ਚੰਡੀਗੜ੍ਹ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ ਮੀਟਿੰਗਾਂ ਅਤੇ ਲੋਕ ਸੰਪਰਕ ਦੀਆਂ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਗੁਰਭਿੰਦਰ ਗੁਰੀ ਵੱਲੋਂ ਭੇਜੀ ਜਾਣਕਾਰੀ ਅਨੁਸਾਰ ਸੂਬਾ ਸਕੱਤਰ ਦਵਿੰਦਰ ਕੌਰ ਸਹਿਣਾ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰ ਰਹੀ ਹੈ।
ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਨਾ ਹੋਣ ਦੇ ਬਾਵਜੂਦ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿੱਚ ਮੀਟਿੰਗਾਂ ਅਤੇ ਇਕੱਠਾਂ ਰਾਹੀਂ ਵਰਕਰਾਂ ਨੂੰ ਲਾਮਬੰਦ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਨ੍ਹਾਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦਕ ਢਾਂਚੇ ਬਾਰੇ ਚਰਚਾ ਕੀਤੀ ਜਾ ਰਹੀ ਹੈ।
ਭੇਜੇ ਮੈਟਰ ਅਨੁਸਾਰ ਪਿੰਡ ਪੱਧਰ ਉੱਤੇ ਸੰਪਰਕ ਵਧਾਉਣ ਅਤੇ ਸਰਗਰਮੀਆਂ ਜਾਰੀ ਰੱਖਣ ਉੱਤੇ ਜ਼ੋਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਕਿਸੇ ਨਵੀਂ ਨਿਯੁਕਤੀ ਦਾ ਐਲਾਨ ਇਸ ਰਿਪੋਰਟ ਵਿੱਚ ਨਹੀਂ ਕੀਤਾ ਗਿਆ।