Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਐਸਆਈਆਰ ਪ੍ਰਕਿਰਿਆ ’ਤੇ ਕੇਂਦਰੀ ਸਿੰਘ ਸਭਾ ਦੇ ਸੈਮੀਨਾਰ ਵਿੱਚ ਉਠੇ ਸਵਾਲ

ਮੰਗਤ ਸਿੰਘ ਸੈਦਪੁਰ | Updated on Saturday, October 10, 2026 21:47 PM IST

ਵੋਟਰਾਂ ਦੇ ਨਾਮ ਕੱਟਣ, ਸੁਣਵਾਈ ਦਾ ਮੌਕਾ ਨਾ ਦੇਣਾ ਅਤੇ ਵਾਧੂ ਦਸਤਾਵੇਜ਼ਾਂ ਦੀ ਮੰਗ ਕਰਨ ਵਰਗੀਆਂ ਕਾਰਵਾਈਆਂ ਲੋਕਤੰਤਰੀ ਹੱਕਾਂ ਨੂੰ ਕਰ ਸਕਦੀ ਪ੍ਰਭਾਵਿਤ : ਜਸਪਾਲ ਸਿੰਘ ਸਿੱਧੂ

ਚੰਡੀਗੜ੍ਹ, 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਪਿੰਡ ਬਚਾਓ ਪੰਜਾਬ ਬਚਾਓ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਪਲਾਟ ਨੰ. 1, ਸੈਕਟਰ 28-ਏ, ਚੰਡੀਗੜ੍ਹ ਵਿਖੇ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਪ੍ਰਕਿਰਿਆ ’ਤੇ ਗੰਭੀਰ ਸਵਾਲ ਉਠਾਉਂਦਿਆਂ ਮੰਗ ਕੀਤੀ ਗਈ ਕਿ ਇਸ ਦੌਰਾਨ ਵੋਟਰਾਂ ਦੇ ਅਧਿਕਾਰਾਂ, ਕਾਨੂੰਨੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਪਾਰਦਰਸ਼ਤਾ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਡਾ. ਪਿਆਰਾ ਲਾਲ ਗਰਗ ਵੱਲੋਂ ਇੰਡੀਅਨ ਐਕਸਪ੍ਰੈਸ ਦੀ 23 ਸਤੰਬਰ ਨੂੰ ਪ੍ਰਕਾਸ਼ਿਤ ਖੋਜੀ ਰਿਪੋਰਟ ਦੇ ਹਵਾਲੇ ਨਾਲ ਦੋਸ਼ ਲਾਇਆ ਗਿਆ ਹੈ ਕਿ ਵੋਟਰ ਸੂਚੀਆਂ ਵਿੱਚ ਨਾਮ ਜੋੜਨ ਅਤੇ ਹਟਾਉਣ ਦੀਆਂ ਕਾਨੂੰਨੀ ਸ਼ਕਤੀਆਂ ਨੂੰ ਕੇਂਦਰੀਕ੍ਰਿਤ ਕਰਕੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੀ ਭੂਮਿਕਾ ਸੀਮਤ ਕੀਤੀ ਗਈ। ਡਾ. ਸਾਹਿਬ ਅਨੁਸਾਰ, ਅਜਿਹੀ ਕਾਰਵਾਈ ਲੋਕ ਪ੍ਰਤੀਨਿਧਤਾ ਕਾਨੂੰਨ, 1950 ਅਤੇ ਵੋਟਰ ਰਜਿਸਟ੍ਰੇਸ਼ਨ ਨਿਯਮਾਂ, 1960 ਦੀ ਪਾਲਣਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਵੋਟਰਾਂ ਦੇ ਨਾਮ ਕੱਟਣ, ਉਨ੍ਹਾਂ ਨੂੰ ਸੁਣਵਾਈ ਦਾ ਮੌਕਾ ਨਾ ਦੇਣ ਅਤੇ ਵਾਧੂ ਦਸਤਾਵੇਜ਼ਾਂ ਦੀ ਮੰਗ ਕਰਨ ਵਰਗੀਆਂ ਕਾਰਵਾਈਆਂ ਲੋਕਤੰਤਰੀ ਹੱਕਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪੱਛਮੀ ਬੰਗਾਲ ਸਮੇਤ ਵੱਖ-ਵੱਖ ਰਾਜਾਂ ਵਿੱਚ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਹਟਾਏ ਜਾਣ ਦੇ ਦਾਅਵਿਆਂ ਦੀ ਸੁਤੰਤਰ ਜਾਂਚ ਕਰਵਾਈ ਜਾਵੇ ਅਤੇ ਯੋਗ ਵੋਟਰਾਂ ਦੇ ਨਾਮ ਤੁਰੰਤ ਬਹਾਲ ਕੀਤੇ ਜਾਣ।

