Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪਾਣੀਆਂ ਦੇ ਮਤਿਆਂ ’ਤੇ ਕਿਸਾਨ ਮੋਰਚੇ ਦੀ ਨਾਰਾਜ਼ਗੀ; 2 ਨਵੰਬਰ ਨੂੰ ਧਰਨੇ, 3 ਨਵੰਬਰ ਨੂੰ ਮੀਟਿੰਗ

ਮੰਗਤ ਸਿੰਘ ਸੈਦਪੁਰ / ਅਵਤਾਰ ਸਿੰਘ ਭਾਗਪੁਰ | Updated on Thursday, October 29, 2026 00:33 AM IST

ਕਿਸਾਨ ਆਗੂਆਂ ਦੀ ਮੀਟਿੰਗ ਦੀ ਤਸਵੀਰ।

ਚੰਡੀਗੜ੍ਹ/ਕੁਹਾੜਾ 28 ਅਕਤੂਬਰ (ਮੰਗਤ ਸਿੰਘ ਸੈਦਪੁਰ/ ਅਵਤਾਰ ਸਿੰਘ ਭਾਗਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸ਼ੈਸ਼ਨ ਦੇ ਅਖੀਰਲੇ ਦਿਨ ਕਿਸਾਨੀ ਮੁੱਦਿਆਂ ਖਾਸ ਕਰਕੇ ਪਾਣੀਆਂ ਦੇ ਮਾਮਲੇ 'ਤੇ ਪਾਸ ਕੀਤੇ ਮਤਿਆਂ ਦਾ ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲ ਚੰਡੀਗੜ੍ਹ ਮੋਰਚੇ ਵੇਲੇ ਕੀਤੇ ਲਿਖਤੀ ਵਾਅਦਿਆਂ ਦੇ ਅਨੁਰੂਪ ਨਾ ਹੋਣ 'ਤੇ ਸਖਤ ਨਰਾਜ਼ਗੀ ਜਾਹਰ ਕਰਦਿਆਂ ਇਸ ਸਬੰਧੀ ਵਿਚਾਰ ਵਟਾਂਦਰਾ ਕਰਕੇ ਭਵਿੱਖੀ ਰਣਨੀਤੀ ਘੜਨ ਲਈ 3 ਨਵੰਬਰ ਨੂੰ ਲੁਧਿਆਣਾ ਵਿਖੇ ਆਪਣੀ ਮੀਟਿੰਗ ਸੱਦ ਲਈ ਹੈ। ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕੱਠੇ ਹੋਏ ਕਿਸਾਨ ਆਗੂਆਂ ਨੇ ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ ਤੇ ਮੁਕੇਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੀ ਕਾਰਵਾਈ 'ਤੇ ਨਜ਼ਰ ਗੱਡੀ ਰੱਖੀ।

ਇਸ ਦੌਰਾਨ ਕਿਸਾਨ ਕ੍ਰੈਡਿਟ ਸਕੀਮ ਅਧੀਨ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵੱਲੋਂ ਜਾਰੀ ਕੀਤੇ ਨਵੇਂ ਨੋਟੀਫਿਕੇਸ਼ਨ ਵਿਚਲੀਆਂ ਕਿਸਾਨ ਵਿਰੋਧੀ ਸੋਧਾਂ ਅਤੇ ਡੀਏਪੀ ਦੀ ਘਾਟ ਦੇ ਮਾਮਲੇ 'ਤੇ ਵੀ ਵਿਚਾਰ ਵਟਾਂਦਰਾ ਕਰਦਿਆਂ ਇਸ ਨਵੇਂ ਨੋਟੀਫਿਕੇਸ਼ਨ ਨੂੰ ਰੱਦ ਕਰਾਉਣ ਅਤੇ ਡੀਏਪੀ ਦੀ ਢੁੱਕਵੀਂ ਸਪਲਾਈ ਲਈ 2 ਨਵੰਬਰ ਨੂੰ ਸੂਬੇ ਭਰ 'ਚ ਡੀ.ਆਰ. ਦਫਤਰਾਂ ਸਾਹਮਣੇ ਧਰਨੇ ਦੇਣ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਨਸ਼ਾ ਵਿਰੋਧੀ ਲਹਿਰ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸ਼ਹੀਦ ਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ ਦਿੱਤਾ ਜਾਵੇ ਅਤੇ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਕੇ ਮੰਗਾਂ ਪੂਰੀਆਂ ਕੀਤੀਆਂ ਜਾਣ।

