Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ’ਚ ਪੱਤਰਕਾਰ ਦੇ ਪੁੱਤਰ ਦਾ ਮੋਟਰਸਾਈਕਲ ਚੋਰੀ

ਗੁਰਭਿੰਦਰ ਗੁਰੀ | Updated on Thursday, October 29, 2026 00:30 AM IST

ਰਾਏਕੋਟ (ਗੁਰਭਿੰਦਰ ਗੁਰੀ) ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲੇ ਵਿੱਚ ਬੀਤੀ ਸ਼ਾਮ ਸਥਾਨਕ ਸ਼ਹਿਰ ਦੇ ਮੁਹੱਲਾ ਕੱਚਾ ਕਿਲ੍ਹਾ, ਮਸਜਿਦ ਦੇ ਨੇੜੇ, ਪੱਤਰਕਾਰ ਸੁਸ਼ੀਲ ਕੁਮਾਰ ਵਰਮਾ ਦੇ ਪੁੱਤਰ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਚਿੰਤਾ ਪੈਦਾ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰ ਸੁਸ਼ੀਲ ਕੁਮਾਰ ਵਰਮਾ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਪੁੱਤਰ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਹੋਇਆ ਸੀ।

ਉਸ ਦੇ ਨਾਲ ਹੀ ਉਨ੍ਹਾਂ ਦਾ ਆਪਣਾ ਮੋਟਰਸਾਈਕਲ ਵੀ ਖੜ੍ਹਾ ਸੀ। ਜਦੋਂ ਉਨ੍ਹਾਂ ਦੇ ਪੁੱਤਰ ਨੇ ਕੁਝ ਸਮੇਂ ਬਾਅਦ ਘਰੋਂ ਬਾਹਰ ਆ ਕੇ ਦੇਖਿਆ ਤਾਂ ਉਸ ਦਾ ਸਿਲਵਰ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਗਾਇਬ ਸੀ। ਚੋਰੀ ਹੋਏ ਮੋਟਰਸਾਈਕਲ ਦਾ ਨੰਬਰ ਪੀਬੀ 10 ਐੱਚ.ਬੀ. 9348 ਦੱਸਿਆ ਗਿਆ ਹੈ। ਮੋਟਰਸਾਈਕਲ ਗਾਇਬ ਹੋਣ ਦਾ ਪਤਾ ਲੱਗਦਿਆਂ ਹੀ ਪਰਿਵਾਰ ਵੱਲੋਂ ਆਲੇ-ਦੁਆਲੇ ਦੇ ਇਲਾਕੇ ਵਿੱਚ ਭਾਲ ਕੀਤੀ ਗਈ, ਪਰ ਵਾਹਨ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਰਾਏਕੋਟ ਸਿਟੀ ਪੁਲਿਸ ਨੂੰ ਦਿੱਤੀ ਗਈ। ਪੱਤਰਕਾਰ ਸੁਸ਼ੀਲ ਕੁਮਾਰ ਵਰਮਾ ਅਨੁਸਾਰ, ਘਟਨਾ ਨੂੰ ਇੱਕ ਦਿਨ ਬੀਤ ਜਾਣ ਦੇ ਬਾਵਜੂਦ ਚੋਰੀ ਹੋਏ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ।

ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਵੱਲੋਂ ਚਿੰਤਾ ਪ੍ਰਗਟਾਈ ਜਾ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਸਰਗਰਮੀ ਵਧਾਉਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਡੀਐੱਸਪੀ ਰਾਏਕੋਟ ਮੁਰਾਦ ਜਸਵੀਰ ਸਿੰਘ ਗਿੱਲ ਨੇ ਭਰੋਸਾ ਦਿੱਤਾ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਪੁਲਿਸ ਦੀ ਹਿਰਾਸਤ ਵਿੱਚ ਲਿਆ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਨੂੰ ਕਿੰਨੀ ਜਲਦੀ ਸੁਲਝਾ ਕੇ ਚੋਰੀ ਹੋਏ ਮੋਟਰਸਾਈਕਲ ਨੂੰ ਬਰਾਮਦ ਕਰਦੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X