Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਮੰਗਤ ਸਿੰਘ ਸੈਦਪੁਰ | Updated on Friday, October 23, 2026 02:46 AM IST

ਤੀਰਥ ਯਾਤਰਾ ਲਈ ਰਵਾਨਾ ਹੋਣ ਮੌਕੇ ਸ਼ਰਧਾਲੂ ਅਤੇ ਪ੍ਰਬੰਧਕ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 3 ਬੱਸਾਂ ਦਾ ਕਾਫਲਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਕੀਤੀਆਂ ਗਈਆਂ ਇਹਨਾਂ ਬੱਸਾਂ ਨੂੰ ਮੋਹਾਲੀ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਅਤੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਪਰਸਨ- ਇੰਜੀਨੀਅਰ ਪ੍ਰਭਜੋਤ ਕੌਰ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਬੰਧੀ ਗੱਲ ਕਰਦੇ ਹੋਏ ਸਟੇਟ ਐਵਾਰਡੀ ਅਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਅੱਜ ਪਿੰਡ ਮੋਟੇ ਮਾਜਰਾ ਤੋਂ ਰਜਿੰਦਰ ਸਿੰਘ ਦੀ ਅਗਵਾਈ ਹੇਠ, ਫੇਜ-4 ਤੋਂ ਕੌਂਸਲਰ- ਗੁਰਮੁਖ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਅਤੇ ਫੇਜ-11 ਤੋਂ ਕੌਸਲਰ ਅਮਰਜੀਤ ਸਿੰਘ ਦੀ ਰਹਿਨੁਮਾਈ ਹੇਠ ਇਹ ਬੱਸਾਂ ਅੱਜ ਰਵਾਨਾ ਕੀਤੀਆਂ ਗਈਆਂ ਹਨ। ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਹ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਉਹਨਾਂ ਦੱਸਿਆ ਕਿ ਤੀਰਥ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਹਨਾਂ ਬੱਸਾਂ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਕਦੇ ਵੀ ਕਿਸੇ ਸਰਕਾਰ ਨੇ ਅਜਿਹੀ ਯਾਤਰਾ ਦੀ ਸ਼ੁਰੂਆਤ ਨਹੀਂ ਕੀਤੀ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਨਿਜੀ ਦਿਲਚਸਪੀ ਲੈ ਕੇ ਇਸਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਕਿ ਹਰ ਇੱਕ ਸੀਨੀਅਰ ਸਿਟੀਜਨ ਇਸ ਤੀਰਥ ਯਾਤਰਾ 'ਤੇ ਜਾ ਕੇ ਆਪਣਾ ਜੀਵਨ ਸਫਲ ਕਰ ਸਕੇ। ਉਹਨਾਂ ਕਿਹਾ ਕਿ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਪੰਜਾਬ ਸਰਕਾਰ ਵੱਲੋਂ ਪੂਰਾ ਧਿਆਨ ਰੱਖਿਆ ਜਾਂਦਾ ਹੈ ,ਉਹਨਾਂ ਲਈ ਖਾਣਾ-ਪੀਣਾ, ਰਹਿਣਾ ਆਦੀ ਸਭ ਜਰੂਰੀ ਚੀਜ਼ਾਂ ਦੇ ਦੇ ਸੁਚੱਜੇ ਢੰਗ ਨਾਲ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਵਧੇਰੇ ਜਾਣਕਾਰੀ ਦੇ ਲਈ ਗਾਈਡ ਵੀ ਹਰ ਵੇਲੇ ਉਪਲਬਧ ਰਹਿੰਦਾ ਹੈ ਜੋ ਕਿ ਇਹਨਾਂ ਧਾਰਮਿਕ ਸਥਾਨਾਂ ਦੀ ਇਤਿਹਾਸਿਕ ਮਹੱਤਤਾ ਦੇ ਬਾਰੇ ਵਿੱਚ ਸ਼ਰਧਾਲੂਆਂ ਨੂੰ ਲੋੜੀਂਦੀ ਅਤੇ ਜਰੂਰੀ ਜਾਣਕਾਰੀ ਮੁਹਈਆ ਕਰਵਾਉਂਦਾ ਹੈ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕੀਤਾ ਜਾਂਦਾ ਹੈ। ਉੱਥੇ ਯਾਤਰਾ ਤੋਂ ਵਾਪਸੀ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੂੰ ਵੀ ਸ਼ਰਧਾਲੂ ਫੋਨ ਕਰਕੇ ਬਕਾਇਦਾ ਇਸ ਯਾਤਰਾ ਦੇ ਲਈ ਸ਼ੁਕਰੀਆ ਕਰਦੇ ਵੇਖੇ ਜਾਂਦੇ ਹਨ। ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਹਰ ਵਾਰ ਪੰਜਾਬ ਦੇ ਲੋਕਾਂ ਲਈ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ, ਪਰੰਤੂ ਉਹਨਾਂ ਨੂੰ ਅਮਲੀ ਜਾਮਾ ਕਿਸੇ ਵੀ ਸਰਕਾਰ ਵੱਲੋਂ ਨਹੀਂ ਪਹਿਨਾਇਆ ਜਾਂਦਾ , ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਅਜਿਹੀ ਸਰਕਾਰ ਹੈ , ਜਿਨਾਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਜੀ ਹੋਰਾਂ ਵੱਲੋਂ ਜਿਹੜੀਆਂ ਗਰੰਟੀਆ ਅਤੇ ਵਾਅਦੇ ਸੂਬੇ ਦੀ ਜਨਤਾ ਦੇ ਨਾਲ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੋ ਕੇ ਕੀਤੇ ਗਏ ਸਨ ਉਹਨਾਂ ਨੂੰ ਪੂਰੇ ਕੀਤਾ ਗਿਆ ਹੈ ਅਤੇ ਇੱਕ-ਇੱਕ ਗਰੰਟੀ ਨੂੰ ਪੂਰਾ ਕਰਨ ਤੋਂ ਬਾਅਦ ਅਗਾਂਹ ਵੀ ਪੰਜਾਬ ਦੇ ਵਿਕਾਸ ਦੀ ਰਫਤਾਰ ਨੂੰ ਤੇਜ਼ ਕੀਤਾ ਜਾ ਚੁੱਕਾ ਹੈ। ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਚੱਲ ਰਹੀ ਹੈ, ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਹਨਾਂ ਦਾ ਧਿਆਨ ਖੇਡ ਮੈਦਾਨ ਵੱਲ ਲਗਾਇਆ ਜਾਵੇ ਅਤੇ ਇਹਨਾਂ ਖੇਡਾਂ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋੜੀਦਾ ਜਰੂਰੀ ਸਮਾਨ ਅਤੇ ਵਧੀਆ ਕੋਚ ਮੁਹਈਆ ਕਰਵਾਏ ਜਾ ਰਹੇ ਹਨ। ਤਾਂ ਕਿ ਉਹ ਆਪਣੀ ਖੇਡ ਕਲਾ ਨੂੰ ਨਿਖਾਰ ਕੇ ਆਪਣੇ ਮਾਤਾ-ਪਿਤਾ ਦਾ ਅਤੇ ਪੰਜਾਬ ਦਾ ਨਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਅੱਜ ਸੀਨੀਅਰ ਸਿਟੀਜਨ ਦੀਆਂ ਬੱਸਾਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕਰਨ ਦੇ ਦੌਰਾਨ ਸ਼ਰਧਾਲੂਆਂ ਦੇ ਚਿਹਰੇ ਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਵੇਖਿਆ ਹੀ ਬਣਦੀ ਸੀ। ਇਹ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਸਮਰਥਕਾਂ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਹਾਮੀ ਭਰਨ ਦਾ ਸਾਫ ਪ੍ਰਗਟਾਵਾ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X