Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ਵਿੱਚ ਭਾਜਪਾ ਦੇ ਸਮਾਗਮ ਦੌਰਾਨ ਨਵੇਂ ਮੈਂਬਰਾਂ ਦਾ ਸਵਾਗਤ

ਗੁਰਭਿੰਦਰ ਗੁਰੀ | Updated on Monday, October 26, 2026 23:23 PM IST

ਰਾਏਕੋਟ ਵਿੱਚ ਪਾਰਟੀ ਵਿੱਚ ਸ਼ਾਮਲ ਮੈਂਬਰਾਂ ਦਾ ਸਵਾਗਤ ਕਰਦੇ ਭਾਜਪਾ ਆਗੂ।

ਰਾਏਕੋਟ (ਗੁਰਭਿੰਦਰ ਗੁਰੀ), 26 ਅਕਤੂਬਰ: ਭਾਰਤੀ ਜਨਤਾ ਪਾਰਟੀ ਨੂੰ ਰਾਏਕੋਟ ਵਿੱਚ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਕਪਿਲ ਗਰਗ ਦੀ ਪ੍ਰੇਰਣਾ ਸਦਕਾ 50 ਤੋਂ ਵੱਧ ਨੌਜਵਾਨਾਂ ਅਤੇ ਮਹਿਲਾਵਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਮੰਡਲ ਪ੍ਰਧਾਨ ਦੀਪਕ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ। ਇਹ ਸਮਾਗਮ ਵਿਨੇਪਾਲ ਅਤੇ ਜਸਵਿੰਦਰ ਸਿੰਘ ਗੋਸ਼ਾ ਦੇ ਯਤਨਾਂ ਸਦਕਾ ਕਰਵਾਇਆ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਕਪਿਲ ਗਰਗ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਲਖਵਿੰਦਰ ਸਿੰਘ ਸਪਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ ਨੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਦੀ ਭਲਾਈ ਅਤੇ ਦੇਸ਼ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਦਿਵਾਉਣ ਲਈ ਯਤਨ ਕਰਨ ਦੀ ਅਪੀਲ ਕੀਤੀ। ਮੰਡਲ ਪ੍ਰਧਾਨ ਦੀਪਕ ਬਾਂਸਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਹਰ ਵਰਗ ਦੀ ਭਾਗੀਦਾਰੀ ਮਹੱਤਵਪੂਰਨ ਹੈ।

ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਪਾਰਟੀ ਵੱਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਵਿੱਚ ਵਾਧਾ ਕਰਦਿਆਂ ਵਿਨੇ ਕੁਮਾਰ ਨੂੰ ਐੱਸ.ਸੀ. ਮੋਰਚੇ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਗੋਸ਼ਾ ਕੁਮਾਰ ਨੂੰ ਐੱਸ.ਸੀ. ਮੋਰਚੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਵਿਨੇ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਸੀਨੀਅਰ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਨਵੇਂ ਮੈਂਬਰਾਂ ਦਾ ਧੰਨਵਾਦ ਕੀਤਾ।

ਕਪਿਲ ਗਰਗ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਨਾਲ ਸਹਿਮਤ ਲੋਕਾਂ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਲੋਕਾਂ ਨੂੰ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਹੈ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਟੀਚਾ ਵੀ ਪ੍ਰਗਟਾਇਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਵਿਨੈਪਾਲ, ਜਸਵਿੰਦਰ ਸਿੰਘ, ਅਜੈ ਪਾਲ, ਵਿਜੈ ਨਾਲ, ਕੁਲਦੀਪ ਸਿੰਘ, ਜੱਨਤ ਪ੍ਰੀਤ, ਕਰਨੈਲ ਸਿੰਘ, ਵਿੱਕੀ ਕੁਮਾਰ, ਨਾਨੂੰ, ਸ਼ਰਨਵੀਰ, ਗਗਨ ਮਾਨ, ਬਿਕਰਮਜੀਤ ਸਿੰਘ, ਸੁਖਮਨ, ਜਸਪ੍ਰੀਤ ਸ਼ਰਮਾ, ਪਰਦੀਪ ਕੁਮਾਰ, ਕੁਲਦੀਪ ਮਾਨ, ਗੈਰੀ, ਕ੍ਰਿਸ਼ਨ ਕੁਮਾਰ, ਨਰਿੰਦਰ ਸਿੰਘ, ਰੋਸ਼ਨ ਅਲੀ, ਪੰਕਜ ਕੁਮਾਰ, ਰਣਜੀਤ ਪਾਲ, ਸੋਮ ਪ੍ਰਕਾਸ਼ ਅਤੇ ਜੀਵਨ ਕੁਮਾਰ ਸਮੇਤ ਹੋਰ ਵਿਅਕਤੀ ਸ਼ਾਮਲ ਸਨ। ਨਵੇਂ ਮੈਂਬਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕਪਿਲ ਗਰਗ, ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ, ਸੂਬਾ ਕਮੇਟੀ ਮੈਂਬਰ ਲਖਵਿੰਦਰ ਸਿੰਘ ਸਪਰਾ, ਮੰਡਲ ਪ੍ਰਧਾਨ ਦੀਪਕ ਬਾਂਸਲ, ਮੰਡਲ ਦੇ ਸਾਬਕਾ ਜਨਰਲ ਸਕੱਤਰ ਮਨੋਜ ਜੈਨ ਅਤੇ ਅਰਵਿੰਦ ਗਰਗ, ਸਾਬਕਾ ਮੰਡਲ ਮੀਤ ਪ੍ਰਧਾਨ ਗਗਨਦੀਪ ਲਾਲਕਾ, ਮੰਡਲ ਜਨਰਲ ਸਕੱਤਰ ਅਸ਼ੋਕ ਚੋਪੜਾ, ਮੰਡਲ ਸਕੱਤਰ ਸੁਭਾਸ਼ ਕੱਕੜ, ਜ਼ਿਲ੍ਹਾ ਸਕੱਤਰ ਮਹੀਪਾਲ, ਮਹਿਲਾ ਮੋਰਚਾ ਦੀ ਪ੍ਰਧਾਨ ਸਪਨਦੀਪ ਕੌਰ, ਭੋਲਾ ਸਿੰਘ ਅਤੇ ਦਵਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X