ ਅਤੇ ਮਾਣੂੰਕੇ ਨੇ ਪਹਿਲੇ ਦੋ ਸਥਾਨ ਹਾਸਲ ਕੀਤੇ, ਜਦਕਿ ਕੁੜੀਆਂ ਦੇ ਮੁਕਾਬਲੇ ਵਿੱਚ ਤਲਵੰਡੀ ਰਾਏ ਤੀਜੇ ਸਥਾਨ ’ਤੇ ਰਿਹਾ। 400 ਮੀਟਰ ਦੌੜ ਵਿੱਚ ਬੱਸੀਆਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਹਾਸਲ ਕੀਤੇ। ਇਸ ਮੁਕਾਬਲੇ ਵਿੱਚ ਸਹਿਬਾਜਪੁਰਾ, ਦੱਧਾਹੂਰ ਅਤੇ ਤਲਵੰਡੀ ਰਾਏ ਦੇ ਖਿਡਾਰੀਆਂ ਨੇ ਵੀ ਵੱਖ-ਵੱਖ ਸਥਾਨ ਪ੍ਰਾਪਤ ਕੀਤੇ।

ਸ਼ਤਰੰਜ ਦੇ ਮੁੰਡਿਆਂ ਦੇ ਮੁਕਾਬਲੇ ਵਿੱਚ ਬੱਸੀਆਂ ਪਹਿਲੇ, ਸਹਿਬਾਜਪੁਰਾ ਦੂਜੇ ਅਤੇ ਮਾਣੂੰਕੇ ਤੀਜੇ ਸਥਾਨ ’ਤੇ ਰਿਹਾ। ਕੁੜੀਆਂ ਦੇ ਮੁਕਾਬਲੇ ਵਿੱਚ ਸਹਿਬਾਜਪੁਰਾ ਨੇ ਪਹਿਲਾ, ਬੱਸੀਆਂ ਨੇ ਦੂਜਾ ਅਤੇ ਤਲਵੰਡੀ ਰਾਏ ਨੇ ਤੀਜਾ ਸਥਾਨ ਹਾਸਲ ਕੀਤਾ।

ਕੁਸ਼ਤੀ ਅਤੇ ਅਥਲੈਟਿਕਸ ਵਿੱਚ ਵੀ ਹੋਏ ਦਿਲਚਸਪ ਮੁਕਾਬਲੇ

ਕੁਸ਼ਤੀ ਦੇ 25 ਕਿਲੋ ਭਾਰ ਵਰਗ ਵਿੱਚ ਮਾਣੂੰਕੇ ਨੇ ਪਹਿਲਾ, ਦੱਧਾਹੂਰ ਨੇ ਦੂਜਾ ਅਤੇ ਬੱਸੀਆਂ ਨੇ ਤੀਜਾ ਸਥਾਨ ਹਾਸਲ ਕੀਤਾ। 28 ਕਿਲੋ ਵਰਗ ਵਿੱਚ ਤਲਵੰਡੀ ਰਾਏ ਪਹਿਲੇ, ਸਹਿਬਾਜਪੁਰਾ ਦੂਜੇ ਅਤੇ ਦੱਧਾਹੂਰ ਤੀਜੇ ਸਥਾਨ ’ਤੇ ਰਿਹਾ। 30 ਕਿਲੋ ਵਰਗ ਵਿੱਚ ਬੱਸੀਆਂ ਨੇ ਪਹਿਲਾ, ਮਾਣੂੰਕੇ ਨੇ ਦੂਜਾ ਅਤੇ ਤਲਵੰਡੀ ਰਾਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 32 ਕਿਲੋ ਵਰਗ ਵਿੱਚ ਮਾਣੂੰਕੇ ਪਹਿਲੇ, ਲੋਹਟਬੱਦੀ ਦੂਜੇ ਅਤੇ ਬੱਸੀਆਂ ਤੀਜੇ ਸਥਾਨ ’ਤੇ ਰਹੇ।

ਸ਼ਾਟਪੁੱਟ ਦੇ ਮੁਕਾਬਲਿਆਂ ਵਿੱਚ ਸਹਿਬਾਜਪੁਰਾ ਨੇ ਪਹਿਲਾ ਅਤੇ ਰਾਏਕੋਟ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਦੱਧਾਹੂਰ ਅਤੇ ਬੱਸੀਆਂ ਨੇ ਤੀਜੇ ਸਥਾਨ ਪ੍ਰਾਪਤ ਕੀਤੇ। ਲੰਬੀ ਛਾਲ ਮੁੰਡਿਆਂ ਦੇ ਮੁਕਾਬਲੇ ਵਿੱਚ ਰਾਏਕੋਟ ਨੇ ਪਹਿਲਾ ਅਤੇ ਬੱਸੀਆਂ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਕੁੜੀਆਂ ਦੇ ਮੁਕਾਬਲੇ ਵਿੱਚ ਬੱਸੀਆਂ ਪਹਿਲੇ, ਸਹਿਬਾਜਪੁਰਾ ਦੂਜੇ ਅਤੇ ਤਲਵੰਡੀ ਰਾਏ ਤੀਜੇ ਸਥਾਨ ’ਤੇ ਰਿਹਾ।

ਰਿਲੇਅ ਦੌੜ ਮੁੰਡਿਆਂ ਵਿੱਚ ਬੱਸੀਆਂ ਨੇ ਪਹਿਲਾ, ਰਾਏਕੋਟ ਨੇ ਦੂਜਾ ਅਤੇ ਸਹਿਬਾਜਪੁਰਾ ਨੇ ਤੀਜਾ ਸਥਾਨ ਹਾਸਲ ਕੀਤਾ। ਕੁੜੀਆਂ ਦੀ ਰਿਲੇਅ ਦੌੜ ਵਿੱਚ ਸਹਿਬਾਜਪੁਰਾ ਪਹਿਲੇ, ਮਾਣੂੰਕੇ ਦੂਜੇ ਅਤੇ ਰਾਏਕੋਟ ਤੀਜੇ ਸਥਾਨ ’ਤੇ ਰਿਹਾ।

ਬੱਚਿਆਂ ਨੂੰ ਖੇਡਾਂ ਨਾਲ ਜੋੜਨ ’ਤੇ ਦਿੱਤਾ ਜ਼ੋਰ

ਸਮਾਪਤੀ ਸਮਾਰੋਹ ਦੌਰਾਨ ਮਹਿਮਾਨਾਂ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਇਨ੍ਹਾਂ ਖੇਡਾਂ ਨੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਸਾਂਝ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕੀਤਾ। ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਖੇਡ ਪ੍ਰਬੰਧਕਾਂ ਨੇ ਖੇਡਾਂ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰਦੀਪ ਸਿੰਘ ਆਸਟ੍ਰੇਲੀਆ, ਗੁਰਦਿਆਲ ਸਿੰਘ ਫੌਜੀ, ਮਹਿੰਦਰਪਾਲ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਜਸਪ੍ਰੀਤ ਸਿੰਘ, ਕਾਮਰੇਡ ਰਾਜਜਸਵੰਤ ਸਿੰਘ ਜੋਗਾ, ਕਰਨਲ ਜਸਮਿੰਦਰ ਸਿੰਘ, ਗੁਰਸੇਵਕ ਸਿੰਘ, ਜਗਜੀਤ ਸਿੰਘ, ਸਤਵਿੰਦਰਜੀਤ ਕੌਰ, ਗੁਰਵਿੰਦਰ ਸਿੰਘ, ਅਮਨਦੀਪ ਸਿੰਘ, ਮਨਜੀਤ ਕੌਰ, ਬੀਆਰਸੀ ਸੁਖਰਾਜ ਸਿੰਘ, ਮੈਡਮ ਹਰਭਜਨ ਕੌਰ, ਸੀਐੱਚਟੀ ਰਾਜਮਿੰਦਰਪਾਲ ਸਿੰਘ ਪਰਮਾਰ, ਗੁਰਵਿੰਦਰ ਕੌਰ, ਬਲਵਿੰਦਰ ਸਿੰਘ ਬੋਪਾਰਾਏ, ਬਲਜੀਤ ਸਿੰਘ, ਬਲਵਿੰਦਰ ਸਿੰਘ, ਅਜੈ ਡਾਬਰ, ਰਾਕੇਸ਼ ਮਿੱਤਲ, ਸਿੰਗਾਰਾ ਸਿੰਘ, ਹਰਜਿੰਦਰ ਸਿੰਘ, ਸ਼ੁਭਾਸ਼ ਗੋਇਲ, ਡੀਪੀਈ ਬਲਵਿੰਦਰ ਸਿੰਘ, ਉੱਘੇ ਲੇਖਕ ਰਣਜੀਤ ਸਿੰਘ, ਨਾਮਪ੍ਰੀਤ ਸਿੰਘ ਗੋਗੀ, ਚਾਹਤ ਗੋਠਵਾਲ, ਪੂਜਾ ਵਰਮਾ, ਸਿਮਰਨ ਕੌਰ, ਸੰਜੀਵ ਕੁਮਾਰ, ਹਾਕਮ ਸਿੰਘ, ਮੈਡਮ ਯਾਚਨਾ, ਜਸਵੀਰ ਸਿੰਘ, ਸੰਜੇ ਦੇਵੀ, ਗੁਰਜੀਤ ਸਿੰਘ, ਭਾਰਤ ਭੂਸ਼ਨ, ਗੁਰਦੀਪ ਸਿੰਘ, ਹਰਿੰਦਰ ਸਿੰਘ, ਹਰਜੀਤ ਸਿੰਘ, ਮੈਡਮ ਪ੍ਰਿਯੰਕਾ, ਮੈਡਮ ਪੂਨਮ ਖੰਨਾ, ਲਵਜੋਤ ਕੌਰ, ਅਮਨਦੀਪ ਕੌਰ, ਸੁਖਦੇਵ ਸਿੰਘ, ਕੇਸਰ ਸਿੰਘ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X