Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਹਾਲੀ ਵਿੱਚ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ੁਰੂਆਤ; ਲਗਭਗ 500 ਖਿਡਾਰਨਾਂ ਨੇ ਲਿਆ ਭਾਗ

ਮੰਗਤ ਸਿੰਘ ਸੈਦਪੁਰ | Updated on Wednesday, October 14, 2026 16:29 PM IST

ਮੁਹਾਲੀ ਵਿੱਚ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ੁਰੂਆਤ; ਲਗਭਗ 500 ਖਿਡਾਰਨਾਂ ਨੇ ਲਿਆ ਭਾਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ। ਉਦਘਾਟਨੀ ਸਮਾਰੋਹ ਦੌਰਾਨ ਗੱਤਕਾ, ਜਿਮਨਾਸਟਿਕ, ਭੰਗੜੇ ਅਤੇ ਕਰਾਟੇ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਦਿੱਤੀ। ਮੁਕਾਬਲਿਆਂ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਅੰਡਰ-14, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੀਆਂ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਹੁਨਰ ਅਤੇ ਮੁਕਾਬਲੇ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਦਘਾਟਨੀ ਸਮਾਰੋਹ ਵਿੱਚ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਆਰ.ਪੀ. ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਹਲਕਾ ਖਰੜ ਦੇ ਇੰਚਾਰਜ ਸ੍ਰੀ ਪਰਮਿੰਦਰ ਸਿੰਘ ਗੋਲਡੀ ਅਤੇ ਨਗਰ ਨਿਗਮ ਮੋਹਾਲੀ ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਪ੍ਰਤਿਭਾ ਦੀ ਪਛਾਣ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਜ਼ਿਲ੍ਹਾ, ਰਾਜ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਬੁਲਾਰਿਆਂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਖਿਡਾਰੀ ਭਵਿੱਖ ਵਿੱਚ ਪੰਜਾਬ ਦੀ ਖੇਡ ਪਛਾਣ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸ਼੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਖੇਡ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ। ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਜ਼ਿਲ੍ਹਾ ਖੇਡ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਉਮੇਸ਼ਵਰੀ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X