ਰਾਏਕੋਟ, 31 ਅਕਤੂਬਰ (ਗੁਰਭਿੰਦਰ ਗੁਰੀ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਖੋਵਾਲ ਵੱਲੋ ਪਿੰਡ ਬਰਮੀ ਵਿਖੇ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗਗਨਦੀਪ ਕੌਰ, ਬਲਾਕ ਖੇਤੀਬਾੜੀ ਅਫਸਰ, ਪੱਖੋਵਾਲ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਰਮੀ ਵੱਲੋ ਸੀ ਆਰ ਐਮ ਸਕੀਮ ਦੇ ਆਈ ਈ ਸੀ ਕੰਪੋਨੈਟ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਕੈਂਪ ਵਿੱਚ ਸਰਕਾਰ ਵੱਲੋਂ ਚਲਾਏ ਜਾ ਰਹੇ ਖੇਤ ਬਚਾਓ ਅਭਿਆਨ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਕੈਪ ਵਿੱਚ ਮਾਨਯੋਗ ਐੱਸ ਡੀ ਐੱਮ ਰਾਏਕੋਟ ਸ਼੍ਰੀ ਖੁਸ਼ਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਓਹਨਾ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਾ. ਗਗਨਦੀਪ ਕੌਰ, ਖੇਤੀਬਾੜੀ ਅਫਸਰ, ਪੱਖੋਵਾਲ ਵੱਲੋ ਕਿਸਾਨਾ ਨੂੰ ਹਾੜ੍ਹੀ ਸੀਜਨ ਦੀਆ ਤੇਜਬੀਜ ਫਸਲਾ ਖਾਸ ਕਰਕੇ ਸਰ੍ਹੋ ਦੀ ਸਫਲ ਕਾਸਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ੳਹਨਾ ਵੱਲੋ ਕਿਸਾਨਾ ਨੂੰ ਵਿਭਾਗ ਵੱਲੋ ਚਲਾਈਆ ਜਾ ਰਹੀਆ ਸਕੀਮਾ ਦੀ ਜਾਣਕਾਰੀ ਦਿੱਤੀ ਅਤੇ ਇਹਨਾ ਸਕੀਮਾ ਦਾ ਵੱਧ ਤੋ ਵੱਧ ਫਾਇਦਾ ਲੈਣ ਲਈ ਕਿਹਾ। ਇਸ ਕੈਪ ਵਿੱਚ ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਰਮੀ ਵੱਲੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਡਾ. ਪ੍ਰੇਮਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਜੋਧਾ ਵੱਲੋ ਕਿਸਾਨਾਂ ਨੂੰ ਕਣਕ ਦੀ ਫਸਲ ਦੀਆ ਕਿਸਮਾ, ਬੀਜ ਦੀ ਸੋਧ, ਫਸਲ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆ, ਲਘੂ ਤੱਤਾ ਦੀ ਘਾਟ ਅਤੇ ਫਸਲ ਦੀ ਸਫਲ ਕਾਸ਼ਤ ਸੰਬਧੀ ਜਾਣਕਾਰੀ ਦਿੱਤੀ ਗਈ। ਡਾ. ਸੰਤੋਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਕਾਲਖ ਨੇ ਮਿੱਟੀ ਦੀ ਸਿਹਤ ਸਬੰਧੀ ਕਿਸਨਾ ਨੂੰ ਜਾਗਰੂਕ ਕੀਤਾ ਅਤੇ ਕਿਸਾਨਾ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਦੱਸਦੇ ਹੋਏ ਮਿੱਟੀ ਅਤੇ ਪਾਣੀ ਦੇ ਸੈਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਗੁਰਭਗਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਬੜੂੰਦੀ ਵੱਲੋ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਬੀਜ ਤੇ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਬਾਗਬਾਨੀ ਵਿਭਾਗ ਤੋਂ ਡਾ ਸ਼ੈਲੀ ਸੰਧੂ, ਬਾਗਬਾਨੀ ਵਿਕਾਸ ਅਫਸਰ ਵੱਲੋ ਬਾਗਬਾਨੀ ਵਿਭਾਗ ਦੀਆ ਵੱਖ ਵੱਖ ਸਕੀਮਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ, ਕੋਆਪ੍ਰੇਟਿਵ ਇੰਸਪੈਕਟਰ, ਅਮਨਦੀਪ ਸਿੰਘ (ਖੇਤੀਬਾੜੀ ਉੱਪ ਨਿਰੀਖਕ, ਜੋਧਾ), ਗੁਰਪ੍ਰੀਤ ਸਿੰਘ (ਬੇਲਦਾਰ), ਹਰਪ੍ਰੀਤ ਸਿੰਘ (ਬੇਲਦਾਰ), ਮਨਪ੍ਰੀਤ ਸਿੰਘ ਜਿਲ਼੍ਰਾ ਪ੍ਰਧਾਨ ਬੀ ਕੇ ਯੂ ਰਾਜੇਵਾਲ, ਹਰਨੇਕ ਸਿੰਘ ਸਰਪੰਚ ਬਰਮੀ, ਦਲਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਮੈਬਰ, ਤਰਲੋਚਨ ਸਿੰਘ ਸਾਬਕਾ ਪ੍ਰਧਾਨ, ਗੁਰਜੰਟ ਸਿੰਘ ਤਤਲਾ, ਗੁਰਵਿੰਦਰ ਸਿੰਘ ਸੈਕਟਰੀ, ਸੁਖਵਿੰਦਰ ਸਿੰਘ ਬਰਮੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਗਿਣਤੀ ਵਿੱਚ ਕਿਸਾਂਨ ਹਾਜ਼ਰ ਸਨ।