ਵਰਣਨਯੋਗ ਹੈ ਕਿ ਪਾਣੀਆਂ ਦੇ ਮਸਲੇ 'ਤੇ 25 ਸਾਲ ਪੁਰਾਣੇ ਹੁਣ ਤੱਕ ਦੇ ਹੋਏ ਸਾਰੇ ਗੈਰ-ਸੰਵਿਧਾਨਕ ਸਮਝੌਤੇ ਰੱਦ ਕਰਕੇ ਉਨਾਂ ਉੱਪਰ ਪੁਨਰ ਵਿਚਾਰ ਕਰਨ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਤੋਂ ਰਿਪੇਰੀਅਨ ਅਸੂਲ ਮੁਤਾਬਕ ਮਾਮਲਾ ਹੱਲ ਕਰਨ ਅਤੇ ਬੀਜ ਬਿੱਲ 2025 ਨੂੰ ਵਾਪਸ ਲੈਣ ਸਬੰਧੀ ਮਤਾ ਪਾਸ ਕਰਨ ਦਾ ਲਿਖਤੀ ਵਾਅਦਾ ਪੰਜਾਬ ਸਰਕਾਰ ਦੀ ਤਰਫੋਂ ਖੇਤੀ-ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 7 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੀ ਸਟੇਜ ਤੋਂ ਕੀਤਾ ਸੀ ਪਰ ਸ਼ੈਸ਼ਨ ਦੌਰਾਨ ਇਨਾ ਮਤਿਆਂ ਨੂੰ ਬਿਲਕੁੱਲ ਦਰਕਿਨਾਰ ਕਰ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਨੇ ਸਹਿਕਾਰੀ ਵਿੱਤੀ ਸੰਸਥਾਵਾਂ 'ਚ ਯੱਕਮੁਸ਼ਤ ਕਰਜਾ ਨਿਪਟਾਰਾ ਸਕੀਮ ਅਤੇ ਗੰਨੇ ਦੇ ਭਾਅ ਬਾਰੇ ਪੰਜਾਬ ਸਰਕਾਰ ਦੀ ਚੁੱਪ ਉੱਪਰ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਉਹਨਾਂ ਨੂੰ ਉਮੀਦ ਸੀ ਕਿ ਲਿਖਤੀ ਵਾਅਦੇ ਅਨੁਸਾਰ ਆਪਣੇ ਅਖੀਰਲੇ ਸਮੇਂ ਵਿੱਚ ਪੰਜਾਬ ਸਰਕਾਰ ਕਿਸਾਨਾਂ ਨੂੰ ਕਰਜ਼ੇ ਸਬੰਧੀ ਰਾਹਤ ਦੇਵੇਗੀ ਅਤੇ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਦੇ ਹੱਲ ਲਈ ਕੋਈ ਸਾਰਥਕ ਐਲਾਨ ਵਿਧਾਨ ਸਭਾ ਦੇ ਮੰਚ ਤੋਂ ਕਰੇਗੀ ਪਰ ਭਗਵੰਤ ਸਿੰਘ ਮਾਨ ਨੇ ਵਾਅਦਿਆਂ ਤੋਂ ਮੁੱਕਰ ਜਾਣ ਦੀ ਉਹੀ ਪੁਰਾਣੀ ਕਹਾਣੀ ਦੋਹਰਾ ਦਿੱਤੀ। ਮੀਟਿੰਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਅਤੇ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਫਸਲਾਂ ਦਾ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।

ਮੀਟਿੰਗ 'ਚ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਬੋਘ ਸਿੰਘ ਮਾਨਸਾ, ਗੁਰਜੰਟ ਸਿੰਘ, ਬਲਕਰਨ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ, ਜਸਕਰਨ ਸਿੰਘ ਗੋਲੇਵਾਲਾ, ਅੰਗਰੇਜ ਸਿੰਘ ਭਦੌੜ, ਹਰਭਜਨ ਸਿੰਘ ਬੁੱਟਰ, ਵੀਰ ਸਿੰਘ ਬੜਵਾ, ਭੁਪਿੰਦਰ ਸਿੰਘ ਔਲਖ, ਮੋਹਨ ਸਿੰਘ ਧਮਾਣਾ, ਕੈਪਟਨ ਮੇਜਰ ਸਿੰਘ, ਰਘਬੀਰ ਸਿੰਘ, ਜਗਮੋਹਨ ਸਿੰਘ ਪਟਿਆਲਾ, ਮਹਾਂਵੀਰ ਸਿੰਘ ਅਤੇ ਪਵਿੱਤਰ ਸਿੰਘ ਲਾਲੀ ਆਦਿ ਕਿਸਾਨ ਆਗੂ ਹਾਜ਼ਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X