ਸਰਫੁਦੀਨ ਅਹਿਮਦ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਦੀ ਜਾਂਚ ਕਰਕੇ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਉਹ ਅਸਤੀਫ਼ਾ ਦੇਣ। ਐਸਆਈਆਰ ਪ੍ਰਕਿਰਿਆ ਅਤੇ ਇਸ ਦੇ ਆਧਾਰ ’ਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਕਾਨੂੰਨੀ ਸਮੀਖਿਆ ਕੀਤੀ ਜਾਵੇ। ਚੋਣ ਕਮਿਸ਼ਨ ਦੇ ਫ਼ੈਸਲੇ, ਵੋਟਰ ਸੂਚੀਆਂ ਵਿੱਚ ਤਬਦੀਲੀਆਂ ਅਤੇ ਚੋਣਾਂ ਨਾਲ ਸਬੰਧਤ ਅੰਕੜੇ ਜਨਤਕ ਕੀਤੇ ਜਾਣ। ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਅਤੇ ਚੋਣ ਪ੍ਰਣਾਲੀ ਵਿੱਚ ਤਕਨੀਕੀ ਤੇ ਪ੍ਰਸ਼ਾਸਕੀ ਕੇਂਦਰੀਕਰਨ ਨੂੰ ਰੋਕਿਆ ਜਾਵੇ।

ਜਗਜੀਤ ਸਿੰਘ ਰਤਨਗੜ੍ਹ ਨੇ ਕਿਹਾ ਕਿ ਲੋਕਤੰਤਰ ਦੀ ਭਰੋਸੇਯੋਗਤਾ ਨਿਰਪੱਖ ਚੋਣਾਂ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ’ਤੇ ਨਿਰਭਰ ਕਰਦੀ ਹੈ। ਚੋਣ ਕਮਿਸ਼ਨ ਨੂੰ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਕੰਮ ਕਰਦਿਆਂ ਪਾਰਦਰਸ਼ਤਾ, ਜਵਾਬਦੇਹੀ ਅਤੇ ਵੋਟਰਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ) ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜਸਟਿਸ ਰਣਜੀਤ ਸਿੰਘ ਵੱਲੋਂ ਕੀਤੀ ਗਈ। ਸੈਮੀਨਾਰ ਵਿੱਚ ਕਰੈਨਲ ਸਿੰਘ ਜਖੇਪਲ, ਪੱਤਰਕਾਰ ਹਮੀਰ ਸਿੰਘ, ਦੀਪਕ ਚਰਨਾਥਲ, ਮਨਪ੍ਰੀਤ ਕੌਰ ਰਾਜਪੁਰਾ, ਕੈਪਟਨ ਵਿਕਰਮ ਸਿੰਘ ਬਾਜਵਾ, ਰਾਜਵਿੰਦਰ ਸਿੰਘ ਰਾਹੀ, ਡਾ, ਬਹਾਦਰ ਸਿੰਘ ਅਤੇ ਕਰਨਲ ਜਗਤਾਰ ਸਿੰਘ ਮੁਲਤਾਨੀ ਆਦਿ ਸ਼ਾਮਿਲ ਹੋਏ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X