Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਹਾਕਸ ਬੇਅ ਵਿੱਚ ਪੰਜਾਬੀ ਭਾਸ਼ਾ ਹਫ਼ਤਾ; 22 ਨਵੰਬਰ ਨੂੰ ਟੋਈਟੋਈ ਵਿਖੇ ਮੁਫ਼ਤ ਸਮਾਗਮ

ਹਰਜਿੰਦਰ ਸਿੰਘ ਬਸਿਆਲਾ | Updated on Monday, November 02, 2026 21:53 PM IST

ਖ਼ਬਰ ਨਾਲ ਪ੍ਰਾਪਤ ਤਸਵੀਰ

ਔਕਲੈਂਡ, 02 ਨਵੰਬਰ 2026:-ਇਸ ਮਹੀਨੇ ਪੂਰੇ ਹਾਕਸ ਬੇਅ ਖੇਤਰ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਜਸ਼ਨ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਲਾਇਬ੍ਰੇਰੀ ਗਤੀਵਿਧੀਆਂ ਅਤੇ ਟੋਈਟੋਈ – ਹਾਕਸ ਬੇਅ ਆਰਟਸ ਐਂਡ ਈਵੈਂਟਸ ਸੈਂਟਰ ਵਿਖੇ ਇੱਕ ਵਧੀਆ ਮੁਫ਼ਤ ਭਾਈਚਾਰਕ ਸਮਾਗਮ ਸ਼ਾਮਲ ਹੈ। ਪੰਜਾਬੀ ਭਾਸ਼ਾ ਹਫ਼ਤਾ 2026 ‘ਸਾਡੀ ਭਾਸ਼ਾ, ਸਾਡਾ ਮਾਣ’ ਦੇ ਉਦੇਸ਼ ਹੇਠ 9 ਤੋਂ 15 ਨਵੰਬਰ ਤੱਕ ਪੂਰੇ ਦੇਸ਼ ਵਿਚ ਚੱਲੇਗਾ। ਇਸ ਤੋਂ ਬਾਅਦ ਐਤਵਾਰ 22 ਨਵੰਬਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਹੇਸਟਿੰਗਜ਼ ਦੇ ਟੋਈਟੋਈ ਵਿਖੇ ਇੱਕ ਵੱਡਾ ਸਮਾਗਮ ਕਰਵਾਇਆ ਜਾਵੇਗਾ। ਇਸ ਮੁਫ਼ਤ ਦਾਖਲੇ ਵਾਲੇ ਸਮਾਗਮ ਵਿੱਚ ਬੱਚਿਆਂ ਅਤੇ ਵਡੇਰਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ, ਪੰਜਾਬੀ ਭਾਸ਼ਾ ਦੀਆਂ ਪ੍ਰਸਤੁਤੀਆਂ, ਭਾਰਤੀ ਮਿਠਾਈਆਂ ਅਤੇ ਚਾਹ-ਪਾਣੀ ਦਾ ਖਾਸ ਪ੍ਰਬੰਧ ਹੋਵੇਗਾ।

ਹੇਰੇਟੌਂਗਾ ਹੇਸਟਿੰਗਜ਼ ਲਾਇਬ੍ਰੇਰੀਆਂ ਅਤੇ ਨੇਪੀਅਰ ਸਿਟੀ ਲਾਇਬ੍ਰੇਰੀਆਂ ਵੀ ਪੰਜਾਬੀ ਭਾਸ਼ਾ ਹਫ਼ਤੇ ਦੌਰਾਨ ਕਈ ਗਤੀਵਿਧੀਆਂ ਦੀ ਮੇਜ਼ਬਾਨੀ ਕਰਨਗੀਆਂ, ਜਿਨ੍ਹਾਂ ਵਿੱਚ ਪੰਜਾਬੀ ਕਹਾਣੀ ਸੁਣਾਉਣਾ, ਸੱਭਿਆਚਾਰਕ ਪ੍ਰਦਰਸ਼ਨੀਆਂ, ਰੰਗ ਭਰਨ ਦੇ ਮੁਕਾਬਲੇ, ਨਵੇਂ ਸਿੱਖਣ ਵਾਲਿਆਂ ਲਈ ਭਾਸ਼ਾ ਕਲਾਸਾਂ ਅਤੇ ਇੱਕ ਖਾਸ ਉਦਘਾਟਨੀ ਸਮਾਗਮ ਸ਼ਾਮਲ ਹੈ। ਮਲਟੀਕਲਚਰਲ ਐਡਵਾਈਜ਼ਰੀ ਗਰੁੱਪ ਦੇ ਚੇਅਰਮੈਨ ਅਤੇ ਹੇਸਟਿੰਗਜ਼ ਜ਼ਿਲ੍ਹਾ ਕੌਂਸਲਰ ਨਿਕ ਰੈਟਕਲਿਫ ਨੇ ਕਿਹਾ ਕਿ ਇਹ ਜਸ਼ਨ ਜ਼ਿਲ੍ਹੇ ਦੇ ਪੰਜਾਬੀ ਭਾਈਚਾਰੇ ਦੀ ਅਮੀਰ ਵਿਰਾਸਤ ਅਤੇ ਰਵਾਇਤਾਂ ਨੂੰ ਮਾਣ ਦੇਣ ਅਤੇ ਇਸ ਦੇ ਸੱਭਿਆਚਾਰ ਨੂੰ ਹੋਰਾਂ ਨਾਲ ਸਾਂਝਾ ਕਰਨ ਦਾ ਇੱਕ ਸੁਨਹਿਰੀ ਮੌਕਾ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਭਾਸ਼ਾ ਹਫ਼ਤਾ ਸਾਡੇ ਜ਼ਿਲ੍ਹੇ ਦੀ ਵੰਨ-ਸੁਵੰਨਤਾ ਅਤੇ ਹੇਰੇਟੌਂਗਾ ਦੇ ਜੀਵਨ ਵਿੱਚ ਸਾਡੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਦਾ ਜਸ਼ਨ ਮਨਾਉਣ ਦਾ ਇੱਕ ਵਧੀਆ ਜ਼ਰੀਆ ਹੈ।

