Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਝੋਟਾ ਕਤਲ ਮਾਮਲੇ ਵਿੱਚ ਮਾਨ ਦੇ ਅਸਤੀਫ਼ੇ ਅਤੇ ਸੀਬੀਆਈ ਜਾਂਚ ਦੀ ਮੰਗ: ਪ੍ਰੋ. ਸਰਚਾਂਦ ਸਿੰਘ ਖ਼ਿਆਲਾ

ਪ੍ਰੋ. ਸਰਚਾਂਦ ਸਿੰਘ ਖ਼ਿਆਲਾ | Updated on Wednesday, October 14, 2026 22:14 PM IST

ਪ੍ਰੋ. ਸਰਚਾਂਦ ਸਿੰਘ ਖ਼ਿਆਲਾ

ਪ੍ਰੈੱਸ ਬਿਆਨ: ਹੇਠਲੇ ਵਿਚਾਰ ਅਤੇ ਦੋਸ਼ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਦੇ ਹਨ।

ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਕਤਲ ‘ਆਪ’ ਸਰਕਾਰ ਦੇ ਮੱਥੇ ’ਤੇ ਕਲੰਕ; ਕਾਨੂੰਨ ਵਿਵਸਥਾ ਦਾ ਮੁਕੰਮਲ ਭੋਗ।

ਅੰਮ੍ਰਿਤਸਰ, 14 ਅਕਤੂਬਰ:

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖ਼ਿਆਲਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮ ਕਤਲ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਤੇ ਕਿਹਾ ਕਿ ਪੰਜਾਬ ਨੂੰ ਨਸ਼ਾ ਮਾਫ਼ੀਆ ਦੇ ਹਵਾਲੇ ਕਰਨ ਵਾਲੇ ਭਗਵੰਤ ਮਾਨ ਕੁਰਸੀ ’ਤੇ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੇ ਹਨ ਤੇ ਉਨ੍ਹਾਂ ਨੂੰ ਤੁਰੰਤ ਕੁਰਸੀ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਬਦਲਾਅ’ ਅਤੇ ‘ਇਨਕਲਾਬ’ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਜੰਗਲ ਰਾਜ ਅਤੇ ਅਰਾਜਕਤਾ ਦੇ ਅੱਡੇ ਵਿੱਚ ਤਬਦੀਲ ਕਰ ਦਿੱਤਾ ਹੈ। ਜੇਕਰ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨ ਹੀ ਕੈਮਰਿਆਂ ਸਾਹਮਣੇ ਗੋਲੀਆਂ ਨਾਲ ਭੁੰਨੇ ਜਾ ਰਹੇ ਹਨ, ਤਾਂ ਸਰਕਾਰ ਦੀ ਅਖੌਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਸਲੀਅਤ ਖ਼ੁਦ-ਬ-ਖ਼ੁਦ ਬੇਨਕਾਬ ਹੋ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਨੇੜੇ ਆਉਣ ਦੇ ਬਾਵਜੂਦ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਠੋਸ ਨਤੀਜਿਆਂ ਦੀ ਥਾਂ ਲੋਕਾਂ ਨੂੰ ਦੇਣ ਲਈ ਸਿਰਫ਼ ਖੋਖਲੇ ਭਰੋਸੇ ਹੀ ਬਚੇ ਹਨ।

