Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬੀਕੇਯੂ ਰਾਜੇਵਾਲ ਦੇ ਯਤਨਾਂ ਸਦਕਾ ਤਿੰਨ ਸਾਲਾਂ ਬਾਅਦ ਕਿਸਾਨ ਨੂੰ ਵਾਪਸ ਮਿਲੀ ਕੰਬਾਇਨ

ਗੁਰਭਿੰਦਰ ਗੁਰੀ | Updated on Saturday, October 10, 2026 21:46 PM IST

ਬੀਕੇਯੂ ਰਾਜੇਵਾਲ ਦੇ ਯਤਨਾਂ ਸਦਕਾ ਤਿੰਨ ਸਾਲਾਂ ਬਾਅਦ ਕਿਸਾਨ ਨੂੰ ਵਾਪਸ ਮਿਲੀ ਕੰਬਾਇਨ

ਮੱਧ ਪ੍ਰਦੇਸ਼ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ; ਕਿਸਾਨ ਬਲਜੀਤ ਸਿੰਘ ਨੇ ਜਥੇਬੰਦੀ ਦੇ ਆਗੂਆਂ ਦਾ ਕੀਤਾ ਧੰਨਵਾਦ

ਰਾਏਕੋਟ (ਗੁਰਭਿੰਦਰ ਗੁਰੀ) — ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਯਤਨਾਂ ਸਦਕਾ ਨੇੜਲੇ ਪਿੰਡ ਗੋਂਦਵਾਲ ਦੇ ਕਿਸਾਨ ਬਲਜੀਤ ਸਿੰਘ ਦੀ ਪਿਛਲੇ ਤਿੰਨ ਸਾਲਾਂ ਤੋਂ ਮੱਧ ਪ੍ਰਦੇਸ਼ ਵਿੱਚ ਇੱਕ ਮਾਮਲੇ ਕਾਰਨ ਫਸੀ ਹੋਈ ਕੰਬਾਇਨ ਨੂੰ ਮੁਕਤ ਕਰਵਾ ਕੇ ਕਿਸਾਨ ਦੇ ਹਵਾਲੇ ਕਰ ਦਿੱਤਾ ਗਿਆ। ਕੰਬਾਇਨ ਵਾਪਸ ਮਿਲਣ ’ਤੇ ਕਿਸਾਨ ਨੇ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨ ਬਲਜੀਤ ਸਿੰਘ ਦੀ ਕੰਬਾਇਨ ਦਾ ਮਾਮਲਾ ਪਿਛਲੇ ਤਿੰਨ ਸਾਲਾਂ ਤੋਂ ਮੱਧ ਪ੍ਰਦੇਸ਼ ਵਿੱਚ ਚੱਲ ਰਿਹਾ ਸੀ। ਕਿਸਾਨ ਦੀ ਇਸ ਸਮੱਸਿਆ ਨੂੰ ਉਨ੍ਹਾਂ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਤੇ ਪੰਜਾਬ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ।

ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਿਸਾਨ ਆਗੂਆਂ ਨੇ ਮੱਧ ਪ੍ਰਦੇਸ਼ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਲੋੜੀਂਦੇ ਯਤਨਾਂ ਤੋਂ ਬਾਅਦ ਕੰਬਾਇਨ ਨੂੰ ਮੁਕਤ ਕਰਵਾ ਕੇ ਕਿਸਾਨ ਬਲਜੀਤ ਸਿੰਘ ਦੇ ਹਵਾਲੇ ਕਰਵਾਇਆ। ਉਨ੍ਹਾਂ ਕਿਹਾ ਕਿ ਕੰਬਾਇਨ ਕਿਸਾਨ ਦੀ ਰੋਜ਼ੀ-ਰੋਟੀ ਅਤੇ ਖੇਤੀਬਾੜੀ ਦੇ ਕੰਮਾਂ ਨਾਲ ਜੁੜੀ ਹੋਈ ਹੈ, ਇਸ ਲਈ ਇਸ ਮਸਲੇ ਦਾ ਹੱਲ ਹੋਣਾ ਕਿਸਾਨ ਲਈ ਵੱਡੀ ਰਾਹਤ ਹੈ।

ਕੰਬਾਇਨ ਪਿੰਡ ਗੋਂਦਵਾਲ ਪਹੁੰਚਣ ’ਤੇ ਕਿਸਾਨ ਬਲਜੀਤ ਸਿੰਘ ਨੇ ਬੀਕੇਯੂ ਰਾਜੇਵਾਲ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਯਤਨਾਂ ਨਾਲ ਉਸ ਦੀ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਇਆ ਹੈ।

ਇਸ ਮੌਕੇ ਮਨਦੀਪ ਸਿੰਘ ਰਿੰਕੂ ਜ਼ਿਲ੍ਹਾ ਯੂਥ ਪ੍ਰਧਾਨ, ਰਣਵੀਰ ਸਿੰਘ ਬਲਾਕ ਪ੍ਰਧਾਨ ਮੁੱਲਾਂਪੁਰ, ਸੁਰਜੀਤ ਸਿੰਘ ਬਰਮ੍ਹੀ ਬਲਾਕ ਮੀਤ ਪ੍ਰਧਾਨ, ਬਲਰਾਜ ਸਿੰਘ ਬਾਜੀ ਬਲਾਕ ਯੂਥ ਪ੍ਰਧਾਨ ਰਾਏਕੋਟ, ਗੁਰਦੀਪ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਅਤੇ ਸਿਕੰਦਰ ਸਿੰਘ ਇਕਾਈ ਪ੍ਰਧਾਨ, ਕਰਮਜੀਤ ਸਿੰਘ ਸਰਪੰਚ, ਦਲਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਖ਼ਜ਼ਾਨਚੀ, ਜਗਦੀਪ ਸਿੰਘ ਸਮੇਤ ਹੋਰ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X