ਸਾਡੀਆਂ ਲਾਇਬ੍ਰੇਰੀਆਂ ਅਜਿਹੀਆਂ ਥਾਵਾਂ ਹਨ ਜਿੱਥੇ ਲੋਕ ਇਕੱਠੇ ਹੋ ਸਕਦੇ ਹਨ, ਆਪਣੀਆਂ ਭਾਸ਼ਾਵਾਂ ਅਤੇ ਸੱਭਿਆਚਾਰਾਂ ਨੂੰ ਸਾਂਝਾ ਕਰ ਸਕਦੇ ਹਨ ਅਤੇ ਕੁਝ ਨਵਾਂ ਸਿੱਖ ਸਕਦੇ ਹਨ। ਇਹ ਗਤੀਵਿਧੀਆਂ ਹਰ ਉਮਰ ਦੇ ਲੋਕਾਂ ਲਈ ਸ਼ਾਮਲ ਹੋਣ ਦਾ ਇੱਕ ਵਧੀਆ ਤਰੀਕਾ ਹਨ। ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਦੇ ਚੇਅਰਮੈਨ ਸੁਖਦੀਪ ਸਿੰਘ ਨੇ ਕਿਹਾ ਕਿ ਇਸ ਹਫ਼ਤੇ ਦਾ ਮਨੋਰਥ ਪੰਜਾਬੀ ਭਾਸ਼ਾ ਅਤੇ ਰਵਾਇਤਾਂ ਨੂੰ ਜਿਉਂਦਾ ਰੱਖਣਾ ਹੈ ਅਤੇ ਨਾਲ ਹੀ ਇਨ੍ਹਾਂ ਨੂੰ ਵੱਡੇ ਭਾਈਚਾਰੇ ਨਾਲ ਸਾਂਝਾ ਕਰਨਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਪੀੜ੍ਹੀਆਂ ਨੂੰ ਜੋੜਦੀ ਹੈ, ਪਛਾਣ ਨੂੰ ਪੱਕਾ ਕਰਦੀ ਹੈ ਅਤੇ ਲੋਕਾਂ ਨੂੰ ਨੇੜੇ ਲਿਆਉਂਦੀ ਹੈ। ਜਦੋਂ ਅਸੀਂ ਆਪਣੀ ਭਾਸ਼ਾ ਦਾ ਜਸ਼ਨ ਮਨਾਉਂਦੇ ਹਾਂ, ਤਾਂ ਅਸੀਂ ਆਪਣੇ ਲੋਕਾਂ, ਸੱਭਿਆਚਾਰ, ਇਤਿਹਾਸ ਅਤੇ ਆਪਣੀ ਸਾਂਝ ਦਾ ਜਸ਼ਨ ਮਨਾਉਂਦੇ ਹਾਂ।

ਉਨ੍ਹਾਂ ਨੇ ਹੇਸਟਿੰਗਜ਼ ਅਤੇ ਨੇਪੀਅਰ ਲਾਇਬ੍ਰੇਰੀਆਂ ਦਾ ਲਗਾਤਾਰ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਭਾਈਵਾਲੀ ਨੇ ਪੰਜਾਬੀ ਭਾਸ਼ਾ ਹਫ਼ਤੇ ਨੂੰ ਹਾਕਸ ਬੇਅ ਦੇ ਸਭ ਤੋਂ ਸਫਲ ਭਾਈਚਾਰਕ ਭਾਸ਼ਾ ਜਸ਼ਨਾਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਹਰ ਪਿਛੋਕੜ ਦੇ ਲੋਕਾਂ ਨੂੰ ਸਿੱਖਣ ਅਤੇ ਹਿੱਸਾ ਲੈਣ ਦਾ ਮੌਕਾ ਮਿਲਦਾ ਹੈ। ਸਮਾਗਮਾਂ ਅਤੇ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਲਈ www.hastingslibraries.co.nz ਜਾਂ www.napierlibraries.co.nz ਤੇ ਜਾਓ। ਇਨ੍ਹਾਂ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਭ ਦਾ ਨਿੱਘਾ ਸਵਾਗਤ ਹੈ। ਹਾਕਸ ਬੇਅ ਵਿੱਚ ਪੰਜਾਬੀ ਭਾਸ਼ਾ ਹਫ਼ਤਾ 2026 ਨੂੰ ਮਿਨਿਸਟਰੀ ਫਾਰ ਏਥਨਿਕ ਕਮਿਊਨਿਟੀਜ਼, ਈਸਟਰਨ ਐਂਡ ਸੈਂਟਰਲ ਕਮਿਊਨਿਟੀ ਟਰੱਸਟ, ਹੇਸਟਿੰਗਜ਼ ਕ੍ਰਿਏਟਿਵ ਕਮਿਊਨਿਟੀਜ਼ ਸਕੀਮ ਅਤੇ ਨੇਪੀਅਰ ਕ੍ਰਿਏਟਿਵ ਕਮਿਊਨਿਟੀਜ਼ ਸਕੀਮ ਵੱਲੋਂ ਸਹਿਯੋਗ ਦਿੱਤਾ ਗਿਆ ਹੈ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X