ਸੁਸਾਇਟੀ ਦੀ ਮੀਟਿੰਗ ਵਿੱਚ ਹਾਜ਼ਰ ਅਹੁਦੇਦਾਰ ਅਤੇ ਮੈਂਬਰ।
ਰਾਏਕੋਟ (ਗੁਰਭਿੰਦਰ ਗੁਰੀ): ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਸਰਪ੍ਰਸਤ ਡਾ. ਕਰਵਿੰਦਰ ਸਿੰਘ (ਯੂ.ਕੇ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈ। ਇਸ ਦੌਰਾਨ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਣ ਲਈ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਮਾਸਟਰ ਪ੍ਰੀਤਮ ਸਿੰਘ ਬਰ੍ਹਮੀ ਨੂੰ ਸੁਸਾਇਟੀ ਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਡਾ. ਉਲਵਿੰਦਰ ਸਿੰਘ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ।
ਨਵੀਂ ਕਾਰਜਕਾਰਨੀ ਅਨੁਸਾਰ ਸਾਬਰ ਅਲੀ ਨੂੰ ਸਕੱਤਰ, ਗੁਰਚੇਤ ਸਿੰਘ ਨੂੰ ਖ਼ਜ਼ਾਨਚੀ, ਹਰਜੀਤ ਸਿੰਘ ਸਰਾਂ ਨੂੰ ਸੀਨੀਅਰ ਮੀਤ ਪ੍ਰਧਾਨ, ਜਗਜੀਤ ਸਿੰਘ ਹੈਪੀ ਨੂੰ ਸਹਿ-ਸਕੱਤਰ ਅਤੇ ਰਾਜਪਾਲ ਸਿੰਘ ਬਰ੍ਹਮੀ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸੇ ਤਰ੍ਹਾਂ ਲੈਕਚਰਾਰ ਜਗਜੀਤ ਸਿੰਘ ਨੂੰ ਮੁੱਖ ਸਲਾਹਕਾਰ, ਗੁਲਾਬ ਸਿੰਘ ਚਾਂਗਲੀ ਨੂੰ ਸਲਾਹਕਾਰ ਅਤੇ ਸੁਸ਼ੀਲ ਵਰਮਾ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਸੁਸਾਇਟੀ ਦੇ ਵੱਖ-ਵੱਖ ਵਿੰਗਾਂ ਅਤੇ ਸ਼ਾਖਾਵਾਂ ਦੀਆਂ ਜ਼ਿੰਮੇਵਾਰੀਆਂ ਵੀ ਮੈਂਬਰਾਂ ਨੂੰ ਸੌਂਪੀਆਂ ਗਈਆਂ।
ਮਾਸਟਰ ਗੁਰਮੇਲ ਸਿੰਘ ਨੂੰ ਧਾਰਮਿਕ ਵਿੰਗ ਦਾ ਇੰਚਾਰਜ, ਸੁਖਵਿੰਦਰ ਸਿੰਘ ਜੀ ਖਾਲਸਾ ਨੂੰ ਸਹਿ-ਇੰਚਾਰਜ, ਹਰਵਿੰਦਰ ਸਿੰਘ ਬਿੱਟੂ ਨੂੰ ਲਿਟਰੇਚਰ ਇੰਚਾਰਜ, ਜਗਦੀਸ਼ ਸਿੰਘ ਨੂੰ ਸ਼ਾਖਾ ਲੋਹਟਬੱਦੀ ਦਾ ਇੰਚਾਰਜ ਅਤੇ ਭੈਣ ਸੁਖਵਿੰਦਰ ਕੌਰ ਨੂੰ ਇਸਤਰੀ ਵਿੰਗ ਦੀ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਨਿਰਮਲ ਸਿੰਘ ਦੋਸਤ, ਸੁਖਵਿੰਦਰ ਸਿੰਘ ਗੋਂਦਵਾਲ, ਜਸਵੰਤ ਸਿੰਘ ਫੌਜੀ, ਮਾਸਟਰ ਦਰਸ਼ਨ ਸਿੰਘ ਜੀ ਡਾਂਗੋਂ, ਅੰਮ੍ਰਿਤਪਾਲ ਸਿੰਘ ਬਿੰਜਲ, ਇਸ਼ਵਿੰਦਰ ਸਿੰਘ ਜੀ ਯੂ.ਕੇ., ਓਂਕਾਰ ਸਿੰਘ ਜੀ ਯੂ.ਕੇ., ਪਰਮਜੀਤ ਕੌਰ, ਸੁਰਿੰਦਰ ਕੌਰ, ਰਜੀਨਾ ਅਤੇ ਰਮਨਦੀਪ ਕੌਰ ਨੂੰ ਸੁਸਾਇਟੀ ਦੇ ਮੈਂਬਰ ਵਜੋਂ ਸੇਵਾ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਮਾਸਟਰ ਪ੍ਰੀਤਮ ਸਿੰਘ ਬਰ੍ਹਮੀ ਨੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੁਸਾਇਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸੁਸਾਇਟੀ ਦੇ ਸੇਵਾ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।