Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਦੀ ਰੈਗੂਲਰ ਛੁੱਟੀ ਦੀ ਮੰਗ

ਮੰਗਤ ਸਿੰਘ ਸੈਦਪੁਰ | Updated on Wednesday, October 14, 2026 16:29 PM IST

16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਦੀ ਰੈਗੂਲਰ ਛੁੱਟੀ ਦੀ ਮੰਗ

ਚੰਡੀਗੜ੍ਹ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਬੈਰਾਗੀ ਮਹਾਂ ਮੰਡਲ ਪੰਜਾਬ ਅਤੇ ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਊਂਡੇਸ਼ਨ ਵਲੋਂ 16 ਅਕਤੂਬਰ 2026 ਨੂੰ ਮਹਾਨ ਤਪਸਵੀ, ਤੇਜਸਵੀ, ਯੋਧੇ ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ ਸ਼੍ਰੋਮਣੀ ਸ਼ਹੀਦ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਬਾਬਾ ਬੰਦਾ ਬਹਾਦਰ ਭਵਨ ਰਕਬਾ ਜਿਲ੍ਹਾ ਲੁਧਿਆਣਾ ਅਤੇ ਸਮੁਚੇ ਪੰਜਾਬ ਵਿਚ ਹੋਰ ਵੱਖ ਵੱਖ ਥਾਵਾਂ 'ਤੇ ਮਨਾਇਆ ਜਾ ਰਿਹਾ ਜਿਸ ਵਿਚ ਸਮੂਹ ਪੰਜਾਬੀ ਵੱਧ ਚੜ੍ਹ ਕੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਇਥੇ ਪ੍ਰੈਸ ਨੂੰ ਬਾਵਾ ਰਵਿੰਦਰ ਨੰਦੀ ਪ੍ਰਧਾਨ ਬੈਰਾਗੀ ਮਹਾਂ ਮੰਡਲ ਪੰਜਾਬ ਨੇ ਦਿੱਤੀ। ਓਹਨਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ 16 ਅਕਤੂਬਰ ਨੂੰ ਰੈਗੂਲਰ ਛੁੱਟੀ ਦਾ ਐਲਾਨ ਕਰੇ ਜੋ ਪਹਿਲਾਂ ਰਾਖਵੀਂ ਛੁੱਟੀ ਹੈ ਤਾਂ ਜੋ ਇਸ ਮਹਾਨ ਸ਼ਹੀਦ ਦੇ ਜਨਮ ਦਿਨ ਸੰਬੰਧੀ ਸਮਾਗਮਾਂ ਵਿਚ ਹਰ ਵਰਗ ਦੇ ਲੋਕ ਹਿੱਸਾ ਲੈ ਸਕਣ ਅਤੇ ਸਾਡੀ ਨਵੀਂ ਪੀੜ੍ਹੀ ਓਹਨਾ ਦੇ ਜੀਵਨ ਫ਼ਲਸਫ਼ੇ ਤੇ ਸ਼ਹਾਦਤ ਤੋਂ ਸਮਾਜਿਕ ਨਿਆਂ ਤੇ ਹੱਕ ਸੱਚ ਦੀ ਲੜਾਈ ਲਈ ਅੱਗੇ ਆਉਣ ਲਈ ਸੇਧ ਲੈ ਸਕੇ। ਸ਼੍ਰੀ ਨੰਦੀ ਨੇ ਦੱਸਿਆ ਕਿ ਕਿਵੇਂ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਮਾਧੋ ਦਾਸ ਬੈਰਾਗੀ ਸਾਧੂ ਦੇ ਡੇਰੇ ਚਰਨ ਪਾਕੇ ਓਹਨਾ ਨੂੰ ਪੰਜਾਬ ਵਿਚ ਹੋ ਰਹੇ ਜ਼ੁਲਮ ਵਾਰੇ ਦੱਸ ਕੇ ਤੇ ਜ਼ੁਲਮ ਦੇ ਖਿਲਾਫ ਮਾਲਾ ਛੱਡ ਕੇ ਖੰਡਾ ਚੁੱਕਣ ਲਈ ਪ੍ਰੇਰਿਆ ਤੇ 'ਬੰਦਾ ਸਿੰਘ ਬਹਾਦਰ 'ਦਾ ਖਿਤਾਬ ਦੇਕੇ ਜ਼ੁਲਮ ਦੇ ਖਿਲਾਫ ਲੜਨ ਲਈ ਪੰਜਾਬ ਵੱਲ ਤੋਰਿਆ। ਓਹਨਾ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਗੁਰੂ ਜੀ ਤੋਂ ਥਾਪੜਾ ਲੈਕੇ ਪੰਜਾਬ ਵਿਚ ਮੁਗ਼ਲ ਸਰਕਾਰ ਨੂੰ ਭਾਜੜਾਂ ਪਾ ਦਿੱਤੀਆਂ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਸਰਹਿੰਦ ਸੂਬੇ ਜ਼ਾਲਮ ਵਜ਼ੀਦ ਖਾਨ ਨੂੰ ਮਾਰਕੇ ਲਿਆ।

ਗੁਰੂ ਨਾਨਕ ਦੇਵ ਜੀ ਤੇ ਗੁਰੂ ਗੋਬਿੰਦ ਸਿੰਘ ਦੇ ਨਾਮ 'ਤੇ ਮੋਹਰ ਅਤੇ ਸਿੱਕਾ ਜਾਰੀ ਕਰਕੇ ਪੰਜਾਬ ਵਿਚ ਪਹਿਲੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ ਅਤੇ ਉਸ ਵੇਲੇ ਦੇ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕੀ ਦੇ ਹੱਕ ਦਿੱਤੇ। ਸ਼੍ਰੀ ਨੰਦੀ ਜੀ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਕਿਸਾਨੀ ਭਾਈਚਾਰੇ ਨੂੰ ਅਪੀਲ ਕੀਤੀ ਕਿ 16 ਅਕਤੂਬਰ ਦਾ ਦਿਨ ਇਕ ਉਤਸਵ ਦੇ ਤੌਰ 'ਤੇ ਰਾਤ ਵੇਲੇ ਹਰ ਘਰ ਉੱਤੇ ਦੀਪ ਮਾਲਾ ਕਰਕੇ ਮਨਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਮਾਲਕੀ ਦੇ ਹੱਕ ਦਿਵਾਉਣ ਵਾਲੇ ਇਸ ਯੋਧੇ ਦੀ ਕੁਰਬਾਨੀ ਅਤੇ ਆਪਣੇ ਵਿਰਸੇ ਬਾਰੇ ਓਹਨਾ ਦੇ ਘਰ ਦਾ ਬੱਚਾ-ਬੱਚਾ ਜਾਣੂ ਹੋ ਸਕੇ। ਇਸ ਸਮੇਂ ਉਹਨਾਂ ਨਾਲ ਸੂਬਾ ਸਕੱਤਰ ਦਾਰਾ ਦਾਸ ਬਾਵਾ ਹੈਲੋਤਾਲੀ, ਸਕੱਤਰ ਬਾਵਾ ਕੇਵਲ ਦਾਸ ਧਾਰੋਂਕੀ, ਬੈਰਾਗੀ ਭਲਾਈ ਬੋਰਡ ਦੇ ਜਿਲ੍ਹਾ ਚੇਅਰਮੈਨ ਨੇਤਰ ਬਾਵਾ ਤੇ ਹਲਕਾ ਪ੍ਰਧਾਨ ਅਮਰਜੀਤ ਬਾਵਾ ਵੀ ਮੌਜੂਦ ਸਨ l

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X