Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਅੰਮ੍ਰਿਤਸਰ ਲਈ ਦੋ ਬੱਸਾਂ ਰਵਾਨਾ

ਮੰਗਤ ਸਿੰਘ ਸੈਦਪੁਰ | Updated on Thursday, October 29, 2026 00:33 AM IST

ਮੋਹਾਲੀ ਤੋਂ ਤੀਰਥ ਯਾਤਰਾ ਲਈ ਬੱਸਾਂ ਰਵਾਨਾ ਕਰਦੇ ਪ੍ਰਬੰਧਕ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਸ਼ੁਰੂ ਕੀਤੀ ਗਈ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਪਿੰਡ ਮੋਟੇ ਮਾਜਰਾ ਅਤੇ ਪਿੰਡ ਗੋਬਿੰਦਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਹੋਰਾਂ ਦੇ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਤੇ ਪਰਿਵਾਰ ਸਿੰਘ ਲਾਡੀ ਸਾਬਕਾ ਸਰਪੰਚ, ਕਰਮਜੀਤ ਕੌਰ ਸਰਪੰਚ, ਰਾਜ ਕੌਰ ਮੈਂਬਰ ਪੰਚਾਇਤ, ਗੁਰਬੰਤ ਸਿੰਘ -ਬਿੱਲਾ ਪ੍ਰਧਾਨ ਸੁੱਖ ਸੁਧਾਰ ਕਮੇਟੀ, ਬਲਵਿੰਦਰ ਸਿੰਘ ਸੋਸ਼ਲ ਵਰਕਰ, ਨਰਿੰਦਰਜੀਤ ਸਿੰਘ- ਕੌਂਸਲਰ, ਮੁਖਤਿਆਰ ਸਿੰਘ ਮੈਂਬਰ ਪੰਚਾਇਤ ਤੋਂ ਇਲਾਵਾ ਕਰਮਾਪੁਰੀ,ਜਗਤਾਰ ਸਿੰਘ ਪੰਚ, ਦਲਜੀਤ ਸਿੰਘ ਪੰਚ, ਸਿਮਰਨ ਜੋਤ ਸਿੰਘ ਪੰਚ, ਰਾਜ ਕੁਮਾਰ ਪੰਚ, ਨਰੇਸ਼ ਕੁਮਾਰ ਤੋਂ ਇਲਾਵਾ ਨਿਹਾਲ ਸਿੰਘ ਵਿਰਖ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੌਰ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਕੁਲਦੀਪ ਸਿੰਘ ਸਮਾਣਾ ਅਤੇ ਫੂਲਰਾਜ ਸਿੰਘ ਹੋਰਾਂ ਨੇ ਦੱਸਿਆ ਕਿ ਬੱਸਾਂ ਵਿੱਚ ਰਵਾਨਾ ਹੋ ਰਹੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਵਾਲਮੀਕ ਮੰਦਰ, ਵਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕਰੇਗਾ।

