Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੰਗਤ ਸਿੰਘ ਸੈਦਪੁਰ | Updated on Wednesday, October 28, 2026 02:40 AM IST

ਸੋਹਾਣਾ ਵਿਖੇ ਪ੍ਰਕਾਸ਼ ਪੁਰਬ ਸਮਾਗਮ ਦੀ ਤਸਵੀਰ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਸ਼੍ਰੋਮਣੀ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਜੀ ਸ੍ਰੀ ਖਡੂਰ ਸਾਹਿਬ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬੀਬੀ ਪਾਲਜੀਤ ਕੌਰ ਲੁਧਿਆਣੇ ਵਾਲਿਆਂ ਦਾ ਢਾਡੀ ਜੱਥਾ, ਭਾਈ ਬਲਜਿੰਦਰ ਸਿੰਘ ਜੀ ਸ਼੍ਰੀ ਫਹਿਤਗੜ੍ਰ ਸਾਹਿਬ ਜੀ, ਭਾਈ ਸੁਖਜੀਤ ਸਿੰਘ ਜੀ ਗੁ ਬਾਉਲੀ ਸਾਹਿਬ ਜੀ, ਭਾਈ ਕੁਲਵਿੰਦਰ ਸਿੰਘ ਜੀ ਰਾਜਪੁਰਾ, ਭਾਈ ਸੁਰਿੰਦਰ ਸਿੰਘ ਗੁ ਸ੍ਰੀ ਫਤਿਹਗੜ੍ਹ ਸਾਹਿਬ ਜੀ, ਸ੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਭਾਈ ਜਗਸੀਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।

ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 8 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।

ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X