Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਡੀਟੀਐੱਫ ਮੁਹਾਲੀ ਦੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਾਲ ਮੀਟਿੰਗ; ਅਧਿਆਪਕਾਂ ਦੇ ਮਸਲੇ ਉਠਾਏ

ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ | Updated on Wednesday, October 14, 2026 22:18 PM IST

ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ

14 ਅਕਤੂਬਰ ਨੂੰ ਪ੍ਰਾਪਤ ਪ੍ਰੈੱਸ ਨੋਟ ਵਿੱਚ ਮੀਟਿੰਗ ਦੀ ਮਿਤੀ 4 ਅਕਤੂਬਰ ਦਿੱਤੀ ਗਈ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਮੋਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪਿਆਰ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਡੀਟੀਐੱਫ ਮੋਹਾਲੀ ਦੀ ਇਕ ਮੀਟਿੰਗ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਗਿੰਨੀ ਦੁੱਗਲ ਨਾਲ ਹੋਈ। ਮੀਟਿੰਗ ਵਿੱਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀ ਸੀਨੀਅਰਤਾ, ਬਲਾਕ ਡੇਰਾਬੱਸੀ ਦੇ ਅਧਿਆਪਕਾਂ ਦੀਆਂ ਸਰਵਿਸ ਬੁੱਕਸ ਦੀਆਂ ਤਰੁਟੀਆਂ, ਪੈਂਡਿੰਗ ਏਰੀਅਰ, ਮਿਡ ਡੇ ਮੀਲ ਕੁੱਕਸ ਤੇ ਸਵੀਪਰਜ਼ ਦੀ ਤਨਖ਼ਾਹ, ਬੀਐੱਲਓ, ਜਨ ਗਣਨਾ ਤੇ ਪ੍ਰੀਖਿਆ ਡਿਊਟੀ ਵਿਚ ਪਿਕ ਐਂਡ ਚੂਜ਼ ਦੀ ਨੀਤੀ, ਡਾਕ ਭੇਜਣ ਅਤੇ ਗਰਾਂਟਾਂ ਖਰਚਣ ਲਈ ਬੇਲੋੜਾ ਦਬਾਅ ਪਾਉਣ ਅਤੇ ਹੋਰ ਵਿਸ਼ਿਆਂ ਤੇ ਵਿਸਤ੍ਰਿਤ ਗੱਲਬਾਤ ਹੋਈ। ਪ੍ਰਾਇਮਰੀ ਕਾਡਰ ਦੀ ਸੀਨੀਅਰਤਾ ਸੂਚੀ ਅਪ ਟੂ ਡੇਟ ਕਰਨ ਸਬੰਧੀ ਮੌਕੇ 'ਤੇ ਹੀ ਸੰਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ।

ਇਸ ਸਬੰਧੀ ਪਰਫੋਰਮਾ 15 ਅਕਤੂਬਰ ਤੋਂ ਅਧਿਆਪਕਾਂ ਲਈ ਉਪਲਬਧ ਹੋਵੇਗਾ। ਬਲਾਕ ਡੇਰਾਬਸੀ ਦੇ ਅਧਿਆਪਕਾਂ ਦੀਆਂ ਸਰਵਿਸ ਬੁੱਕਸ ਦੀਆਂ ਤਰੁਟੀਆਂ ਸਬੰਧੀ ਮੌਕੇ 'ਤੇ ਹੀ ਬੀਪੀਈਓ ਡੇਰਾਬੱਸੀ ਨੂੰ ਹਦਾਇਤ ਕੀਤੀ ਗਈ ਕਿ ਉਕਤ ਸਬੰਧੀ ਇੰਸਪੈਕਸ਼ਨ ਜਲਦ ਹੀ ਕੀਤੀ ਜਾਏਗੀ।ਇਸ ਲਈ ਸੰਬੰਧਿਤ ਕੰਮ ਮੁਕੰਮਲ ਅਤੇ ਦਰੁਸਤ ਕਰ ਲਿਆ ਜਾਵੇ। 6635 ਅਧਿਆਪਕਾਂ ਦੇ ਬਕਾਏ ਸਬੰਧੀ ਚੋਣਵੇਂ ਅਧਿਆਪਕਾਂ ਦੀ ਥਾਂ ਸਮੁੱਚੇ ਅਧਿਆਪਕਾਂ ਦੇ ਕਢਵਾਉਣ ਲਈ ਹਦਾਇਤਾਂ ਕੀਤੀਆਂ ਗਈਆਂ। ਮਿਡ ਡੇ ਮੀਲ ਕੁੱਕਸ ਅਤੇ ਸਵੀਪਰਜ਼ ਦੀ ਤਨਖਾਹ ਜਲਦ ਜਾਰੀ ਕਰਨ ਭਰੋਸਾ ਦਿੱਤਾ ਗਿਆ। ਜਥੇਬੰਦੀ ਵੱਲੋਂ ਪ੍ਰੀਖਿਆ ਅਤੇ ਜਨਗਣਨਾ ਡਿਊਟੀਆਂ ਵਿੱਚ ਪਿਕ ਐਂਡ ਚੂਜ਼ ਨੀਤੀ ਦਾ ਵਿਰੋਧ ਕਰਦਿਆਂ ਪਾਰਦਰਸ਼ਤਾ ਲਿਆਉਣ ਲਈ ਜ਼ੋਰ ਦਿੱਤਾ ਗਿਆ। ਦਫ਼ਤਰ ਵੱਲੋਂ ਡਾਕ ਤੁਰੰਤ ਭੇਜਣ ਤੇ ਗਰਾਂਟਾਂ ਤੁਰੰਤ ਖਰਚਣ ਲਈ ਬੇਲੋੜਾ ਦਬਾਓ ਪਾਉਣ ਸਬੰਧੀ ਸਖਤ ਸ਼ਬਦਾਂ ਵਿੱਚ ਇਤਰਾਜ ਰੱਖਿਆ ਗਿਆ।

