ਗਿਆਨੀ ਹਰਪ੍ਰੀਤ ਸਿੰਘ ਦੀ ਪੱਤਰਕਾਰ ਵੱਲੋਂ ਭੇਜੀ ਤਸਵੀਰ।
ਚੰਡੀਗੜ੍ਹ, 26 ਅਕਤੂਬਰ (ਮੰਗਤ ਸਿੰਘ ਸੈਦਪੁਰ) — ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪ੍ਰਕਿਰਿਆ ਦਾ ਉਦੇਸ਼ ਖੇਤਰੀ ਅਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਸੀ।
ਉਨ੍ਹਾਂ ਪਾਰਟੀ ਆਗੂਆਂ ਨੂੰ ਹਦਾਇਤ ਕੀਤੀ ਕਿ ਪੰਥਕ ਏਕਤਾ ਸਬੰਧੀ ਬਿਆਨ ਦੇਣ ਤੋਂ ਪਹਿਲਾਂ 2 ਦਸੰਬਰ ਦੇ ਹੁਕਮਨਾਮਿਆਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਏਕਤਾ ਦੀ ਚਰਚਾ ਪੰਥ ਅਤੇ ਪੰਜਾਬ ਦੇ ਹਿੱਤਾਂ ਅਤੇ ਪਾਰਟੀ ਦੇ ਸਿਧਾਂਤਾਂ ਅਨੁਸਾਰ ਹੋਣੀ ਚਾਹੀਦੀ ਹੈ।
ਪਾਰਟੀ ਲਾਈਨ ਤੋਂ ਬਾਹਰ ਦਿੱਤੇ ਬਿਆਨਾਂ ਬਾਰੇ ਉਨ੍ਹਾਂ ਕਿਹਾ ਕਿ ਅਜਿਹੇ ਵਿਚਾਰ ਸਬੰਧਤ ਆਗੂਆਂ ਦੇ ਨਿੱਜੀ ਹੋ ਸਕਦੇ ਹਨ ਅਤੇ ਉਹ ਪਾਰਟੀ ਦੀ ਨੀਤੀ ਨਹੀਂ ਮੰਨੇ ਜਾਣੇ ਚਾਹੀਦੇ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।