ਪ੍ਰੋ. ਖ਼ਿਆਲਾ ਨੇ ਪੁਲਿਸ ਅਤੇ ਸਰਕਾਰੀ ਧਿਰ ਵੱਲੋਂ ਇਸ ਕਤਲ ਨੂੰ ਸਿਰਫ਼ "ਨਿੱਜੀ ਰੰਜਿਸ਼" ਕਰਾਰ ਦੇਣ ਦੀ ਕਾਰਵਾਈ ਨੂੰ ਨਾਕਾਮੀ ਛੁਪਾਉਣ ਦੀ ਸ਼ਰਮਨਾਕ ਸਾਜ਼ਿਸ਼ ਦੱਸਿਆ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਮੈਡੀਕਲ ਨਸ਼ੇ ਦੇ ਗੋਰਖਧੰਦੇ ਖ਼ਿਲਾਫ਼ ਮੋਹਰੀ ਹੋ ਕੇ ਲੜ ਰਿਹਾ ਸੀ। ਤਸਕਰਾਂ ਵੱਲੋਂ ਦਿਨ-ਦਿਹਾੜੇ ਅਜਿਹੀ ਵਾਰਦਾਤ ਨੂੰ ਅੰਜਾਮ ਦੇਣਾ ਇਸ ਗੱਲ ਦਾ ਪੁਖ਼ਤਾ ਸਬੂਤ ਹੈ ਕਿ ਸੂਬੇ ਅੰਦਰ ਅਪਰਾਧੀਆਂ ਨੂੰ ਪੁਲਿਸ ਜਾਂ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ।

ਪ੍ਰੋ. ਖ਼ਿਆਲਾ ਨੇ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਸਿੱਧੇ ਸਵਾਲ ਦਾਗੇ ਹਨ ਕਿ ਸਾਡੇ ਲਈ ਵਿਡੰਬਣਾ ਹੈ ਕਿ ਸੂਬੇ ਵਿੱਚ ਅਜਿਹੇ ਹਾਲਾਤ ਕਿਉਂ ਬਣ ਗਏ ਹਨ ਕਿ ਇਨਸਾਫ਼ ਪ੍ਰਾਪਤੀ ਅਤੇ ਸਬੂਤਾਂ ਦੀ ਰਾਖੀ ਲਈ ਲੋਕਾਂ ਨੂੰ ਮੁਰਦਾਘਰਾਂ ਦੇ ਬਾਹਰ ਪਹਿਰੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ? ਜਿਸ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਸਨ, ਉਹ ਪੁਲਿਸ ਦੀ ਨੱਕ ਹੇਠ ਸ਼ਰੇਆਮ ਨਸ਼ੀਲੀਆਂ ਗੋਲੀਆਂ ਦਾ ਕਾਰੋਬਾਰ ਕਿਵੇਂ ਚਲਾ ਰਿਹਾ ਸੀ? ਅਪਰਾਧਿਕ ਪਿਛੋਕੜ ਦੇ ਬਾਵਜੂਦ ਉਸ ਨੂੰ ਅਸਲਾ ਲਾਇਸੈਂਸ ਕਿਸ ਦੀ ਸਿਫ਼ਾਰਸ਼ ’ਤੇ ਜਾਰੀ ਹੋਇਆ ਅਤੇ ਪ੍ਰਸ਼ਾਸਨ ਨੇ ਸਮੇਂ ਸਿਰ ਇਸ ਦੀ ਸਮੀਖਿਆ ਜਾਂ ਰੱਦ ਕਿਉਂ ਨਹੀਂ ਕੀਤਾ?