ਜਿਸ ਤੇ ਅਧਿਕਾਰੀ ਨੇ ਵਿਸ਼ਵਾਸ ਦਿਵਾਇਆ ਕਿ ਅੱਗੇ ਤੋਂ ਧਿਆਨ ਰੱਖਿਆ ਜਾਵੇਗਾ ।ਮਰਦਮਸ਼ੁਮਾਰੀ ਡਿਊਟੀਆਂ ਦੌਰਾਨ ਬੰਦ ਹੋ ਰਹੇ ਸਕੂਲਾਂ ਸਬੰਧੀ ਗੱਲ ਵੀ ਜ਼ੋਰਦਾਰ ਢੰਗ ਨਾਲ ਕੀਤੀ ਗਈ। ਪ੍ਰੀਖਿਆ ਡਿਊਟੀਆਂ ਲਗਾਉਣ ਸਬੰਧੀ ਮੈਡਮ ਨੇ ਭਰੋਸਾ ਦਿਵਾਇਆ ਕਿ ਅਧਿਆਪਕਾਂ ਦੇ ਸਕੂਲ ਡਿਊਟੀ ਨੂੰ ਧਿਆਨ ਵਿੱਚ ਰੱਖਦਿਆਂ ਹੀ ਲਗਾਈਆਂ ਜਾਣਗੀਆਂ। ਆਡਿਟ ਦੇ ਨਾਂ ਤੇ ਅਧਿਆਪਕਾਂ ਤੋਂ ਪੈਸੇ ਮੰਗਣ ਦੀ ਗੱਲ ਵੀ ਜਿਲ੍ਹਾ ਸਿੱਖਿਆ ਅਫ਼ਸਰ ਦੇ ਧਿਆਨ ਵਿੱਚ ਲਿਆਂਦੀ ਗਈ ਮੀਟਿੰਗ ਦੌਰਾਨ ਡਿਪਟੀ ਡੀ ਈ ਓ ਸ ਅੰਗਰੇਜ਼ ਸਿੰਘ ਨੇ ਆਪਣੇ ਨਾਲ ਸਬੰਧਿਤ ਮਾਮਲੇ ਛੇਤੀ ਨਿਪਟਾਉਣ ਲਈ ਕਿਹਾ। ਮੀਟਿੰਗ ਵਿੱਚ ਅਮਰੀਕ ਸਿੰਘ ਰੌਸ਼ਨ ਲਾਲ, ਸ਼ਿਵ ਸ਼ੰਕਰ ਸ਼ਰਮਾ, ਬਲਾਕ ਪ੍ਰਧਾਨ ਡੇਰਾਬੱਸੀ ਸਤਵਿੰਦਰ ਅਨਮੋਲ, ਪ੍ਰਦੀਪ ਬਾਂਸਲ, ਗੁਰਵਿੰਦਰ ਸਿੰਘ, ਬਰਜੇਸ਼, ਮਹਿੰਦਰਪਾਲ, ਤਜਿੰਦਰ ਸਿੰਘ ਅਤੇ ਸੰਜੀਵ ਆਦਿ ਅਧਿਆਪਕ ਸ਼ਾਮਿਲ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X