Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Article

ਸਫ਼ਾਈ ਅਤੇ ਨਿਰੰਤਰ ਸਮਾਜ ਸੇਵਾ ਬਾਰੇ ਵਿਚਾਰ | ਆਪਣਾ ਕਰਮ ਕਰਤੇ ਚਲੋ

ਰਜਵਿੰਦਰ ਪਾਲ ਸ਼ਰਮਾ | Updated on Monday, October 26, 2026 23:30 PM IST

ਸਾਬਕਾ ਆਈ ਪੀ ਐਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਦੁਆਰਾ ਚੰਡੀਗੜ੍ਹ ਦੀਆਂ ਸੜਕਾਂ ਤੇ ਖਿਲਰਿਆ ਹੋਇਆ ਕੂੜਾ ਕਰਕਟ ਚੁੱਕਣ ਦੀਆਂ ਵੀਡਿਓ ਜਿਥੇ ਸਫ਼ਾਈ ਦੀ ਲੋੜ ਵੱਲ ਧਿਆਨ ਦਿਵਾਉਂਦੀਆਂ ਹਨ ਉਥੇ 88 ਸਾਲ ਦੀ ਉਮਰ ਵਿੱਚ ਦੇਸ਼ ਸੇਵਾ ਦਾ ਜਜ਼ਬਾ ਲੈ ਕੇ ਸਰਗਰਮ ਹੋਣਾ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਇੰਦਰਜੀਤ ਸਿੰਘ ਸਿੱਧੂ ਜੀ ਨੂੰ ਅਕਸਰ ਚੰਡੀਗੜ੍ਹ ਦੀਆਂ ਗਲੀਆਂ ਅਤੇ ਪਾਰਕਾਂ ਵਿੱਚ ਸਫ਼ਾਈ ਕਰਦਿਆਂ ਦੇਖਿਆ ਜਾ ਸਕਦਾ ਹੈ ਉਹਨਾਂ ਦੀ ਇਸੇ ਸੇਵਾ ਦੇ ਬਦਲੇ ਉਹਨਾਂ ਨੂੰ 2026 ਵਿੱਚ ਪਦਮ ਸ਼੍ਰੀ ਐਵਾਰਡ ਨਾਲ ਨਿਵਾਜਿਆ ਗਿਆ ਜਿਸ ਨਾਲ ਚੰਡੀਗੜ੍ਹ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਮ ਦੁਨੀਆਂ ਵਿੱਚ ਚਮਕਇਆ।ਪਦਮ ਸ਼੍ਰੀ ਐਵਾਰਡ ਦੀ ਚਮਕ ਨੇ ਇੰਦਰਜੀਤ ਸਿੰਘ ਸਿੱਧੂ ਦੇ ਕੰਮ ਵਿੱਚ ਰੁਕਾਵਟ ਨਹੀਂ ਪਾਈ ਸਗੋਂ ਉਹ ਹੁਣ ਫ਼ਿਰ ਆਪਣੇ ਕੰਮ ਵਿੱਚ ਸਰਗਰਮ ਹਨ। ਖ਼ਰਾਬ ਸਿਹਤ ਅਤੇ ਵੱਡੀ ਉਮਰ ਕਰਕੇ ਜਦੋਂ ਉਹਨਾਂ ਦੇ ਪੁੱਤਰ ਨੇ ਉਹਨਾਂ ਨੂੰ ਅਮਰੀਕਾ ਜਾਣ ਲਈ ਕਿਹਾ ਤਾਂ ਉਹਨਾਂ ਨੇ ਆਪਣੇ ਪੁੱਤਰ ਨੂੰ ਕਿਹਾ ਕਿ ਉਹ ਆਖ਼ਰੀ ਸਮੇਂ ਤੱਕ ਆਪਣੇ ਦੇਸ਼ ਵਿੱਚ ਹੀ ਸੇਵਾ ਕਰਦੇ ਰਹਿਣਗੇ ਪ੍ਰੰਤੂ ਦੇਸ਼ ਛੱਡ ਕੇ ਕਦੇ ਵੀ ਨਹੀਂ ਜਾਣਗੇ।

ਉਹਨਾਂ ਦੀ ਸੇਵਾ, ਉਹਨਾਂ ਦੇ ਜਜ਼ਬੇ ਨੂੰ ਸਾਡਾ ਸਲਾਮ ਹੈ। ਇੰਦਰਜੀਤ ਸਿੰਘ ਸਿੱਧੂ ਨੇ ਸਮਾਜ਼ ਦੇ ਉਹਨਾਂ ਲੋਕਾਂ ਨੂੰ ਸ਼ੀਸ਼ਾ ਦਿਖਾਇਆ ਹੈ ਜ਼ੋ ਕੰਮ ਨੂੰ ਵੱਡਾ ਛੋਟਾ ਸਮਝਦੇ ਹਨ। ਅਸੀਂ ਅਕਸਰ ਜਦੋਂ ਸਟੇਟਸ ਸਿੰਬਲ ਦੀ ਗੱਲ ਕਰਦੇ ਹਾਂ ਤਾਂ ਸਫ਼ਾਈ ਕਰਮਚਾਰੀਆਂ ਨੂੰ ਛੋਟਾ ਅਤੇ ਨਿਗੂਣਾ ਸਮਝਿਆ ਜਾਂਦਾ ਹੈ ਜਦਕਿ ਉਹ ਸਮਾਜ਼ ਸੁਧਾਰਕ ਅਤੇ ਵਾਤਾਵਰਨ ਪ੍ਰੇਮੀ ਹਨ ਜ਼ੋ ਕੂੜ ਕਰਕਟ ਦਾ ਸਹੀ ਨਿਪਟਾਰਾ ਕਰਕੇ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰੱਖਣ ਵਿੱਚ ਮਦਦ ਕਰਦੇ ਹਨ।

ਅਸੀਂ ਜਿਥੇ ਵਾਤਾਵਰਨ ਪ੍ਰੇਮੀ ਅਤੇ ਪਦਮ ਸ਼੍ਰੀ ਇੰਦਰਜੀਤ ਸਿੰਘ ਸਿੱਧੂ ਨੂੰ ਸਲਾਮ ਕਰਦੇ ਹਾਂ, ਉਹਨਾਂ ਦੇ ਸਮਰਪਣ ਤੋਂ ਜਿਥੇ ਹਰ ਇੱਕ ਬਸਿੰਦੇ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ ਉਥੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ ਕਿ ਪ੍ਰਦੂਸ਼ਣ ਅਤੇ ਕੂੜਾ ਕਰਕਟ ਫੈਲਾਉਣ ਵਾਲਿਆਂ ਦੇ ਨਾਲ ਨਾਲ ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਤਾਂ ਜ਼ੋ ਚੰਡੀਗੜ੍ਹ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ।

Have something to say? Post your comment
X