ਪ੍ਰੋ. ਖ਼ਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹਾਂ ਦੀ 26 ਹਜ਼ਾਰ ਸਮਰੱਥਾ ਦੇ ਬਾਵਜੂਦ 90 ਹਜ਼ਾਰ ਐੱਫ.ਆਈ.ਆਰਜ਼. ਤੇ ਗ੍ਰਿਫ਼ਤਾਰੀਆਂ ਦੇ ਅੰਕੜੇ ਗਿਣਾ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਿਰਫ਼ ਕਾਗ਼ਜ਼ੀ ਅੰਕੜੇ ਨਸ਼ਿਆਂ ਵਿਰੁੱਧ ਜੰਗ ਦੀ ਕਾਮਯਾਬੀ ਨਹੀਂ ਹੁੰਦੇ; ਅਸਲ ਸਵਾਲ ਇਹ ਹੈ ਕਿ ਜ਼ਮੀਨੀ ਪੱਧਰ ’ਤੇ ਨਸ਼ਾ ਸਪਲਾਈ ਦੇ ਨੈੱਟਵਰਕ ਕਿਉਂ ਨਹੀਂ ਟੁੱਟੇ? ਗੁਆਂਢੀ ਸੂਬਿਆਂ ਸਿਰ ਦੋਸ਼ ਮੜ੍ਹ ਕੇ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਹੇਠਲੇ ਪੱਧਰ ਤੋਂ ਲੈ ਕੇ ਸੱਤਾ ਦੇ ਗਲਿਆਰਿਆਂ ਤੱਕ ਫੈਲੀ ਕਥਿਤ ਪੁਸ਼ਤਪਨਾਹੀ ਅਤੇ ਪੁਲਿਸ-ਮਾਫ਼ੀਆ ਗੱਠਜੋੜ ਕਾਰਨ ਹੀ ਅੱਜ ਪੰਜਾਬ ਬਰਬਾਦੀ ਦੇ ਕੰਢੇ ਪੁੱਜ ਚੁੱਕਾ ਹੈ। ਈ.ਡੀ. ਅਤੇ ਸੀ.ਬੀ.ਆਈ. ਵੱਲੋਂ ਉੱਚ ਅਧਿਕਾਰੀਆਂ ਦੀਆਂ ਜਾਂਚਾਂ ਅਤੇ ਲੋਕਾਂ ਵੱਲੋਂ ਸਰਕਾਰੀ ਨੁਮਾਇੰਦਿਆਂ ਦਾ ਘਿਰਾਓ ਇਹ ਸਾਬਤ ਕਰਦਾ ਹੈ ਕਿ ਸਰਕਾਰ ਜਨਤਕ ਵਿਸ਼ਵਾਸ ਪੂਰੀ ਤਰ੍ਹਾਂ ਗੁਆ ਚੁੱਕੀ ਹੈ।

ਭਾਜਪਾ ਆਗੂ ਨੇ ਪੁਰਜ਼ੋਰ ਮੰਗਾਂ ਰੱਖਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀ ਪੜਤਾਲ ਸੀ.ਬੀ.ਆਈ. (CBI) ਕਰੇ। ਪੀੜਤ ਪਰਿਵਾਰ ਦੀ ਮੰਗ ਅਨੁਸਾਰ ਪੋਸਟਮਾਰਟਮ ਪੀ.ਜੀ.ਆਈ. (PGI) ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੇ ਬੋਰਡ ਤੋਂ ਕਰਵਾਇਆ ਜਾਵੇ। ਮੁਲਜ਼ਮ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਵਾਲੇ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਰੱਖਣ ਵਾਲੇ ਸਬੰਧਤ ਪੁਲਿਸ ਅਧਿਕਾਰੀਆਂ ਤੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਗ੍ਰਹਿ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਮੁੱਖ ਮੰਤਰੀ ਭਗਵੰਤ ਮਾਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਕਾਰਨ ਨੈਤਿਕ ਆਧਾਰ ’ਤੇ ਤੁਰੰਤ ਅਸਤੀਫ਼ਾ ਦੇਣ।

ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੀੜਤ ਪਰਿਵਾਰ ਅਤੇ ਨਸ਼ਿਆਂ ਵਿਰੁੱਧ ਡਟਣ ਵਾਲੇ ਨੌਜਵਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਨਸ਼ਿਆਂ ਅਤੇ ਗੈਂਗਸਟਰਾਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਭਗਵੰਤ ਮਾਨ ਸਰਕਾਰ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ। ਸਰਕਾਰ ਅਤੇ ਨੁਮਾਇੰਦਿਆਂ ਨੂੰ ਜਨਤਕ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪੰਜਾਬ ਵਿੱਚ ਕਾਨੂੰਨ ਦਾ ਰਾਜ ਕਾਇਮ ਰੱਖਣ ਦੀ ਥਾਂ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X