Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਆਈਈਏਟੀ ਅਧਿਆਪਕਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਨਾਮਪ੍ਰੀਤ ਸਿੰਘ ਗੋਗੀ

ਗੁਰਭਿੰਦਰ ਗੁਰੀ | Updated on Wednesday, October 14, 2026 16:29 PM IST

ਆਈਈਏਟੀ ਅਧਿਆਪਕਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਨਾਮਪ੍ਰੀਤ ਸਿੰਘ ਗੋਗੀ

ਰਾਏਕੋਟ, 12 ਅਕਤੂਬਰ (ਗੁਰਭਿੰਦਰ ਗੁਰੀ): ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਪਿੱਛੇ ਹਟਣ ਦੇ ਮਾਮਲੇ ਨੂੰ ਲੈ ਕੇ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ ਤੇ ਟੈੱਟ ਪਾਸ ਐਜੂਕੇਸ਼ਨ ਯੂਨੀਅਨ ਪੰਜਾਬ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਨਾਮਪ੍ਰੀਤ ਸਿੰਘ ਗੋਗੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗਾਂ ਦੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਨਿਕਲਣਾ ਅਧਿਆਪਕਾਂ ਦੇ ਰੋਸ ਨੂੰ ਹੋਰ ਵਧਾ ਰਿਹਾ ਹੈ। ਇੱਥੇ ਗੱਲਬਾਤ ਕਰਦਿਆਂ ਨਾਮਪ੍ਰੀਤ ਸਿੰਘ ਗੋਗੀ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਆ ਦੇਣ ਵਾਲੇ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ.

ਤੇ ਟੈੱਟ ਪਾਸ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਮਸਲੇ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਜਥੇਬੰਦੀ ਵਿੱਚ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗਾਂ ਦੇ ਭਰੋਸੇ ਦੇ ਕੇ ਮਾਮਲੇ ਨੂੰ ਲਟਕਾਉਣ ਦੀ ਨੀਤੀ ਨਾਲ ਅਧਿਆਪਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਗੋਗੀ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਖੂਨ ਨਾਲ ਲਿਖੇ ਮੰਗ ਪੱਤਰ ਸੌਂਪੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ.

ਪਾਸ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਧਿਆਪਕ ਹੁਣ ਸਿਰਫ਼ ਮੀਟਿੰਗਾਂ ਦੇ ਭਰੋਸਿਆਂ ਦੀ ਬਜਾਏ ਠੋਸ ਫ਼ੈਸਲੇ ਚਾਹੁੰਦੇ ਹਨ। ਗੋਗੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਹੋਵੇਗਾ ਅਤੇ ਇਸ ਦਾ ਸਿਆਸੀ ਅਸਰ ਵੀ ਪੈ ਸਕਦਾ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X