Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅਸਲਾ ਐਕਟ ਦੇ ਪੁਰਾਣੇ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਰਾਏਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ

ਗੁਰਭਿੰਦਰ ਸਿੰਘ ਗੁਰੀ | Updated on Tuesday, October 20, 2026 22:29 PM IST

ਪੁਲਿਸ ਦੀ ਕਾਰਵਾਈ ਨਾਲ ਸਬੰਧਤ ਪ੍ਰਾਪਤ ਤਸਵੀਰ।

ਰਾਏਕੋਟ (ਗੁਰਭਿੰਦਰ ਸਿੰਘ ਗੁਰੀ) ਪੰਜਾਬ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਰਾਏਕੋਟ ਦੀ ਪੁਲਿਸ ਨੇ ਅਸਲਾ ਐਕਟ ਦੇ ਇੱਕ ਪੁਰਾਣੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਲੰਮੇ ਸਮੇਂ ਬਾਅਦ ਕਾਬੂ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਕਰਨ ਸਿੰਘ ਉਰਫ਼ ਕਰਨ ਪੁੱਤਰ ਰੇਸ਼ਮ ਸਿੰਘ, ਵਾਸੀ ਮਾੜੀ ਪੱਤੀ, ਅਗਵਾੜ ਲੋਪੋ, ਪਿੰਡ ਭਾਈ ਰੂਪਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਰਾਏਕੋਟ ਵਿਖੇ ਮੁਕੱਦਮਾ ਨੰਬਰ 29, ਮਿਤੀ 29 ਮਾਰਚ 2017 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਸੀ।

ਮਾਨਯੋਗ ਅਦਾਲਤ ਜਗਰਾਉਂ ਵੱਲੋਂ 21 ਸਤੰਬਰ 2019 ਨੂੰ ਉਸ ਨੂੰ ਧਾਰਾ 82 ਸੀ.ਆਰ.ਪੀ.ਸੀ. ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਸ੍ਰੀ ਅੰਕੁਰ ਗੁਪਤਾ ਆਈ.ਪੀ.ਐੱਸ. ਵੱਲੋਂ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਜਾਰੀ ਹਦਾਇਤਾਂ ਅਨੁਸਾਰ ਐੱਸ.ਪੀ. (ਆਈ) ਸ੍ਰੀ ਰਾਜਨ ਕੁਮਾਰ ਪੀ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਰਾਏਕੋਟ ਸ੍ਰੀ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐੱਸ. ਦੀ ਰਹਿਨੁਮਾਈ ਹੇਠ ਇਹ ਕਾਰਵਾਈ ਕੀਤੀ ਗਈ। ਥਾਣਾ ਸਦਰ ਰਾਏਕੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਹੀਰਾ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੇ ਏ.ਐੱਸ.ਆਈ. ਕਮਲਜੀਤ ਸਿੰਘ ਨੂੰ ਮੁਲਜ਼ਮ ਬਾਰੇ ਸੂਚਨਾ ਮਿਲੀ ਸੀ।

ਇਸ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਭਾਈ ਰੂਪਾ ਵਿਖੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X