ਹਸਪਤਾਲ ਵਿੱਚ ਖ਼ਬਰਸਾਰ ਲੈਂਦੇ ਭਾਈ ਅਵਤਾਰ ਸਿੰਘ ਰਾਏਸਰ ਅਤੇ ਸਾਥੀ।
ਮਾਨਸਾ/ਬਰਨਾਲਾ (ਗੁਰਭਿੰਦਰ ਗੁਰੀ) — ਪਰਵਿੰਦਰ ਸਿੰਘ ਝੋਟਾ ਦੇ ਜ਼ਖ਼ਮੀ ਸਾਥੀ ਦੀ ਖ਼ਬਰਸਾਰ ਲੈਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅਵਤਾਰ ਸਿੰਘ ਰਾਏਸਰ ਅਤੇ ਲਖਵੀਰ ਸਿੰਘ ਖਾਲਸਾ ਸਹਿਣਾ ਹਸਪਤਾਲ ਪਹੁੰਚੇ। ਉਨ੍ਹਾਂ ਸਾਥੀ ਦਾ ਹਾਲ-ਚਾਲ ਪੁੱਛਿਆ ਅਤੇ ਗੱਲਬਾਤ ਕੀਤੀ।
ਇਸ ਮੌਕੇ ਭਾਈ ਰਾਏਸਰ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਾ ਤਸਕਰੀ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਸੁਰੱਖਿਆ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਜਸਪਾਲ ਸਿੰਘ ਗਿੱਲ, ਰੇਸ਼ਮ ਸਿੰਘ ਚੰਨਣਵਾਲ, ਮੇਜਰ ਸਿੰਘ ਮਹਿਲ ਖੁਰਦ, ਸਾਬਕਾ ਸਰਪੰਚ ਜਗਤਾਰ ਸਿੰਘ ਭੈਣੀ ਬੜਿੰਗ, ਜੰਡ ਖੰਨਾ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।