Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਹਾਲੀ ਤੋਂ ਮੁੜ ਟਿਕਟ ਮਿਲਣ ’ਤੇ ਕੁਲਵੰਤ ਸਿੰਘ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਮੰਗਤ ਸਿੰਘ ਸੈਦਪੁਰ | Updated on Sunday, November 01, 2026 16:59 PM IST

ਖ਼ਬਰ ਨਾਲ ਪ੍ਰਾਪਤ ਤਸਵੀਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ- ਭਗਵੰਤ ਸਿੰਘ ਮਾਨ ਅਤੇ ਸਮੁੱਚੀ ਟੀਮ ਦਾ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਦੂਸਰੀ ਵਾਰ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਟਿਕਟ ਦੇ ਕੇ ਮੇਰੇ ਵਿੱਚ ਵਿਸ਼ਵਾਸ ਪ੍ਰਗਟਾਇਆ। ਅਸੀਂ ਪਾਰਟੀ ਨੂੰ ਇਹ ਯਕੀਨ ਦਿਵਾਉਂਦੇ ਹਾਂ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵੱਡੇ ਫਰਕ ਨਾਲ ਸੀਟ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਆਮ ਆਦਮੀ ਪਾਰਟੀ ਵੱਲੋਂ ਦੁਬਾਰਾ ਤੋਂ ਪਾਰਟੀ ਟਿਕਟ ਦਾ ਐਲਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਲੋਕਾਂ ਦਾ ਕੰਮ ਹੈ ਕਿਆਸਰਾਈਆਂ ਲਗਾਉਣੀਆਂ ਅਤੇ ਵਿਰੋਧੀਆਂ ਦਾ ਕੰਮ ਹੈ ਗਲਤ ਪ੍ਰਚਾਰ ਕਰਨਾ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨਾ।

ਪ੍ਰੰਤੂ ਅਸੀਂ ਇਹਨਾਂ ਗੱਲਾਂ ਵੱਲ ਰੱਤਾ ਭਰ ਵੀ ਧਿਆਨ ਨਹੀਂ ਦਿੰਦੇ ਅਤੇ ਸਿਰਫ ਲੋਕਾਂ ਦਾ ਕੰਮ ਸਮਾਂ ਰਹਿੰਦਿਆਂ ਕਰਨ ਦੇ ਵਿੱਚ ਹੀ ਵਿਸ਼ਵਾਸ ਰੱਖਦੇ ਹਾਂ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਿਹੜੀਆ ਗਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਸਭਨਾਂ ਨੂੰ ਪੂਰੇ ਕਰ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲਗਾਤਾਰ ਪੰਜਾਬ ਵਿੱਚ ਲੋਕ ਪੱਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਹੁਣ ਅਸੀਂ ਦੁਬਾਰਾ ਤੋ ਲੋਕਾਂ ਦੀ ਕਚਹਿਰੀ ਦੇ ਵਿੱਚ ਹਾਜ਼ਰ ਹੋਵਾਂਗੇ। ਇਹ ਸਭਨਾਂ ਨੇ ਵੇਖ ਹੀ ਲਿਆ ਹੈ ਕਿ ਲੋਕਾਂ ਦੇ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕਿੰਨਾ ਜੋਸ਼ ਹੈ।ਆਮ ਆਦਮੀ ਪਾਰਟੀ ਦੇ ਸਭਨਾ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾ ਕੇ ਭਗਵੰਤ ਸਿੰਘ ਮਾਨ ਨੂੰ ਫਿਰ ਤੋਂ ਮੁੱਖ ਮੰਤਰੀ ਪੰਜਾਬ ਬਣਾਉਣ ਲਈ ਦ੍ਰਿੜ ਸੰਕਲਪ ਹਨ।, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੈਨੂੰ ਇਹ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਮੈਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਵਾਰ ਟਿਕਟ ਮਿਲੀ ਸੀ, ਤਾਂ ਇਸੇ ਸੈਕਟਰ-79 ਦੇ ਦਫਤਰ ਵਿਖੇ ਹੀ ਲੋਕਾਂ ਨੇ ਆਪ-ਮੁਹਾਰੇ ਵੱਡੀ ਗਿਣਤੀ ਵਿੱਚ ਆ ਕੇ ਮੈਨੂੰ ਵਧਾਈਆਂ ਦਿੱਤੀਆਂ ਸਨ, ਅਤੇ ਚੋਣ ਪ੍ਰਚਾਰ ਦਾ ਜਿੰਮਾ ਖੁਦ ਪਿੰਡਾਂ ਅਤੇ ਸ਼ਹਿਰ ਦੇ ਵਸਿੰਦਿਆਂ ਵੱਲੋਂ ਹੀ ਲਿਆ ਗਿਆ ਸੀ, ਅਤੇ ਅੱਜ ਵੀ ਉਹ ਜੋਸ਼ ਪੂਰੀ ਤਰਹਾਂ ਬਰਕਰਾਰ ਹੈ।

ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪਾਰਟੀ ਵੱਲੋਂ ਪਹਿਲੀ ਸੂਚੀ ਦੇ ਵਿੱਚ ਹੀ ਮੇਰਾ ਨਾਮ ਆਉਣਾ, ਮੇਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਅਸੀਂ ਹੁਣ ਤੋਂ ਹੀ ਹੋਰ ਜੋ਼ੋਰ ਦੇ ਨਾਲ ਕੰਮ ਕਰਾਂਗੇ। ਹਲਕਾ ਮੋਹਾਲੀ ਹੁਣ ਆਉਣ ਵਾਲੇ ਸਮੇਂ ਵਿੱਚ ਬਿਜਨਸ ਹਬ ਬਣਨ ਜਾ ਰਿਹਾ ਹੈ ਅਤੇ ਚੰਡੀਗੜ੍ਹ ਤੋਂ ਵੀ ਵੱਧ ਚਰਚਾ ਅੰਤਰਰਾਸ਼ਟਰੀ ਪੱਧਰ 'ਤੇ ਮੁਹਾਲੀ ਸ਼ਹਿਰ ਦੀ ਹੋਣ ਲੱਗ ਪਈ ਹੈ। ਅੱਜ ਹਰ ਨਿਵੇਸ਼ਕਾਰ ਦੀ ਪਹਿਲੀ ਪਸੰਦ ਮੋਹਾਲੀ ਸ਼ਹਿਰ ਬਣਦੀ ਜਾ ਰਹੀ ਹੈ, ਕਿਉਂਕਿ ਮੋਹਾਲੀ ਵੈਲ -ਪਲੈਨਡ ਸ਼ਹਿਰ ਹੈ ਅਤੇ ਅਮਨ- ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ। ਆਉਣ ਵਾਲੇ ਸਮੇਂ ਵਿੱਚ ਮੋਹਾਲੀ ਦਾ ਭਵਿੱਖ ਬਹੁਤ ਉੱਜਵਲ ਹੈ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅਸੀਂ ਹੁਣ ਪਹਿਲਾਂ ਤੋਂ ਵੀ ਵੱਧ 100 ਦੀ ਗਿਣਤੀ ਤੱਕ ਜਰੂਰ ਸੀਟਾਂ ਜਿੱਤਾਂਗੇ, ਕਿਉਂਕਿ ਅਸੀਂ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਜੋ ਵੀ ਵਾਅਦੇ ਕੀਤੇ ਸਨ, ਉਹਨਾਂ ਨੂੰ ਅਮਲੀ ਜਾਮਾ ਵੀ ਪਹਿਨਾਇਆ ਹੈ।