ਪ੍ਰਸਿੱਧ ਸਮਾਜ ਸੇਵੀ ਅਤੇ ਸਟੇਟ ਐਵਾਰਡੀ-ਫੂਲਰਾਜ ਸਿੰਘ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਇਹ ਕਾਫਲਾ ਰਵਾਨਾ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦਾ ਧੰਨਵਾਦ ਕਰ ਰਹੇ ਸਨ। ਇਹਨਾਂ ਸ਼ਰਧਾਲੂਆਂ ਦਾ ਇਹ ਕਹਿਣਾ ਸੀ ਕਿ ਉਹ ਹਮੇਸ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਰਿਣੀ ਰਹਿਣਗੇ, ਕਿ ਉਹਨਾਂ ਨੇ ਸਾਡੇ ਲਈ ਅਜਿਹਾ ਸੁਭਾਗਾ ਸਮਾਂ ਉਪਲੱਧ ਕਰਵਾਇਆ ਕਿ ਅਸੀਂ ਪਾਵਨ ਅਸਥਾਨਾਂ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰ ਸਕੇ। ਉਹਨਾਂ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਤੋਂ ਪਹਿਲਾਂ ਉਹਨਾਂ ਨਾਲ ਵਿਸਥਾਰ ਵਿੱਚ ਇਸ ਯਾਤਰਾ ਸਬੰਧੀ ਵਿਚਾਰ- ਵਟਾਂਦਰਾ ਕੀਤਾ ਜਾਂਦਾ ਹੈ ਅਤੇ ਉਹਨਾਂ ਨੂੰ ਇਸ ਯਾਤਰਾ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮੁੱਚੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਉਹਨਾਂ ਤੋਂ ਵੀ ਜਿਹੜੇ ਵੀ ਉਹਨਾਂ ਦੇ ਸਵਾਲ ਹੁੰਦੇ ਹਨ, ਉਹਨਾਂ ਦੇ ਜਵਾਬ ਦਿੱਤੇ ਜਾਂਦੇ ਹਨ।

ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੀ ਸਰਕਾਰ ਨੂੰ ਪੰਜਾਬ ਦੇ ਲੋਕੀ ਫਿਰ ਤੋਂ ਲਿਆਉਣ ਲਈ ਪੂਰੀ ਤਿਆਰੀ ਕਰੀ ਬੈਠੇ ਹਨ, ਜਦਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੇ ਸਵਾਲ ਉਠਾਏ ਜਾ ਰਹੇ ਹਨ, ਪ੍ਰੰਤੂ ਲੋਕੀ ਸਮੇਂ ਦੀ ਨਬਜ਼ ਅਤੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਤੋਂ ਭਲੀਭਾਂਤ ਵਾਕਫ ਹਨ, ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਜਿਹੜੇ ਵੀ ਪ੍ਰੋਜੈਕਟ ਅਤੇ ਕੰਮ ਚੱਲ ਰਹੇ ਹਨ, ਉਹਨਾਂ ਬਾਰੇ ਕੋਈ ਵੀ ਨਾਕਾਰਤਮਕ ਪੱਖ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਨਹੀਂ ਹੈ।

ਹੁਣ ਪੰਜਾਬ ਦੇ ਲੋਕੀ ਫਿਰ ਤੋਂ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਫਿਰ ਤੋਂ ਪੰਜਾਬ ਵਿੱਚ ਲਿਆਉਣ ਜਾ ਰਹੇ ਹਨ, ਜੋ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਫੂਲਰਾਜ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਨੇਤਾ ਪ੍ਰਚਾਰ ਕਰ ਰਹੇ ਹਨ, ਪ੍ਰੰਤੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅੱਜ ਵੀ ਪੂਰੀ ਸਫਲਤਾ ਪੂਰਵਕ ਚੱਲ ਰਹੀ ਹੈ ਅਤੇ ਤੀਰਥ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਉਤਸ਼ਾਹ ਪਹਿਲਾਂ ਦੇ ਮੁਕਾਬਲਤਨ ਵਧ ਰਿਹਾ ਹੈ। ਰੋਜ਼ਾਨਾ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਅਤੇ ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਉਹਨਾਂ ਨੂੰ ਸਪਸ਼ਟ ਕਿਹਾ ਗਿਆ ਹੈ ਕਿ ਕੋਈ ਵੀ ਸ਼ਰਧਾਲੂ ਜੋ ਇਸ ਯਾਤਰਾ ਤੇ ਜਾਣਾ ਚਾਹੁੰਦਾ ਹੈ ਉਸ ਨੂੰ ਹਰ ਹੀਲੇ ਇਸ ਤੀਰਥ ਯਾਤਰਾ ਦੇ ਲੈ ਕੇ ਜਾਣ ਸਬੰਧੀ ਪ੍ਰਬੰਧ ਕੀਤਾ ਜਾਵੇ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X