ਦੂਸਰੀਆਂ ਪਾਰਟੀਆਂ ਦੇ ਵਾਂਗ ਸਿਰਫ ਦਾਅਵੇ ਅਤੇ ਵਾਅਦੇ ਨਹੀਂ ਕੀਤੇ। ਪੰਜਾਬ ਲਈ ਕੰਮ ਕੀਤਾ, ਭਾਵੇਂ ਉਹ ਪਾਣੀਆਂ ਦਾ ਮੁੱਦਾ ਹੋਵੇ ਜਾਂ ਕੋਈ ਹੋਰ। ਇਸ ਕਰਕੇ ਅਸੀਂ 100 ਦੇ ਕਰੀਬ ਸੀਟਾਂ ਜਿੱਤਾਂਗੇ, ਕਿਉਂਕਿ ਪਹਿਲਾਂ ਤਾਂ ਅਸੀਂ ਕੋਈ ਕੰਮ ਵੀ ਨਹੀਂ ਕੀਤਾ ਸੀ ਪ੍ਰੰਤੂ ਹੁਣ ਸਾਨੂੰ ਪੰਜ ਸਾਲ ਦਾ ਲੰਬਾ ਸਮਾਂ ਕੰਮ ਕਰਨ ਲਈ ਮਿਲਿਆ ਹੈ ਅਤੇ ਅਸੀਂ ਇਸ ਸਾਲ ਇਸ ਸਮੇਂ ਦੇ ਦੌਰਾਨ ਕੰਮ ਕੀਤੇ ਹਨ। ਤੁਸੀਂ ਸ਼ਹਿਰ ਦੇ ਨਾਲ ਨਾਲ ਪਿੰਡਾਂ ਦੇ ਵਿੱਚ ਜਾਓ ਤਾਂ ਤੁਹਾਨੂੰ ਪਿੰਡਾਂ ਵਾਲੇ ਖੁਦ ਹੀ ਇਸ ਗੱਲ ਦੀ ਗਵਾਹੀ ਭਰਨਗੇ ਕਿ ਇੰਨਾ ਕੰਮ ਕਿਸੇ ਵੀ ਸਰਕਾਰ ਨੇ ਕਦੇ ਨਹੀਂ ਕੀਤਾ, ਜਿੰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਚ ਹੋਇਆ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਾਵੇਂ ਦਿਵਾਲੀ ਦੇ ਵਿੱਚ ਕੁਝ ਦਿਨ ਹੀ ਬਾਕੀਆਂ ਹਨ ਅਤੇ ਪਾਰਟੀ ਹਾਈ ਕਮਾਂਡ ਨੇ ਮੈਨੂੰ ਫਿਰ ਤੋਂ ਮੋਹਾਲੀ ਤੋਂ ਟਿਕਟ ਦਾ ਐਲਾਨ ਕਰਕੇ ਮੈਨੂੰ ਦਿਵਾਲੀ ਦਾ ਖੂਬਸੂਰਤ ਤੋਹਫਾ ਦਿੱਤਾ ਹੈ।

ਇਸ ਦੇ ਲਈ ਮੈਂ ਪਾਰਟੀ ਹਾਈ ਕਮਾਂਡ ਦਾ ਹਮੇਸ਼ਾ ਰਿਣੀ ਰਹਾਂਗਾ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਵਿੱਚ ਜਿਹੜੇ ਵੀ ਮੁੱਦੇ ਉਹਨਾਂ ਉਠਾਏ ਹਨ, ਉਹਨਾਂ ਦਾ ਇੱਕ-ਇੱਕ ਕਰਕੇ ਹੱਲ ਹੋ ਰਿਹਾ ਹੈ। ਇਸ ਤੋਂ ਇਲਾਵਾ ਮੋਹਾਲੀ ਦੀ ਜੋ ਵੱਡੀ ਸਮੱਸਿਆ ਕੂੜੇ ਦੀ ਸੀ, ਉਸ ਦੇ ਵਿੱਚ 70 ਕਰੋੜ ਰੁਪਏ ਦੇ ਟੈਂਡਰ ਖੁੱਲ ਚੁੱਕੇ ਹਨ। ਇਹ 80 ਤੋਂ 85 ਕਰੋੜ ਰੁਪਏ ਦਾ ਕੰਮ ਹੈ। ਇੱਕ ਤੋਂ ਦੋ ਮਹੀਨਿਆਂ ਦੇ ਵਿੱਚ ਕੂੜੇ ਦੇ ਮਸਲੇ ਦਾ ਵੀ ਸਥਾਈ ਹੱਲ ਹੋ ਜਾਵੇਗਾ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਸਮਰਥਕ ਅਤੇ ਅਹੁਦੇਦਾਰ ਵੀ ਹਾਜਰ ਸਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X